Chandigarh Bird Park Closed News: ਚੰਡੀਗੜ੍ਹ ਪ੍ਰਸ਼ਾਸਨ ਨੇ 16 ਜੁਲਾਈ ਤੱਕ ਬਰਡ ਪਾਰਕ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
Trending Photos
Chandigarh Bird Park Closed News: ਲਗਾਤਾਰ ਪੈ ਰਹੇ ਮੀਂਹ ਕਾਰਨ ਟ੍ਰਾਈਸਿਟੀ ਵਿੱਚ ਵੀ ਹਾਲਾਤ ਵੀ ਕਾਫੀ ਬਦਤਰ ਬਣੇ ਹੋਏ ਹਨ। ਕਈ ਥਾਈਂ ਪਾਣੀ ਭਰਨ ਕਾਰਨ ਲੋਕਾਂ ਨੂੰ ਡਾਹਢੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਭਰਨ ਕਾਰਨ ਚੰਡੀਗੜ੍ਹ ਦੀ ਕਈ ਸੜਕਾਂ ਬੰਦ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ 1 ਵਿੱਚ ਸਥਿਤ ਬਰਡ ਪਾਰਕ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਅਗਲੇ ਹੁਕਮਾਂ ਤੱਕ ਬਰਡ ਪਾਰਕ 16 ਜੁਲਾਈ ਤੱਕ ਬੰਦ ਰਹੇਗਾ।
ਲਗਭਗ ਤਿੰਨ ਦਿਨ ਲਗਾਤਾਰ ਮੀਂਹ ਮਗਰੋਂ ਹੁਣ ਚੰਡੀਗੜ੍ਹ ਸ਼ਹਿਰ ਵਿੱਚ ਹਾਲਾਤ ਆਮ ਵਾਂਗ ਹੋ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਕੰਮ ਤੇਜ਼ ਕਰ ਦਿੱਤਾ ਹੈ। ਡਿੱਗੇ ਦਰੱਖਤਾਂ ਦਾ ਮਲਬਾ ਸੜਕਾਂ ਤੋਂ ਹਟਾਇਆ ਜਾ ਰਿਹਾ ਹੈ। ਧੱਸੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪ੍ਰਭਾਵਿਤ ਖੇਤਰਾਂ ਤੋਂ ਲਗਾਤਾਰ ਪਾਣੀ ਕੱਢ ਰਹੀਆਂ ਹਨ। ਸ਼ਹਿਰ ਵਿੱਚ ਬਣੇ ਅੰਡਰਪਾਸ ਤੋਂ ਇਲਾਵਾ ਸੈਕਟਰ 14 ਅਤੇ ਸੈਕਟਰ 15 ਦੀ ਡਿਵਾਈਡਿੰਗ ਰੋਡ ’ਤੇ ਆਵਾਜਾਈ ਆਮ ਵਾਂਗ ਚੱਲ ਰਹੀ ਸੀ।
ਬਰਸਾਤ ਕਾਰਨ ਬਰਡ ਪਾਰਕ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਨੂੰ ਭਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪਾਰਕ ਨੂੰ 5 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜੰਗਲਾਤ ਵਿਭਾਗ ਵੱਲੋਂ ਮੁਰੰਮਤ ਦੇ ਕੰਮ ਲਈ ਪਾਰਕ 12 ਜੁਲਾਈ ਤੋਂ 16 ਜੁਲਾਈ ਤੱਕ ਬੰਦ ਰਹੇਗਾ। ਇਸ ਦੌਰਾਨ ਪਾਰਕ ਦੇ ਢਾਂਚੇ ਦੀ ਮੁਰੰਮਤ ਅਤੇ ਪੰਛੀਆਂ ਕਾਰਨ ਹੋਏ ਨੁਕਸਾਨ ਨੂੰ ਪੂਰਾ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਪਾਰਕ ਨੂੰ 17 ਜੁਲਾਈ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : World Population Day 2023: ਅੱਜ ਵਿਸ਼ਵ ਆਬਾਦੀ ਦਿਵਸ, ਕਿਉਂ ਮਨਾਇਆ ਜਾਂਦਾ ਹੈ ਇਹ ਖਾਸ ਦਿਨ, ਜਾਣੋ ਇਸ ਵਾਰ ਦੀ ਥੀਮ
ਮਨੀਮਾਜਰਾ ਦੀ ਮੁੱਖ ਜਲ ਸਪਲਾਈ ਪਾਈਪ ਲਾਈਨ ਵਿਗੜ ਗਈ। ਇਸ ਕਾਰਨ ਮਨੀਮਾਜਰਾ ਇਲਾਕੇ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਖਰਾਬ ਪਾਈਪਲਾਈਨ ਦੀ ਬਹਾਲੀ ਦੇ ਕੰਮ ਦਾ ਦੌਰਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਖਰਾਬ ਹੋਈ ਪਾਈਪ ਲਾਈਨ ਨੂੰ 24 ਘੰਟਿਆਂ ਦੇ ਅੰਦਰ ਅੰਦਰ ਠੀਕ ਕਰ ਦਿੱਤਾ ਜਾਵੇਗਾ। ਉਦੋਂ ਤੱਕ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ