Chandigarh News: ਸੁਰੱਖਿਆ ਕਾਰਨਾਂ ਕਰਕੇ 16 ਅਕਤੂਬਰ ਤੋਂ 18 ਅਕਤੂਬਰ 2024 ਤੱਕ ਚੰਡੀਗੜ੍ਹ ਵਿੱਚ ਡਰੋਨ ਅਤੇ ਮਾਨਵ ਰਹਿਤ ਏਰੀਅਲ ਵਹੀਕਲਜ਼ (ਯੂ.ਏ.ਵੀ.) ਦੀਆਂ ਉਡਾਣਾਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
Trending Photos
Chandigarh News: ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਕਾਰਨ ਬੁੱਧਵਾਰ ਅਤੇ ਵੀਰਵਾਰ ਨੂੰ ਸ਼ਹਿਰ ਵਿੱਚ ਹੋਰ ਵੀ.ਵੀ.ਆਈ.ਪੀ. ਮੂਵਮੈਂਟ ਰਹੇਗੀ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੁੱਧਵਾਰ ਨੂੰ ਕਈ ਸੜਕਾਂ ਬੰਦ ਰਹਿਣਗੀਆਂ ਅਤੇ ਕਈਆਂ ‘ਤੇ ਰੂਟ ਮੋੜ ਦਿੱਤੇ ਜਾਣਗੇ।
ਵੀ.ਵੀ.ਆਈ.ਪੀ. ਮੂਵਮੈਂਟ ਦੌਰਾਨ, ਟਰੈਫਿਕ ਨੂੰ ਦੱਖਣੀ ਰੂਟ ‘ਤੇ ਏਅਰਪੋਰਟ ਲਾਈਟ ਪੁਆਇੰਟ ਤੋਂ ਟ੍ਰਿਬਿਊਨ ਚੌਕ ਤੱਕ, ਪੂਰਬੀ ਰੂਟ ‘ਤੇ ਟ੍ਰਿਬਿਊਨ ਚੌਕ ਤੋਂ ਟਰਾਂਸਪੋਰਟ ਲਾਈਟ ਪੁਆਇੰਟ ਅਤੇ ਟਰਾਂਸਪੋਰਟ ਲਾਈਟ ਪੁਆਇੰਟ ਤੋਂ ਕੇਂਦਰੀ ਰੂਟ ‘ਤੇ ਢਿੱਲੋਂ ਬੈਰੀਅਰ ਵੱਲ ਮੋੜਿਆ/ਰੋਕਿਆ ਜਾਵੇਗਾ।
ਇਹ ਸੜਕਾਂ ਸਵੇਰੇ 11:30 ਤੋਂ 12:30 ਵਜੇ ਤੱਕ ਅਤੇ ਬਾਅਦ ਦੁਪਹਿਰ 3 ਤੋਂ 4 ਵਜੇ ਤੱਕ ਆਮ ਆਵਾਜਾਈ ਲਈ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, ਟ੍ਰੈਫਿਕ ਪੁਲਿਸ ਅਨੁਸਾਰ, ਕੁਝ ਹੋਰ ਸੜਕਾਂ ‘ਤੇ ਆਵਾਜਾਈ ਨੂੰ ਰੋਕਿਆ/ਡਾਇਵਰਟ ਕੀਤਾ ਜਾ ਸਕਦਾ ਹੈ।
ਕਿਸੇ ਵੀ ਭੀੜ-ਭੜੱਕੇ/ਅਸੁਵਿਧਾ ਤੋਂ ਬਚਣ ਲਈ ਵਾਹਨ ਚਾਲਕਾਂ ਨੂੰ ਬਦਲਵੇਂ ਰੂਟ ਲੈਣ ਦੀ ਸਲਾਹ ਦਿੱਤੀ ਗਈ ਹੈ। ਵਾਹਨ ਚਾਲਕ ਆਪਣੇ ਵਾਹਨ ਸਾਈਕਲ ਟਰੈਕਾਂ/ਪੈਦਲ ਚੱਲਣ ਵਾਲੇ ਰੂਟਾਂ ਅਤੇ ਨੋ ਪਾਰਕਿੰਗ ਏਰੀਆ ‘ਚ ਪਾਰਕ ਨਾ ਕਰਨ ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਵਾਹਨਾਂ ਨੂੰ ਟੋਅ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸੁਰੱਖਿਆ ਕਾਰਨਾਂ ਕਰਕੇ 16 ਅਕਤੂਬਰ ਤੋਂ 18 ਅਕਤੂਬਰ 2024 ਤੱਕ ਚੰਡੀਗੜ੍ਹ ਵਿੱਚ ਡਰੋਨ ਅਤੇ ਮਾਨਵ ਰਹਿਤ ਏਰੀਅਲ ਵਹੀਕਲਜ਼ (ਯੂ.ਏ.ਵੀ.) ਦੀਆਂ ਉਡਾਣਾਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਇਹ ਹੁਕਮ ਭਾਰਤੀ ਸਿਵਲ ਡਿਫੈਂਸ ਕੋਡ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ 'ਤੇ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸਦਈਏ ਕਿ 17 ਅਕਤੂਬਰ ਦਿਨ ਵੀਰਵਾਰ ਨੂੰ ਹਰਿਆਣਾ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਗਮ ਹੋਵੇਗਾ। ਜਿਸ ਨੂੰ ਲੈ ਕੇ ਪੰਚੂਕਲਾ ਵਿੱਚ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਨਡੀਏ ਦੇ ਸਾਰੇ ਨੇਤਾ ਉਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਭਾਜਪਾ ਦੀ ਅਗਵਾਈ ਵਾਲੇ ਰਾਜਾਂ ਦੇ ਮੁੱਖ ਮੰਤਰੀ ਅਤੇ ਕੇਂਦਰੀ ਲੀਡਰਸ਼ਿਪ ਵੀ ਇਸ ਸਮਾਗਮ ਵਿੱਚ ਹਿੱਸਾ ਲੈਣਗੇ।