Chandigarh Weather Update: ਚੰਡੀਗੜ੍ਹ 'ਚ ਲਗਾਤਾਰ ਮੀਂਹ ਜਾਰੀ, ਤਾਪਮਾਨ 3 ਡਿਗਰੀ ਸੈਲਸੀਅਸ ਡਿੱਗਿਆ, ਹੁਣ ਵਧੇਗੀ ਠੰਡ
Advertisement
Article Detail0/zeephh/zeephh1985253

Chandigarh Weather Update: ਚੰਡੀਗੜ੍ਹ 'ਚ ਲਗਾਤਾਰ ਮੀਂਹ ਜਾਰੀ, ਤਾਪਮਾਨ 3 ਡਿਗਰੀ ਸੈਲਸੀਅਸ ਡਿੱਗਿਆ, ਹੁਣ ਵਧੇਗੀ ਠੰਡ

Chandigarh Weather Update: ਸਵੇਰ ਤੋਂ ਹੀ ਭਾਰੀ ਮੀਂਹ, ਅਸਮਾਨ ਵਿੱਚ ਬਿਜਲੀ ਦੇ ਨਾਲ-ਨਾਲ ਗਰਜ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। 

 

Chandigarh Weather Update: ਚੰਡੀਗੜ੍ਹ 'ਚ ਲਗਾਤਾਰ ਮੀਂਹ ਜਾਰੀ, ਤਾਪਮਾਨ 3 ਡਿਗਰੀ ਸੈਲਸੀਅਸ ਡਿੱਗਿਆ, ਹੁਣ ਵਧੇਗੀ ਠੰਡ

Chandigarh Weather Update: ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਬਦਲ ਗਿਆ ਹੈ, ਸਵੇਰ ਤੋਂ ਹੀ ਭਾਰੀ ਮੀਂਹ, ਅਸਮਾਨ ਵਿੱਚ ਬਿਜਲੀ ਦੇ ਨਾਲ-ਨਾਲ ਗਰਜ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਦਿਨ ਭਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਤੋਂ ਬਾਅਦ ਠੰਢ ਹੋਰ ਵੱਧ ਜਾਵੇਗੀ।

ਚੰਡੀਗੜ੍ਹ ਵਿੱਚ ਅੱਜ ਤੜਕੇ 3 ਵਜੇ ਤੋਂ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਗਰਜ ਅਤੇ ਹਲਕੀ ਹਲਕੀ ਬਾਰਿਸ਼ ਦੇ ਨਾਲ-ਨਾਲ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਬਰਸਾਤ ਕਾਰਨ ਸ਼ਹਿਰ ਦੇ ਤਾਪਮਾਨ ਵਿੱਚ ਵੀ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦੂਜੇ ਪਾਸੇ ਪੰਜਾਬ ਦੇ ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਿਛਲੇ 1 ਘੰਟੇ ਤੋਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। 

ਇਹ ਵੀ ਪੜ੍ਹੋ: Punjab Weather Update: ਕੜਾਕੇ ਠੰਡ ਲਈ ਹੋ ਜਾਓ ਤਿਆਰ! ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਤਾਪਮਾਨ ਵਿੱਚ ਆਈ ਗਿਰਾਵਟ

ਬਰਸਾਤ ਕਾਰਨ ਜਿੱਥੇ ਵਾਤਾਵਰਨ ਸਾਫ਼ ਹੋ ਗਿਆ ਹੈ ਉੱਥੇ ਹੀ ਸਰਦੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਸੀ ਕਿ ਨਵੰਬਰ ਦੇ ਅਖੀਰਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨੇ ਨਗਰ ਕੌਂਸਲ ਅਧਿਕਾਰੀਆਂ ਦੀ ਕਾਰਜ ਪ੍ਰਣਾਲੀ ਦੀ ਪੋਲ ਖੋਲ੍ਹ ਦਿੱਤੀ ਹੈ। ਬਰਸਾਤ ਕਾਰਨ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਵਹਿਣਾ ਸ਼ੁਰੂ ਹੋ ਗਿਆ ਹੈ।

ਬਾਰਿਸ਼ ਦੌਰਾਨ ਠੰਡੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ 'ਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਦੇਖਿਆ ਗਿਆ ਹੈ। ਚੰਡੀਗੜ੍ਹ ਦੇ ਨਾਲ-ਨਾਲ ਮੋਹਾਲੀ ਅਤੇ ਪੰਚਕੂਲਾ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ 1 ਅਕਤੂਬਰ ਤੋਂ ਬਾਅਦ 2 ਮਹੀਨਿਆਂ 'ਚ 24.7 ਮਿਲੀਮੀਟਰ ਬਾਰਿਸ਼ ਹੋਈ ਹੈ। ਇਹ ਬਾਰਿਸ਼ ਇਨ੍ਹਾਂ ਦੋ ਮਹੀਨਿਆਂ ਦੀ ਔਸਤ ਬਾਰਿਸ਼ ਨਾਲੋਂ 4.2 ਫੀਸਦੀ ਜ਼ਿਆਦਾ ਹੈ। ਸ਼ਹਿਰ ਵਿੱਚ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਬਾਰਿਸ਼ ਜੁਲਾਈ ਮਹੀਨੇ ਵਿੱਚ ਹੋਈ। ਸਭ ਤੋਂ ਵੱਧ ਬਾਰਿਸ਼ 8, 9 ਅਤੇ 10 ਜੁਲਾਈ ਨੂੰ ਦਰਜ ਕੀਤੀ ਗਈ ਸੀ ਜਿਸ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਵੀ ਨੁਕਸਾਨੀਆਂ ਗਈਆਂ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ 'ਚ ਮਾਰੀ ਰਾਡ 

Trending news