Fazilka News: ਗੁਲਾਬੀ ਸੁੰਡੀ ਦੀ ਮਾਰ ਕਾਰਨ ਕਿਸਾਨ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ
Advertisement
Article Detail0/zeephh/zeephh1889277

Fazilka News: ਗੁਲਾਬੀ ਸੁੰਡੀ ਦੀ ਮਾਰ ਕਾਰਨ ਕਿਸਾਨ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ

Fazilka News: ਜਲਾਲਾਬਾਦ ਦੇ ਪਿੰਡ ਜੰਡਵਾਲਾ ਭੀਮੇ ਸ਼ਾਹ ਦੇ ਖੇਤਾਂ ਵਿੱਚ ਨਰਮੇ ਦੀ ਫ਼ਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫ਼ਸਲ ਖ਼ਰਾਬ ਹੋ ਰਹੀ ਹੈ।

Fazilka News: ਗੁਲਾਬੀ ਸੁੰਡੀ ਦੀ ਮਾਰ ਕਾਰਨ ਕਿਸਾਨ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ

Fazilka News: ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਜੰਡਵਾਲਾ ਭੀਮੇ ਸ਼ਾਹ ਦੇ ਖੇਤਾਂ ਵਿੱਚ ਨਰਮੇ ਦੀ ਫ਼ਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲ ਖਰਾਬ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਠੇਕੇ ਉਤੇ ਚਾਰ ਕਿੱਲੇ ਜ਼ਮੀਨ ਲਈ ਗਈ ਹੈ ਅਤੇ ਉਸ ਵਿੱਚ ਨਰਮੇ ਦੀ ਫ਼ਸਲ ਬੀਜੀ ਗਈ ਸੀ ਪਰ ਹੁਣ ਜਦੋਂ ਨਰਮੇ ਦੀ ਫਸਲ ਖਿੜਨ ਉਤੇ ਆਈ ਤਾਂ ਗੁਲਾਬੀ ਸੁੰਡੀ ਦਾ ਹਮਲਾ ਸ਼ੁਰੂ ਹੋ ਗਿਆ।

ਇਸ ਕਰਕੇ ਉਸ ਦੀ ਚਾਰ ਏਕੜ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਕਿਸਾਨ ਦਾ ਕਹਿਣਾ ਉਨ੍ਹਾਂ ਵੱਲੋ ਮਹਿੰਗੇ ਭਾਅ ਦੀ ਸਪਰੇਅ ਵੀ ਕੀਤੀ ਗਈ ਪਰ ਕੋਈ ਅਸਰ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ ਹੈ। ਇਸੇ ਤਰ੍ਹਾਂ ਹੀ ਕਿਸਾਨ ਗੁਰਚਰਨ ਸਿੰਘ ਤੇ ਹੋਰ ਕਿਸਾਨ ਨੇ ਦੱਸਿਆ ਉਨ੍ਹਾਂ ਵੱਲੋਂ ਵੀ ਦੋ-ਦੋ ਏਕੜ ਜ਼ਮੀਨ ਠੇਕੇ ਉਤੇ ਜ਼ਮੀਨ ਲੈ ਕੇ ਨਰਮੇ ਦੀ ਫ਼ਸਲ ਬੀਜੀ ਗਈ ਸੀ ਅਤੇ ਬਾਅਦ ਵਿੱਚ ਸਪਰੇਅ ਵੀ ਕੀਤੀ ਗਈ ਸੀ ਅਤੇ ਹੁਣ ਜਦੋਂ ਨਰਮਾ ਖਿੜਨ ਦਾ ਸਮਾਂ ਸੀ ਤਾਂ ਉਸ ਦੇ ਟਿੰਡਿਆਂ ਵਿੱਚ ਗੁਲਾਬੀ ਸੁੰਡੀ ਪੈ ਗਈ।

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਆਪਣੀ ਫ਼ਸਲ ਨੂੰ ਵਹਾ ਦਿੱਤਾ ਜਾਣਾ ਸੀ ਪਰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੱਲੋਂ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਵੀ ਇਸ ਬਾਬਤ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਵਿਭਾਗ ਵੱਲੋਂ ਵੀ ਇੱਥੇ ਪਹੁੰਚ ਕੇ ਸਰਵੇ ਕੀਤਾ ਗਿਆ ਸੀ ਅਤੇ ਇਸ ਸਬੰਧੀ ਆਪਣੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਸੌਂਪਣ ਦਾ ਭਰੋਸਾ ਦਿਵਾਇਆ ਗਿਆ ਹੈ।

ਇਹ ਵੀ ਪੜ੍ਹੋ : NIA Raid: ਗੈਂਗਸਟਰ-ਅੱਤਵਾਦ ਦੇ ਨੈਟਵਰਕ ਖ਼ਿਲਾਫ਼ ਵੱਡਾ ਐਕਸ਼ਨ; ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ 'ਚ ਐਨਆਈਏ ਦੀ ਛਾਪੇਮਾਰੀ

ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਖੇਤਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਮਹਿੰਗੇ ਭਾਅ ਦੀ ਬੀਜ, ਦਵਾਈਆਂ ਲਿਆ ਕੇ ਫਸਲ ਬੀਜੀ ਪਰ ਹੁਣ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਫਸਲ ਖਰਾਬ ਕਰ ਦਿੱਤੀ ਹੈ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਹਨ।

ਇਹ ਵੀ ਪੜ੍ਹੋ : Mansa Jail: ਮਾਨਸਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮ ਮੁਅੱਤਲ; ਜਾਣੋ ਕਿਉਂ ਦਿੱਤਾ ਕਾਰਵਾਈ ਨੂੰ ਅੰਜਾਮ

Trending news