Chandigarh News: ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਮੁਲਾਜ਼ਮਾਂ ਨੂੰ ਵਿਜੀਲੈਂਸ ਨੇ ਚੁਕਾਈ ਸਹੁੰ
Advertisement
Article Detail0/zeephh/zeephh2492329

Chandigarh News: ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਮੁਲਾਜ਼ਮਾਂ ਨੂੰ ਵਿਜੀਲੈਂਸ ਨੇ ਚੁਕਾਈ ਸਹੁੰ

Chandigarh News: ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ।

Chandigarh News: ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਮੁਲਾਜ਼ਮਾਂ ਨੂੰ ਵਿਜੀਲੈਂਸ ਨੇ ਚੁਕਾਈ ਸਹੁੰ

Chandigarh News: ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐੱਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਉਪਰੰਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਉਦੇਸ਼ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਅਧਿਕਾਰੀਆਂ ਨੂੰ ਸਾਰੀਆਂ ਸੱਤ ਰੇਂਜਾਂ ਵਿਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐੱਸ.ਐੱਸ.ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਵਿਜੀਲੈਂਸ ਬਿਊਰੋ ਮੁਖੀ ਨੇ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਅਤੇ ਇਸਦੇ ਨਾਗਰਿਕਾਂ ਦੀ ਅਖੰਡਤਾ ਅਤੇ ਸਨਮਾਨ ਵਿਰੁੱਧ ਇੱਕ ਖ਼ਤਰਨਾਕ ਅਤੇ ਘਿਨਾਉਣਾ ਅਪਰਾਧ ਹੈ, ਭਾਵੇਂ ਇਹ ਭ੍ਰਿਸ਼ਟਾਚਾਰ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਲੈਣ ਵਾਲੇ ਨਾਗਰਿਕਾਂ ਵਲੋਂ ਕੀਤਾ ਗਿਆ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕਿਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ। ਵਰਿੰਦਰ ਕੁਮਾਰ ਨੇ ਦੱਸਿਆ ਕਿ ਇਕ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2022 ਵਿਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਬਿਊਰੋ ਵੱਲੋਂ 189 ਐੱਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ। ਇਸ ਮੌਕੇ ਡੀ.ਆਈ.ਜੀ. ਵਿਜੀਲੈਂਸ ਬਿਊਰੋ ਹਰਜੀਤ ਸਿੰਘ ਅਤੇ ਜੁਆਇੰਟ ਡਾਇਰੈਕਟਰ ਕੰਵਲਜੀਤ ਸਿੰਘ ਅਤੇ ਅਰੁਣ ਸੈਣੀ ਵੀ ਮੌਜੂਦ ਸਨ।

Trending news