IG Punjab News: ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਤੋਂ ਭੇਸ ਬਦਲ ਕੇ ਹੋਇਆ ਫ਼ਰਾਰ, ਪੁਲਿਸ ਨੇ ਕੀਤੇ ਵੱਡੇ ਖੁਲਾਸੇ
Advertisement

IG Punjab News: ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਤੋਂ ਭੇਸ ਬਦਲ ਕੇ ਹੋਇਆ ਫ਼ਰਾਰ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

IG Punjab Sukhchain Singh News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਏ ਨੂੰ ਅੱਜ ਚਾਰ ਦਿਨ ਹੋ ਗਏ ਹਨ। ਪੰਜਾਬ ਪੁਲਿਸ ਦੇ ਅੱਜ ਵੀ ਹੱਥ ਖਾਲੀ ਹਨ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ।

IG Punjab News: ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਤੋਂ ਭੇਸ ਬਦਲ ਕੇ ਹੋਇਆ ਫ਼ਰਾਰ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

IG Punjab Sukhchain Singh News: ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਕਾਨਫਰੰਸ ਕਰਕੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਸੀ ਤਾਂ ਉਹ ਬ੍ਰੇਜ਼ਾ ਗੱਡੀ ਛੱਡ ਕੇ ਫ਼ਰਾਰ ਹੋ ਗਿਆ ਜਦਕਿ ਉਸ ਦੇ ਚਾਰ ਸਾਥੀ ਪੁਲਿਸ ਅੜਿੱਕੇ ਚੜ੍ਹ ਗਏ। ਜਿਸ ਬ੍ਰੀਜ਼ਾ ਕਾਰ 'ਚ ਅੰਮ੍ਰਿਤਪਾਲ ਫਰਾਰ ਹੋਇਆ ਸੀ, ਉਹ ਪੁਲਿਸ ਨੂੰ ਮਿਲ ਗਈ ਹੈ ਤੇ ਉਸ ਵਿਚੋਂ ਅੰਮ੍ਰਿਤਪਾਲ ਦੇ ਕੱਪੜੇ ਤੇ ਹਥਿਆਰ ਬਰਾਮਦ ਹੋਏ ਹਨ। ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਭੇਸ ਬਦਲ ਕੇ ਭੱਜਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਗਿਆ। ਇਸ ਮਗਰੋਂ ਵਾਰਿਸ ਪੰਜਾਬ ਦਾ ਮੁਖੀ ਭੇਸ ਬਦਲ ਕੇ ਮੋਟਰਸਾਈਕਲ ਉਤੇ ਆਪਣੇ ਸਾਥੀਆਂ ਨਾਲ ਫ਼ਰਾਰ ਹੋ ਗਿਆ। ਅਜੇ ਤੱਕ ਉਹ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਤੇ ਗੁਰਭੇਜ ਸਿੰਘ ਤੇਜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੰਗਲ ਅੰਬੀਆਂ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ ਜਿੱਥੇ ਉਸ ਨੇ ਕੱਪੜੇ ਬਦਲੇ ਸਨ। ਇੱਥੋਂ ਉਹ ਪੈਂਟ ਸ਼ਰਟ ਪਾ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ

ਉਨ੍ਹਾਂ ਕਿਹਾ ਕਿ ਅਜਿਹੇ ਅਰਾਜਕਤਾ ਫੈਲਾਉਣ ਵਾਲੇ ਵਿਅਕਤੀਆਂ ਨੂੰ ਫੜ੍ਹਨ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਲੋੜ ਹੈ। ਹਰ ਕੋਈ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੁਲਿਸ ਨੇ ਹੁਣ ਤੱਕ 154 ਵਿਅਕਤੀ ਗ੍ਰਿਫਤਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ਼ ਐਨਐਸਏ ਲਗਾਇਆ ਗਿਆ ਹੈ ਤੇ ਉਸ ਖਿਲਾਫ਼ ਗੈਰ ਜ਼ਮਾਨਤੀ ਵਰੰਟ ਵੀ ਜਾਰੀ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਹੈ।

ਇਹ ਵੀ ਪੜ੍ਹੋ :Punjab Weather Update: ਬੇਮੌਸਮੀ ਮੀਂਹ ਕਰਕੇ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ!

 

Trending news