Chandigarh Election: ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਈ ਹੈ।
Trending Photos
Chandigarh Election: ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਈ ਹੈ। ਭਾਜਪਾ ਦੇ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਨਿਗਮ ਦੇ ਨਵੇਂ ਸੀਨੀਅਰ ਡਿਪਟੀ ਮੇਅਰ ਬਣ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਹਾਸਲ ਹੋਈਆਂ ਹਨ। ਜਦੋਂ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਉਮੀਦਵਾਰ ਨੂੰ 16 ਵੋਟਾਂ ਹਾਸਲ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰ ਦੀ ਇੱਕ ਵੋਟ ਰੱਦ ਹੋ ਗਈ। ਕੁਲਦੀਪ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਹਨ ਪਰ ਕਾਂਗਰਸ ਦੇ ਸਮਰਥਨ ਨਾਲ ਮੇਅਰ ਬਣੇ ਹਨ। ਇਸ ਚੋਣ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ।
ਅਕਾਲੀ ਦਲ ਦਲ ਭਾਜਪਾ ਨੂੰ ਭੁਗਤੀ ਵੋਟ
ਮੇਅਰ ਚੋਣਾਂ ਵੇਲੇ 'ਆਪ'-ਕਾਂਗਰਸ I.N.D.I.A ਗਠਜੋੜ ਕੋਲ ਬਹੁਮਤ ਸੀ। ਉਨ੍ਹਾਂ ਦੀਆਂ 20 ਵੋਟਾਂ ਸਨ, ਜਦਕਿ ਭਾਜਪਾ ਦੇ ਸੰਸਦ ਮੈਂਬਰਾਂ ਅਤੇ ਅਕਾਲੀ ਦਲ ਦੀਆਂ ਮਿਲ ਕੇ 16 ਵੋਟਾਂ ਸਨ। ਪਰ ਮੇਅਰ ਚੋਣਾਂ ਤੋਂ ਬਾਅਦ 3 ਕੌਂਸਲਰ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਹੁਣ ਭਾਜਪਾ ਕੋਲ 17 ਕੌਂਸਲਰ, ਇਕ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਇਕ ਕੌਂਸਲਰ ਸਮੇਤ 19 ਵੋਟਾਂ ਹਨ।
ਇਸ ਦੇ ਨਾਲ ਹੀ 'ਆਪ'-ਕਾਂਗਰਸ ਕੋਲ ਹੁਣ ਸਿਰਫ਼ 17 ਵੋਟਾਂ ਬਚੀਆਂ ਹਨ, ਜਿਨ੍ਹਾਂ 'ਚ 'ਆਪ' ਦੀਆਂ 10 ਅਤੇ ਕਾਂਗਰਸ ਦੀਆਂ 7 ਵੋਟਾਂ ਹਨ। ਗਠਜੋੜ ਦੇ ਸਮਝੌਤੇ ਅਨੁਸਾਰ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਨੂੰ ਦਿੱਤੇ ਸਨ।
ਇਹ ਵੀ ਪੜ੍ਹੋ : Punjab Budget Live: CM ਮਾਨ ਨੇ ਸਪੀਕਰ ਨੂੰ ਦਿੱਤਾ ਅਜਿਹਾ ਗਿਫ਼ਟ ਕਿ ਵਿਰੋਧੀ ਹੋ ਗਏ ਤੱਤੇ... ਕਾਰਵਾਈ 15 ਮਿੰਟ ਲਈ ਮੁਲਤਵੀ
'ਆਪ' ਕੌਂਸਲਰਾਂ ਦੇ ਭਾਜਪਾ 'ਚ ਸ਼ਾਮਲ ਹੋਣ ਮਗਰੋਂ ਬੀਜੇਪੀ ਦਾ ਪਲੜਾ ਸੀ ਭਾਰੀ
ਚੰਡੀਗੜ੍ਹ ਵਿੱਚ ਮੇਅਰ ਚੋਣਾਂ ਤੋਂ ਬਾਅਦ I.N.D.I.A ਅਤੇ ਭਾਜਪਾ ਵਿਚਾਲੇ ਇਹ ਦੂਜਾ ਸਿੱਧਾ ਮੁਕਾਬਲਾ ਹੋਵੇਗਾ। ਜਿਸ ਵਿੱਚ ਮੌਜੂਦਾ ਸਮੇਂ ਵਿੱਚ ਕੌਂਸਲਰਾਂ ਦੀ ਪਾਰਟੀ ਬਦਲਣ ਕਾਰਨ ਭਾਜਪਾ ਬਹੁਮਤ ਵਿੱਚ ਹੈ ਅਤੇ I.N.D.I.A ਘੱਟ ਗਿਣਤੀ ਵਿੱਚ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੋਣ ਅਧਿਕਾਰੀ ਅਨਿਲ ਮਸੀਹ ਨੇ ਭਾਜਪਾ ਦੇ ਮਨੋਜ ਸੋਨਕਰ ਨੂੰ 8 ਵੋਟਾਂ ਰੱਦ ਕਰਕੇ ਮੇਅਰ ਬਣਾਇਆ ਸੀ। ਫਿਰ ਜਦੋਂ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਤਾਂ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ : Delhi Excise policy Case: ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ਕਿਹਾ- ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਪਰ...