Advertisement

Punjab Politics

alt
Jan 24,2024, 13:16 PM IST
alt
 Punjab BJP News: ਭਾਜਪਾ ਲੀਡਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਭੱਟੀ ਤੇ ਸਾਬਕਾ ਐਸਐਸਪੀ ਰਾਜਿੰਦਰ ਸਿੰਘ ਭਾਜਪਾ ਨੂੰ ਅਲਵਿਦਾ ਕਹਿ ਕੇ ਆਪਣੇ ਵਰਕਰਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣਗੇ।  ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਵਿੱਚ ਦਲ-ਬਦਲੀ ਦਾ ਸਿਲਸਿਲਾ ਜਾਰੀ ਰਹਿੰਦਾ ਹੈ। ਅਕਤੂਬਰ ਮਹੀਨੇ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਸ਼ਾਮਲ ਹੋਏ ਕਾਂਗਰਸ ਦੇ 6 ਵੱਡੇ ਆਗੂ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਜੀਤ ਮਹਿੰਦਰ ਸਿੱਧੂ, ਡਾ. ਮਹਿੰਦਰ ਰਿਣਵਾ ਅਤੇ ਹੰਸਰਾਜ ਜੋਸਨ ਘਰ ਪਰਤ ਆਏ ਹਨ। ਉਪਰੋਕਤ ਸਾਰੇ ਆਗੂ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਪੁੱਜੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ। ਇਸ ਦੌਰਾਨ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਜੀਤ ਮਹਿੰਦਰ ਸਿੱਧੂ, ਡਾ. ਮਹਿੰਦਰ ਰਿਣਵਾਂ ਤੇ ਹੰਸਰਾਜ ਜੋਸਨ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਪੀਜੀ 'ਚ ਲੜਕੀ ਕੈਮਰਾ ਲਗਾ ਕੇ ਦੂਜੀਆਂ ਕੁੜੀਆਂ ਦੀ ਬਣਾਉਂਦੀ ਸੀ ਅਸ਼ਲੀਲ ਵੀਡੀਓ; ਪ੍ਰੇਮੀ ਸਮੇਤ ਕਾਬੂ ਇਸ ਦੌਰਾਨ ਪ੍ਰਤਾਪ ਬਾਜਵਾ ਨੇ ਕਿਹਾ ਕਿ ਜੇ ਸਵੇਰ ਦਾ ਭੁੱਲਾ ਸ਼ਾਮ ਨੂੰ ਘਰ ਪਰਤ ਆਵੇ ਤਾਂ ਉਸ ਨੂੰ ਭੁੱਲਾ ਨਹੀਂ ਕਿਹਾ ਜਾਂਦਾ, ਉਹ ਇਸ ਉਤੇ ਕੋਈ ਟਿੱਪਣੀ ਨਹੀਂ ਕਰਨਗੇ, ਪਾਰਟੀ ਉਨ੍ਹਾਂ ਦੀ ਵਾਪਸੀ ਤੋਂ ਖੁਸ਼ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਸੀ ਕਿ ਭਾਜਪਾ ਵਿੱਚ ਸ਼ਾਮਲ ਹੋਣਾ ਸਾਡੀ ਗਲਤੀ ਸੀ ਅਤੇ ਅਸੀਂ ਘਰ ਵਾਪਸ ਆ ਗਏ ਹਾਂ। ਡਾ. ਰਾਜ ਕੁਮਾਰ ਨੇ ਕਿਹਾ ਸੀ ਕਿ ਭਾਜਪਾ ਤੋਂ ਮੋਹ ਭੰਗ ਹੋ ਗਿਆ ਹੈ। ਭਾਜਪਾ ‘ਚ ਬਣਦਾ ਮਾਣ-ਸਤਿਕਾਰ ਨਹੀਂ ਮਿਲਿਆ। ਉਨ੍ਹਾਂ ਇਹ ਵੀ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਕਈ ਨਜ਼ਦੀਕੀ ਆਗੂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਹ ਵੀ ਪੜ੍ਹੋ : Assembly Session: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਕਈ ਮੁੱਦਿਆਂ 'ਤੇ ਹੋਈ ਤਲਖੀ, ਚਾਰ ਬਿੱਲ ਪਾਸ  
Nov 29,2023, 15:07 PM IST
Read More

Trending news