Chandigarh News: ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
Trending Photos
Chandigarh News: ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਯੂ.ਕੇ. ਦੋਵਾਂ ਧਿਰਾਂ ਵਿਚਾਲੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ 'ਤੇ ਚਰਚਾ ਹੋਈ।
ਗਵਰਨਰ ਅਤੇ ਰੋਵੇਟ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਇਮੀਗ੍ਰੇਸ਼ਨ ਧੋਖਾਧੜੀ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂਕੇ ਪੁਲਿਸ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਾਂਝੇ ਤੌਰ 'ਤੇ ਕੰਮ ਕਰ ਰਹੀਆਂ ਹਨ।
ਰਾਜਪਾਲ ਨੇ ਪੰਜਾਬ, ਚੰਡੀਗੜ੍ਹ ਅਤੇ ਯੂ.ਕੇ. ਦਰਮਿਆਨ ਸਿੱਖਿਆ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੇ ਵਿਸਥਾਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਨਵੀਨਤਾਕਾਰੀ ਪਹੁੰਚ ਅਪਣਾ ਕੇ ਉੱਚ ਸਿੱਖਿਆ ਅਤੇ ਸਕੂਲੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ।
ਰਾਜਪਾਲ ਨੇ ਯੂਕੇ ਅਤੇ ਯੂਟੀ ਚੰਡੀਗੜ੍ਹ ਦਰਮਿਆਨ ਸੱਭਿਆਚਾਰਕ ਅਤੇ ਖੇਡ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਪੋਰਟਸ ਐਕਸਚੇਂਜ ਪ੍ਰੋਗਰਾਮ ਸ਼ੁਰੂ ਕਰਨ ਦਾ ਵੀ ਪ੍ਰਸਤਾਵ ਕੀਤਾ। ਦੋਵੇਂ ਪਤਵੰਤੇ ਹਾਕੀ ਅਤੇ ਕ੍ਰਿਕਟ ਵਿੱਚ ਖੇਡ ਅਦਾਨ ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਲਈ ਵੀ ਸਹਿਮਤ ਹੋਏ।
ਵਿਚਾਰ-ਵਟਾਂਦਰੇ ਵਿੱਚ ਗਲੋਬਲ ਵਾਰਮਿੰਗ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਦੂਸ਼ਣ ਕੰਟਰੋਲ, ਹਰੀ ਊਰਜਾ ਅਤੇ ਬਾਇਓਮਾਸ ਪ੍ਰੋਜੈਕਟਾਂ ਵਰਗੇ ਮਹੱਤਵਪੂਰਨ ਗਲੋਬਲ ਮੁੱਦਿਆਂ 'ਤੇ ਵੀ ਧਿਆਨ ਦਿੱਤਾ ਗਿਆ। ਦੋਵਾਂ ਧਿਰਾਂ ਨੇ ਟਿਕਾਊ ਹੱਲਾਂ ਨੂੰ ਲਾਗੂ ਕਰਨ ਲਈ ਤਾਲਮੇਲ ਵਾਲੇ ਯਤਨਾਂ ਦੀ ਲੋੜ ਨੂੰ ਸਵੀਕਾਰ ਕੀਤਾ।
ਇਹ ਵੀ ਪੜ੍ਹੋ : NIA News: ਪੰਜਾਬ ਦੇ ਥਾਣਿਆਂ 'ਤੇ ਗ੍ਰਨੇਡ ਸੁੱਟਣ ਦੇ ਮਾਸਟਰ ਮਾਈਂਡ ਗੈਂਗਸਟਰ ਹੈਪੀ ਪਾਸੀਆਂ ਉਤੇ 5 ਲੱਖ ਰੁਪਏ ਦਾ ਇਨਾਮ ਰੱਖਿਆ
ਕੈਰੋਲਿਨ ਰੋਵੇਟ ਨੇ ਆਪਸੀ ਸਹਿਯੋਗ ਦੇ ਆਧਾਰ 'ਤੇ ਯੂਕੇ ਅਤੇ ਖੇਤਰ ਦੇ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਹਿਯੋਗੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਰਾਜਪਾਲ ਨੇ ਦੋਵਾਂ ਧਿਰਾਂ ਦੇ ਲਾਭ ਲਈ ਨਵੀਨਤਾਕਾਰੀ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਵਰਣਨਯੋਗ ਹੈ ਕਿ ਇਹ ਮੀਟਿੰਗ ਟਿਕਾਊ ਵਿਕਾਸ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਲਈ ਸਾਂਝੇ ਤੌਰ 'ਤੇ ਕੰਮ ਕਰਨ ਲਈ ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ; ਅੱਜ ਖੁੱਲ੍ਹਣਗੇ ਸਕੂਲ