Chandigarh PGI emergency Shut: ਪੀਜੀਆਈ ਚੰਡੀਗੜ੍ਹ ਵਿੱਚ ਹੰਗਾਮਾ ਮਚਿਆ ਹੋਇਆ ਹੈ। ਪੀਜੀਆਈ ਦੀ ਐਮਰਜੈਂਸੀ ਵਿੱਚ ਦਾਖ਼ਲ ਮਰੀਜ਼ ਦੇ ਨਾਲ ਆਈ ਇੱਕ ਔਰਤ ਨੇ ਡਾਕਟਰ ਦੀ ਕੁੱਟਮਾਰ ਕੀਤੀ। ਇਸ ਦੇ ਵਿਰੋਧ ਵਿੱਚ ਰੈਜ਼ੀਡੈਂਟ ਡਾਕਟਰਾਂ ਨੇ ਐਮਰਜੈਂਸੀ ਇਲਾਜ ਬੰਦ ਕਰ ਦਿੱਤਾ ਹੈ।
Trending Photos
Chandigarh PGI emergency Shut/ ਪਵੀਤ ਕੌਰ: ਪੀਜੀਆਈ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਆਊਟਡੋਰ ਵਿਭਾਗ ਵਿੱਚ ਮਰੀਜ਼ਾਂ ਦੇ ਸੇਵਾਦਾਰਾਂ ਵੱਲੋਂ ਡਾਕਟਰਾਂ ’ਤੇ ਹਮਲਾ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਕਾਰਨ ਰੈਜ਼ੀਡੈਂਟ ਡਾਕਟਰਾਂ ਨੇ ਸ਼ਾਮ 8 ਵਜੇ ਤੋਂ ਰਾਤ 11:30 ਵਜੇ ਤੱਕ ਐਮਰਜੈਂਸੀ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ ਦੀ ਹਾਜ਼ਰੀ ਵਿੱਚ ਧਰਨਾ ਸਮਾਪਤ ਹੋਇਆ।
ਪਹਿਲੀ ਘਟਨਾ ਸ਼ਾਮ 7 ਵਜੇ ਵਾਪਰੀ, ਜਦੋਂ ਨਹਿਰੂ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਇੱਕ ਮਰੀਜ਼ ਦੇ ਰਿਸ਼ਤੇਦਾਰ ਨੇ ਖਿੜਕੀਆਂ ਤੋੜ ਦਿੱਤੀਆਂ। ਦੱਸਿਆ ਗਿਆ ਕਿ ਮਰੀਜ਼ ਦੀ ਹਾਲਤ ਨਾਜ਼ੁਕ ਸੀ ਅਤੇ ਡਾਕਟਰਾਂ ਨੇ ਉਸ ਦੀ ਹਾਲਤ ਬਾਰੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਸੀ। ਇਸ ਤੋਂ ਬਾਅਦ ਮਰੀਜ਼ ਦੀ ਮੌਤ ਹੋ ਗਈ। ਦੂਜੀ ਘਟਨਾ ਰਾਤ ਨੂੰ ਵਾਪਰੀ, ਜਦੋਂ ਮਰੀਜ਼ ਦੀ ਇੱਕ ਮਹਿਲਾ ਰਿਸ਼ਤੇਦਾਰ ਵੱਲੋਂ ਮਹਿਲਾ ਡਾਕਟਰ ਨਾਲ ਕੁੱਟਮਾਰ ਕੀਤੀ ਗਈ।
ਇਹ ਵੀ ਪੜ੍ਹੋ: Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ
ਪੀਜੀਆਈ ਚੰਡੀਗੜ੍ਹ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਉਸ ਦੇ ਨਾਲ ਆਈ ਮਰੀਜ਼ ਦੇ ਪਰਿਵਾਰਕ ਮੈਂਬਰ ਨੇ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਪੀਜੀਆਈ ਵਿੱਚ ਐਮਰਜੈਂਸੀ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਾਮਲਾ ਗਰਮਾ ਗਿਆ । ਇਸ ਘਟਨਾ ਤੋਂ ਬਾਅਦ ਐਮਰਜੈਂਸੀ ਡਾਕਟਰਾਂ ਨੇ ਆਪਣਾ ਕੰਮ ਬੰਦ ਕਰ ਦਿੱਤਾ ਹੈ। ਮਾਮਲਾ ਇੰਨਾ ਗਰਮ ਹੋ ਗਿਆ ਹੈ ਕਿ ਡਾਕਟਰਾਂ ਨੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐਮਰਜੈਂਸੀ ਵਿੱਚ ਦਾਖ਼ਲ ਮਰੀਜ਼ਾਂ ਨੂੰ ਰਾਤ 8 ਵਜੇ ਤੋਂ ਬਾਅਦ ਇਲਾਜ ਨਹੀਂ ਮਿਲ ਰਿਹਾ।
ਦੇਰ ਰਾਤ ਤੱਕ ਡਾਕਟਰਾਂ ਦਾ ਧਰਨਾ ਜਾਰੀ ਰਿਹਾ। ਕਰੀਬ ਤਿੰਨ ਘੰਟਿਆਂ ਤੋਂ ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖ਼ਲ ਨਹੀਂ ਹੋ ਰਹੇ ਹਨ। ਐਮਰਜੈਂਸੀ ਦੇ ਮੁੱਖ ਗੇਟ 'ਤੇ ਤਾਇਨਾਤ ਸੁਰੱਖਿਆ ਕਰਮਚਾਰੀ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ ਹਨ। ਐਮਰਜੈਂਸੀ ਦੇ ਬਾਹਰ ਮਰੀਜ਼ਾਂ ਦੀ ਕਤਾਰ ਲੱਗੀ ਹੋਈ ਹੈ। ਮਰੀਜ਼ ਸਟਰੈਚਰ 'ਤੇ ਰੁਲ ਰਹੇ ਹਨ। ਸਥਿਤੀ ਵਿਗੜਦੀ ਜਾ ਰਹੀ ਹੈ। ਇਲਾਜ ਨਾ ਮਿਲਣ ਕਾਰਨ ਇੱਕ ਮਰੀਜ਼ ਦੀ ਮੌਤ ਹੋਣ ਦੀ ਸੂਚਨਾ ਹੈ।
ਮਹਿਲਾ ਡਾਕਟਰ ਨਾਲ ਹੋਈ ਕੁੱਟਮਾਰ ਦੀ ਘਟਨਾ ਸਬੰਧੀ ਵਿਭਾਗ ਦੇ ਐਚਓਡੀ ਅਤੇ ਹੋਰ ਡਾਕਟਰ ਮੌਕੇ ’ਤੇ ਮੌਜੂਦ ਹਨ। ਪੀਜੀਆਈ ਦੇ ਡਾਇਰੈਕਟਰ ਵਿਵੇਕ ਲਾਲ ਵੀ ਮੌਕੇ ’ਤੇ ਪਹੁੰਚ ਗਏ ਹਨ। ਐਮਰਜੈਂਸੀ ਵਿੱਚ ਭਾਰੀ ਭੀੜ ਹੈ। ਸੁਰੱਖਿਆ ਕਰਮਚਾਰੀ ਭੀੜ ਨੂੰ ਦੂਰ ਕਰਨ 'ਚ ਲੱਗੇ ਹੋਏ ਹਨ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ’ਤੇ ਪੀਜੀਆਈ ਚੌਕੀ ਦੀ ਪੁਲੀਸ ਸਵੇਰੇ 10.15 ਵਜੇ ਮੌਕੇ ’ਤੇ ਪੁੱਜੀ। ਐਮਰਜੈਂਸੀ ਦੇ ਮੁੱਖ ਗੇਟ 'ਤੇ ਡਾਕਟਰਾਂ ਅਤੇ ਪੁਲਿਸ ਵਿਚਾਲੇ ਗੱਲਬਾਤ ਚੱਲ ਰਹੀ ਹੈ।