Chandigarh Mayor Election News: 18 ਜਨਵਰੀ ਨੂੰ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ ਹੋਵੇਗੀ। ਡਿਪਟੀ ਕਮਿਸ਼ਨਰ ਵਿਨੇ ਪ੍ਰਤਾਪ ਸਿੰਘ ਨੇ ਨੋਟਿਸ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
Trending Photos
Chandigarh Mayor Election News(ਪਵਿੱਤ ਕੌਰ): 18 ਜਨਵਰੀ ਨੂੰ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ ਹੋਵੇਗੀ। ਡਿਪਟੀ ਕਮਿਸ਼ਨਰ ਵਿਨੇ ਪ੍ਰਤਾਪ ਸਿੰਘ ਨੇ ਨੋਟਿਸ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮੇਅਰ ਦੇ ਅਹੁਦੇ ਲਈ ਲਈ ਨਾਮਜ਼ਦਗੀ ਦੀ ਤਾਰੀਕ ਨਿਰਧਾਰਿਤ ਕਰ ਦਿੱਤੀ ਗਈ ਹੈ।
ਮੇਅਰ ਅਹੁਦੇ ਦੇ ਉਮੀਦਵਾਰ 13 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਕਾਗਜ਼ ਦਾਖ਼ਲ ਕਰ ਸਕਣਗੇ। ਚੰਡੀਗੜ੍ਹ ਮੇਅਰ ਚੋਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਮੁਕਾਬਲੇ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਇਨ੍ਹਾਂ ਦੋਵੇਂ ਸਿਆਸੀ ਪਾਰਟੀਆਂ ਵਿੱਚ ਦਿਲਚਸਪ ਟੱਕਰ ਦੇਖਣ ਨੂੰ ਮਿਲ ਸਕਦੀ ਹੈ।
18 ਜਨਵਰੀ ਨੂੰ ਸਵੇਰੇ 11 ਵਜੇ ਸੈਕਟਰ 17 ਐਮਸੀ ਭਵਨ ਦੇ ਅਸੈਂਬਲੀ ਹਾਲ ਵਿੱਚ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ। ਇਸ ਸਾਲ ਮੇਅਰ ਸੀਟ ਅਨੁਸੂਚਿਜ ਜਾਰੀ(ਐਮਸੀ) ਵਰਗ ਦੇ ਉਮੀਦਵਾਰ ਲਈ ਰਾਖਵੀਂ ਹੈ। ਜਦਕਿ ਆਮ ਆਦਮੀ ਪਾਰਟੀ ਕੋਲ ਐਸਸੀ ਵਰਗ ਦੇ 4 ਕੌਂਸਲਰ ਹਨ, ਕਾਂਗਰਸ ਕੋਲ ਦੋ ਅਤੇ ਭਾਜਪਾ ਕੋਲ ਇੱਕ ਕੌਂਸਲਰ ਹੈ।
ਚੰਡੀਗੜ੍ਹ ਵਿੱਚ ਨਾਮਜ਼ਦ ਕੌਂਸਲਰਾਂ ਵਿਚੋਂ ਇੱਕ ਮੇਅਰ ਨੂੰ ਇੱਕ ਸਾਲ ਦੇ ਕਾਰਜਕਾਲ ਲਈ ਚੁਣਿਆ ਜਾਂਦਾ ਹੈ। ਆਮ ਆਦਮੀ ਪਾਰਟੀ ਦੇ ਐਸਸੀ ਕੌਂਸਲਰਾਂ ਵਿੱਚ ਕੁਲਦੀਪ ਸਿੰਘ ਟੀਟਾਸ ਨੇਹਾ, ਪੂਨਮ ਅਤੇ ਲਖਬੀਰ ਸਿੰਘ ਹਨ।
ਹਾਲਾਂਕਿ ਮੇਅਰ ਚੋਣ ਤੋਂ ਪਹਿਲਾਂ ਬੁੱਧਵਾਰ ਨੂੰ ਲਖਬੀਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਜਸਬੀਰ ਸਿੰਘ ਬੰਟੀ ਕਾਂਗਰਸ ਵਿੱਚ ਸਭ ਤੋਂ ਅੱਗੇ ਹਨ ਅਤੇ ਮਨੋਜ ਸੋਨਕਰ ਭਾਰਤੀ ਜਨਤਾ ਪਾਰਟੀ ਦੇ ਇਕਲੌਤੇ ਐਸਸੀ ਕੌਂਸਲਰ ਹਨ।
35 ਮੈਂਬਰੀਂ ਸਦਨ ਵਿੱਚ ਭਾਜਪਾ ਦੇ 14 ਅਤੇ ਆਮ ਆਦਮੀ ਪਾਰਟੀ ਦੇ 13 ਕੌਂਸਲਰ ਹਨ। ਜਦਕਿ ਕਾਂਗਰਸ ਦੇ ਸੱਤ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਕੌਂਸਲਰ ਹੈ। ਸੰਸਦ ਮੈਂਬਰ ਕਿਰਨ ਖੇਰ ਕੋਲ ਵੀ ਸਦਨ ਦੀ ਮੈਂਬਰਸ਼ਿਪ ਹੈ।
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
ਮੇਅਰ ਚੋਣਾਂ ਤੋਂ ਪਹਿਲਾਂ ਇੱਥੇ ਸਿਆਸੀ ਉਥਲ-ਪੁਥਲ ਮਚ ਗਈ ਹੈ। ਕੌਂਸਲਰ ਲਖਬੀਰ ਸਿੰਘ ਬਿੱਲੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਕੌਂਸਲਰ ਹਨ। ਬਿੱਲੂ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਪ੍ਰਧਾਨ ਸੰਜੇ ਟੰਡਨ ਦੀ ਮੌਜੂਦਗੀ 'ਚ ਭਾਜਪਾ ਵਿੱਚ ਸ਼ਾਮਲ ਹੋਏ।
'ਆਪ' ਕੌਂਸਲਰ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਹੁਣ ਨਿਗਮ 'ਚ ਭਾਜਪਾ ਦੀਆਂ ਕੁੱਲ 16 ਵੋਟਾਂ ਹੋ ਗਈਆਂ ਹਨ। 'ਆਪ' ਕੋਲ 12 ਜਦਕਿ ਕਾਂਗਰਸ ਕੋਲ 7 ਵੋਟਾਂ ਹਨ। ਅਜਿਹੇ 'ਚ ਕੁਝ ਦਿਨਾਂ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੇ ਇਕ ਵਾਰ ਫਿਰ ਤੋਂ ਮੇਅਰ ਬਣਨ ਦੀ ਪੂਰੀ ਸੰਭਾਵਨਾ ਹੈ। ਇਸ ਸਮੇਂ ਭਾਜਪਾ ਦੇ ਅਨੂਪ ਗੁਪਤਾ ਮੇਅਰ ਹਨ।
ਇਹ ਵੀ ਪੜ੍ਹੋ : Hoshiarpur Encounter News: ਪੁਲਿਸ ਐਨਕਾਊਂਟਰ ਮਗਰੋਂ ਡਡਿਆਣਾ ਦੇ ਸਰਪੰਚ ਦੀ ਹੱਤਿਆ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ