Trending Photos
Amritpal Singh aide arrested News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਕਾਬਿਲੇਗੌਰ ਹੈ ਕਿ 18 ਮਾਰਚ ਤੋਂ ਫ਼ਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵੱਡੇ ਪੱਧਰ ਉਤੇ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਦੀ ਕਈ ਵਾਰ ਸੀਸੀਟੀਵੀ ਰਿਲੀਜ਼ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਫਰਾਰ ਹੋਇਆ ਸੀ।
ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਦਿੱਲੀ ਪੁਲਿਸ ਨਾਲ ਕੀਤੇ ਗਏ ਜੁਆਇੰਟ ਆਪ੍ਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਦਾ ਨਜ਼ਦੀਕੀ ਹੈ। ਅਜਿਹੇ 'ਚ ਹੁਣ ਉਸ ਦੀ ਗ੍ਰਿਫਤਾਰੀ ਨਾਲ ਪੁਲਿਸ ਨੂੰ ਅੰਮ੍ਰਿਤਪਾਲ ਨਾਲ ਜੁੜੀਆਂ ਕਈ ਵੱਡੀਆਂ ਜਾਣਕਾਰੀਆਂ ਮਿਲ ਸਕਦੀਆਂ ਹਨ।
ਇਹ ਵੀ ਪੜ੍ਹੋ : Punjab Weather News: ਕੜਾਕੇ ਦੀ ਗਰਮੀ ਲਈ ਹੋ ਜਾਓ ਤਿਆਰ, ਪੰਜਾਬ 'ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ
ਗੌਰਤਲਬ ਹੈ ਕਿ ਹਾਲ ਹੀ ਵਿੱਚ ਅਧਿਕਾਰੀਆਂ ਨੂੰ ਪਿਛਲੇ ਹਫ਼ਤੇ ਤਾਜ਼ਾ ਸੀਸੀਟੀਵੀ ਫੁਟੇਜ ਮਿਲੀ ਸੀ ਜਿਸ ਵਿੱਚ ਪਪਲਪ੍ਰੀਤ ਕਥਿਤ ਤੌਰ 'ਤੇ ਹੁਸ਼ਿਆਰਪੁਰ ਦੇ ਇੱਕ ਪਿੰਡ ਵਿੱਚ ਇੱਕ ਡੇਰੇ ਵਿੱਚ ਨਜ਼ਰ ਆਇਆ ਸੀ। ਇਸ ਤੋਂ ਪਹਿਲਾਂ ਵੀ ਪਪਲਪ੍ਰੀਤ ਨਾਲ ਜੁੜੀਆਂ ਕਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਇੱਕ ਖਬਰ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਚਾਚਾ ਚਾਹੁੰਦਾ ਸੀ ਕਿ ਅੰਮ੍ਰਿਤਪਾਲ ਆਤਮ ਸਮਰਪਣ ਕਰੇ ਪਰ ਪਪਲਪ੍ਰੀਤ ਅਜਿਹਾ ਨਹੀਂ ਚਾਹੁੰਦਾ ਸੀ। ਕਾਬਿਲੇਗੌਰ ਕਿ ਪੁਲਿਸ ਨੇ ਪਪਲਪ੍ਰੀਤ ਖ਼ਿਲਾਫ਼ ਵੀ ਐਨਐਸਏ ਲਗਾਇਆ ਹੋਇਆ ਹੈ। ਇਸ ਤਰ੍ਹਾਂ ਹੁਣ ਪਪਲਪ੍ਰੀਤ ਦੀਆਂ ਮੁਸੀਬਤਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ 23 ਦਿਨਾਂ ਤੋਂ ਫਰਾਰ ਹੈ। ਇਸ ਦੌਰਾਨ 5 ਰਾਜਾਂ ਦੇ 150 ਬੱਸ ਅੱਡਿਆਂ ਅਤੇ 300 ਕੈਂਪਾਂ 'ਤੇ 5 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਲਾਸ਼ੀ ਲੈ ਰਹੇ ਹਨ।
ਦੂਜੇ ਪਾਸੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਨਵੀਂ ਰਣਨੀਤੀ ਬਣਾਈ ਹੈ। ਇਹੀ ਕਾਰਨ ਹੈ ਕਿ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਛੁੱਟੀ 'ਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : Punjab News: ਕਾਲਜ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨੀ ਪੱਖੀ ਨਾਅਰੇ; SFJ ਪੰਨੂੰ ਨੇ ਕਿਹਾ-'ਖਾਲਿਸਤਾਨ ਹੀ ਹੈ ਪੰਜਾਬ ਦਾ ਹੱਲ'