Diljit Dosanjh Concert: 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਸੰਗੀਤਕ ਸਮਾਗਮ ਹੋਵੇਗਾ। 34 ਸੈਕਟਰ ਵਿੱਚ ਦਿਲਜੀਤ ਦੁਸਾਂਝ ਦਾ ਕੰਸਰਟ ਵਿਵਾਦਾਂ ਵਿੱਚ ਘਿਰ ਰਿਹਾ ਹੈ।
Trending Photos
Diljit Dosanjh Concert: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਉਨ੍ਹਾਂ ਦੇ ਲਾਈਵ ਕੰਸਰਟ ਚੱਲ ਰਹੇ ਹਨ। ਇਸ ਦੇ ਨਾਲ ਹੀ ਵਿਵਾਦ ਵੀ ਹੋ ਰਹੇ ਹਨ। ਹਾਲ ਹੀ ਵਿੱਚ 14 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਹੋਣ ਜਾ ਰਿਹਾ ਹੈ। 34 ਸੈਕਟਰ ਚੰਡੀਗੜ੍ਹ ਵਿੱਚ ਦਿਲਜੀਤ ਦੁਸਾਂਝ ਦਾ ਕੰਸਰਟ ਵਿਵਾਦਾਂ ਵਿੱਚ ਘਿਰ ਰਿਹਾ ਹੈ। ਇਸ ਨੂੰ ਲੈ ਕੇ ਵਿਵਾਦ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਰਣਜੀਤ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
ਇਸ ਵਿੱਚ ਪਟੀਸ਼ਨਰ ਦਾ ਕਹਿਣਾ ਹੈ ਕਿ ਸੈਕਟਰ 34 ਚੰਡੀਗੜ੍ਹ ਦੇ ਕੇਂਦਰ ਵਿੱਚ ਹੈ ਅਤੇ ਜੇਕਰ ਇਹ ਸਮਾਗਮ (Diljit Dosanjh Concert) ਉੱਥੇ ਕਰਵਾਇਆ ਜਾਂਦਾ ਹੈ ਤਾਂ ਇਸ ਨਾਲ ਨੇੜਲੇ ਸੈਕਟਰਾਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ ਇਸ ਸਮਾਰੋਹ ਦੇ ਆਯੋਜਨ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਨੂੰ ਕਿਵੇਂ ਕੰਟਰੋਲ ਕਰਨਾ ਹੈ ਅਤੇ ਹੋਰ ਜਨਤਕ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਮੰਗੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Diljit Dosanjh: ਚੰਡੀਗੜ੍ਹ ਵਿੱਚ ਦਿਲਜੀਤ ਦੁਸਾਂਝ ਦੇ ਹੋਣ ਵਾਲੇ ਸ਼ੋਅ ਨੂੰ ਲੈ ਕੇ ਵੱਡੀ ਅਪਡੇਟ
ਇ ਦੇ ਨਾਲ ਹੀ ਕਿਹਾ ਹੈਕਿ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਸ ਪ੍ਰੋਗਰਾਮ 'ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਜਾਣ। ਇਹ ਵੀ ਮੰਗ ਕੀਤੀ ਗਈ ਹੈ ਕਿ ਅਜਿਹੇ ਪ੍ਰੋਗਰਾਮਾਂ ਲਈ ਸ਼ਹਿਰ ਤੋਂ ਵੱਖਰੀ ਜਗ੍ਹਾ ਅਲਾਟ ਕੀਤੀ ਜਾਵੇ ਜਿੱਥੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪਟੀਸ਼ਨ 'ਚ ਚੰਡੀਗੜ੍ਹ ਪ੍ਰਸ਼ਾਸਨ, ਡੀਜੀਪੀ, ਨਗਰ ਨਿਗਮ, ਈਵੈਂਟ ਕੰਪਨੀਆਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਹਾਈ ਕੋਰਟ ਸ਼ੁੱਕਰਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਦਿਮਾਗ ਟੂਰ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਦੇ ਨਾਲ ਹੀ ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕਮਿਸ਼ਨ ਨੇ ਸਮਾਰੋਹ ਦੇ ਪ੍ਰਬੰਧਕਾਂ ਅਤੇ ਦਿਲਜੀਤ ਨੂੰ ਪਟਿਆਲਾ ਪੈੱਗ, 5 ਤਾਰਾ ਥੇਕੇ ਅਤੇ ਕੇਸ ਵਰਗੇ ਗੀਤਾਂ ਨੂੰ ਵਿਗਾੜ ਕੇ ਵੀ ਨਾ ਗਾਉਣ ਦੀ ਹਦਾਇਤ ਕੀਤੀ ਹੈ। ਨਾਲ ਹੀ ਛੋਟੇ ਬੱਚਿਆਂ ਨੂੰ ਸਟੇਜ 'ਤੇ ਨਾ ਬੁਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਮਾਮਲਾ ਐਸੋਸੀਏਟ ਪ੍ਰੋਫੈਸਰ ਪੰਡਿਤਧਰੇਨਵਰ ਨੇ ਉਠਾਇਆ ਸੀ।