Jalandhar Byelection: ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ 'ਚ ਪੀਜੀਆਈ ਪੱਧਰ ਦਾ ਹਸਪਤਾਲ ਖੋਲ੍ਹਣ ਦਾ ਐਲਾਨ
Advertisement
Article Detail0/zeephh/zeephh1661212

Jalandhar Byelection: ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ 'ਚ ਪੀਜੀਆਈ ਪੱਧਰ ਦਾ ਹਸਪਤਾਲ ਖੋਲ੍ਹਣ ਦਾ ਐਲਾਨ

Jalandhar Byelection: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪੁੱਜੇ। ਇਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਈਆਂ

Jalandhar Byelection: ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ 'ਚ ਪੀਜੀਆਈ ਪੱਧਰ ਦਾ ਹਸਪਤਾਲ ਖੋਲ੍ਹਣ ਦਾ ਐਲਾਨ

Jalandhar Byelection: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਿਆਸੀ ਆਖੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ। ਵੀਰਵਾਰ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖਰੀ ਦਿਨ ਸੀ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਇਥੇ ਲਗਾ ਦਿੱਤੀ ਹੈ। ਸੱਤਾਧਾਰੀ ਧਿਰ ਵਿਕਾਸ ਦੇ ਸਿਰ ’ਤੇ ਚੋਣ ਜਿੱਤਣ ਦੇ ਦਾਅਵੇ ਕਰ ਰਹੀ ਹੈ। ਇਸ ਜਿੱਤ ਨੂੰ ਪੱਕਾ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪੁੱਜੇ। ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਜਲੰਧਰ ਦੇ ਸਾਈਂ ਦਾਸ ਸਕੂਲ ਦੇ ਖੇਡ ਮੈਦਾਨ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸਨ।

ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ 60 ਸਾਲ ਆਪਣਾ ਪਿਆਰ ਦੇਣ ’ਚ ਕੋਈ ਕਸਰ ਨਹੀਂ ਛੱਡੀ ਪਰ ਤੁਹਾਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਲੰਧਰ ਵਾਲੇ ਇਕ ਵਾਰ ਆਮ ਆਦਮੀ ਪਾਰਟੀ ਨੂੰ ਵੀ ਆਪਣਾ ਵੋਟ ਪਾ ਦੇ ਕੇ ਦੇਖ ਲੈਣ ਕਿਉਂਕਿ ਪੰਜਾਬ ’ਚ ਸਾਡੀ ਸਰਕਾਰ ਹੈ ਤੇ ਵਿਕਾਸ ਕਾਰਜ ਅਸੀਂ ਹੀ ਕਰਵਾਉਣੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਿਹਤ ਖੇਤਰ ਨੂੰ ਲੈ ਕੇ ਜਲੰਧਰ ਵਾਸੀਆਂ ਲਈ ਵੱਡਾ ਐਲਾਨ ਕੀਤਾ।

ਕੇਜਰੀਵਾਲ ਨੇ ਜਲੰਧਰ ਵਿੱਚ ਪੀਜੀਆਈ ਪੱਧਰ ਦਾ ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਐੱਸਸੀ ਵਜ਼ੀਫ਼ਾ ਤੁਰੰਤ ਜਾਰੀ ਕੀਤਾ ਜਾਵੇਗਾ ਅਤੇ ਨੀਲੇ ਕਾਰਡ ਧਾਰਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇਗੀ।  ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਵਿਰੋਧੀ ਧਿਰ ਉਤੇ ਨਿਸ਼ਾਨੇ ਸਾਧੇ।

ਇਹ ਵੀ ਪੜ੍ਹੋ : Punjab News: ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਆਪਣੇ ਵਾਲ ਕੀਤੇ ਦਾਨ, ਪਿਛਲੇ ਮਹੀਨੇ ਹੋਈ ਸੀ ਕੈਂਸਰ ਦੀ ਸਰਜਰੀ

ਉਨ੍ਹਾਂ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਇਕ ਸਾਲ ਦੇ ਅੰਦਰ 28 ਹਜ਼ਾਰ ਬੱਚਿਆਂ ਨੂੰ ਨੌਕਰੀ ਦਿੱਤੀ ਗਈ ਹੈ। ਆਉਂਦੇ ਪੰਜ ਸਾਲਾਂ ਵਿਚ ਲੱਖਾਂ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਜਲੰਧਰ ਦੀਆਂ ਜਿੰਨੀਆਂ ਵੀ ਮੁਸ਼ਕਲਾਂ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ। ਕੂੜੇ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇਗੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੀਆਂ ਮੁਸ਼ਕਲਾਂ ਉਨ੍ਹਾਂ ਦੀਆਂ ਉਂਗਲਾਂ ਉਤੇ ਹਨ। ਸਭ ਤੋਂ ਪਹਿਲਾਂ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : Amritpal Singh News : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਪੁੱਛਗਿੱਛ ਸ਼ੁਰੂ

Trending news