Indian Students Deport From Canada News: ਉਜਵਲ ਭਵਿੱਖ ਲਈ ਬਾਹਰਲੇ ਦੇਸ਼ਾਂ ਨੂੰ ਜਾਣ ਤਾਂ ਰੁਝਾਨ ਕਾਫੀ ਵਧ ਰਿਹਾ ਹੈ ਪਰ ਕਈ ਵਾਰ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਤੇ ਉਨ੍ਹਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਂਦੇ ਹਨ। ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ 700 ਵਿਦਿਆਰਥੀਆਂ ਉਤੇ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਹੈ।
Trending Photos
Indian Students Deport From Canada News:ਕੈਨੇਡਾ ਸਰਕਾਰ ਆਪਣੇ ਦੇਸ਼ ਵਿਚੋਂ ਕਰੀਬ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਜਾ ਰਹੀ ਹੈ। ਪੰਜਾਬ ਦੇ ਜਲੰਧਰ ਦੇ ਇੱਕ ਏਜੰਟ ਨੇ ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਦੇ ਕੇ ਕੈਨੇਡਾ ਕਾਲਜ ਵਿੱਚ ਦਾਖ਼ਲਾ ਦਿਵਾਇਆ ਸੀ। ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ.ਬੀ.ਐੱਸ.ਏ.) ਨੇ 700 ਭਾਰਤੀ ਵਿਦਿਆਰਥੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਹੁਣ ਭਾਰਤ ਪਰਤਣਾ ਪਵੇਗਾ। ਇਨ੍ਹਾਂ ਵਿਦਿਆਰਥੀਆਂ ਕੋਲ ਹੁਣ ਸਿਰਫ਼ ਨੋਟਿਸ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦਾ ਬਦਲ ਬਚਿਆ ਹੈ, ਜਿਸ ਦੀ ਸੁਣਵਾਈ ਵਿੱਚ 3 ਤੋਂ 4 ਸਾਲ ਲੱਗ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਸੈਂਟਰ ਰਾਹੀਂ 700 ਵਿਦਿਆਰਥੀਆਂ ਨੇ ਸਟੂਡੈਂਟ ਵੀਜ਼ੇ ਲਈ ਅਪਲਾਈ ਕੀਤਾ ਸੀ। ਹੰਬਰ ਕਾਲਜ ਵਿੱਚ ਦਾਖ਼ਲੇ ਲਈ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਲਏ ਗਏ। ਨਾਲ ਹੀ ਹਵਾਈ ਟਿਕਟਾਂ ਅਤੇ ਸੁਰੱਖਿਆ ਖ਼ਰਚੇ ਵੱਖਰੇ ਸਨ। ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਪੁੱਜੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਕਾਲਜ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਫੀਸ ਵਾਪਸ ਕਰ ਦਿੱਤੀ ਗਈ ਤੇ ਅਗਲੇ ਸਮੈਸਟਰ ਲਈ ਦਾਖਲਾ ਲਿਆ ਗਿਆ।
ਇਹ ਵੀ ਪੜ੍ਹੋ : Honey Singh Documentary Film News: ਹਨੀ ਸਿੰਘ ਦੀ ਜ਼ਿੰਦਗੀ 'ਤੇ ਦਸਤਾਵੇਜ਼ੀ ਫਿਲਮ ਬਣਾਏਗੀ ਗੁਨੀਤ ਮੋਂਗਾ, ਨੈਟਫਿਲਕਸ ਦਾ ਮਿਲਿਆ ਸਾਥ
ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ। ਕੰਮ ਦਾ ਤਜਰਬਾ ਹਾਸਲ ਕਰਨ ਤੋਂ ਬਾਅਦ, ਪੀ.ਆਰ. ਲਈ ਵੀ ਅਪਲਾਈ ਕੀਤਾ ਸੀ। ਪੀਆਰ ਦੇ ਸਮੇਂ ਜਦੋਂ ਸੀਬੀਐਸਏ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਏਜੰਟ ਦੁਆਰਾ ਵਿਦਿਆਰਥੀਆਂ ਨੂੰ ਦਿੱਤੇ ਗਏ ਆਫਰ ਲੈਟਰ ਜਾਅਲੀ ਸਨ। ਇਸੇ ਲਈ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਪੱਤਰ ਜਾਂ ਨੋਟਿਸ ਦਿੱਤੇ ਗਏ ਹਨ। ਜਦੋਂ ਵਿਦਿਆਰਥੀਆਂ ਨੇ ਜਲੰਧਰ ਦਫ਼ਤਰ ਨਾਲ ਸੰਪਰਕ ਕੀਤਾ ਤਾਂ ਏਜੰਟ ਦੇ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਏਜੰਟ ਫਰਾਰ ਹੋ ਗਿਆ ਹੈ।
ਇਹ ਵੀ ਪੜ੍ਹੋ : Lawrence Bishnoi On Salman Khan: ਸਲਮਾਨ ਖਾਨ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੇ ਆਖੀ ਵੱਡੀ ਗੱਲ! ਸੁਣ ਕੇ ਉੱਡ ਜਾਣਗੇ ਹੋਸ਼