Jagjit Singh Dallewal Hunger Strike: ਖਨੌਰੀ ਬਾਰਡਰ 'ਤੇ ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੈ ਅਤੇ ਇਸ ਦੌਰਾਨ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਨ ਦੀ ਮੰਗ ਕੀਤੀ ਹੈ।
Trending Photos
Jagjit Singh Dallewal Hunger Strike/ਰੋਹਿਤ ਬਾਂਸਲ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲਾਂ ਦੀ ਕੌਂਸਲ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਨ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਸ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਪਟੀਸ਼ਨ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਕਮਜ਼ੋਰ ਹੋ ਰਹੀ ਹੈ, ਜਿਸ ਕਾਰਨ ਖ਼ਤਰਾ ਵਧਦਾ ਜਾ ਰਿਹਾ ਹੈ। ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਹਾਈਕੋਰਟ ਤੋਂ ਇਸ ਮਾਮਲੇ 'ਤੇ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ |
ਇਹ ਵੀ ਪੜ੍ਹੋ: Sarwan Singh Pandher: ਰਾਮ ਚੰਦਰ ਦੇ ਬਿਆਨ ਤੋਂ ਭੜਕੇ ਪੰਧੇਰ, ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਨਾ ਕਰੋ ਕੋਸ਼ਿਸ਼
ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਾਂਝਾ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਹੋਰ ਸੀਨੀਅਰ ਕਿਸਾਨ ਆਗੂ ਸ਼ੁੱਕਰਵਾਰ ਨੂੰ ਖਨੌਰੀ ਬਾਰਡਰ ਆਉਣਗੇ। ਉੱਥੇ ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ ਅਹਿਮ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ: Farmers Protest Hunger Strike: ਪੰਜਾਬ 'ਚ ਕਾਫ਼ੀ ਲੋਕਾਂ ਨੇ ਡੱਲੇਵਾਲ ਦੇ ਹੱਕ 'ਚ ਨਹੀਂ ਖਾਧੀ ਰੋਟੀ! ਨਹੀਂ ਬਾਲੇ ਚੁੱਲ੍ਹੇ
ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 18 ਦਿਨਾਂ ਤੋਂ ਮਰਨ ਵਰਤ 'ਤੇ ਹਨ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲਾਂ ਦੀ ਕੌਂਸਲ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਹਰ ਕਿਸਾਨ ਲਈ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣਾ ਜੀਵਨ ਦੇ ਬੁਨਿਆਦੀ ਅਧਿਕਾਰ ਵਾਂਗ ਹੈ। ਦੱਸ ਦਈਏ ਕਿ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ, ਤਾਂ ਜੋ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਇਆ ਜਾ ਸਕੇ।