Farmers Protest Latest News: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਨੀਵਾਰ ਨੂੰ ਆਪਣੇ ਹਰਿਆਣਾ ਨੇ ਪੱਤਰ ਲਿਖਿਆ। ਇਸ ਵਿੱਚ ਉਨ੍ਹਾਂ ‘ਦਿੱਲੀ ਚਲੋ’ ਮਾਰਚ ਦੌਰਾਨ ਹੋਏ ਝੜਪ ਵਿੱਚ ਜ਼ਖ਼ਮੀ ਹੋਏ ਕਿਸਾਨ ਨੂੰ ਪੀਜੀਆਈ-ਰੋਹਤਕ ਵਿੱਚ ਦਾਖ਼ਲ ਕਰਾਉਣ ਲਈ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਣ ਦੀ ਮੰਗ ਕੀਤੀ ਹੈ।
Trending Photos
Farmers Protest Latest News: ਅੰਦੋਲਨ ਵਿੱਚ ਜ਼ਖਮੀ ਕਿਸਾਨ ਦੇ ਰੋਹਤਕ ਪੀਜੀਆਈ ਵਿੱਚ ਹੋਣ ਦੀ ਸੂਚਨਾ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ ਹੈ। ਇਹ ਕਿਸਾਨ ਪ੍ਰਿਤਪਾਲ ਸਿੰਘ 21 ਫਰਵਰੀ ਨੂੰ ਲਾਪਤਾ ਹੋ ਗਿਆ ਸੀ ਜਿਸ ਤੋਂ ਬਾਅਦ ਅਫਵਾਹ ਫੈਲ ਗਈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ। ਹਾਲਾਂਕਿ ਬਾਅਦ ਵਿੱਚ ਹਰਿਆਣਾ ਪੁਲਿਸ ਨੇ ਦੱਸਿਆ ਕਿ ਉਹ ਰੋਹਤਕ ਪੀਜੀਆਈ ਵਿੱਚ ਦਾਖਲ ਹੈ।
ਹੁਣ ਪੰਜਾਬ ਦੇ ਮੁੱਖ ਸਕੱਤਰ (ਸੀਐਸ) ਅਨੁਰਾਗ ਵਰਮਾ ਨੇ ਹਰਿਆਣਾ ਦੇ ਸੀਐਸ ਸੰਜੀਵ ਕੌਸ਼ਲ ਨੂੰ ਪੱਤਰ ਲਿਖ ਕੇ ਕਿਸਾਨ ਨੂੰ ਪੰਜਾਬ ਹਵਾਲੇ ਕਰਨ ਲਈ ਕਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦੇ ਪੱਤਰ ਤੋਂ ਬਾਅਦ ਕਿਸਾਨ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Election 2024: ਚੋਣਾਂ ਤੋਂ ਪਹਿਲਾਂ PM ਮੋਦੀ ਦੀ ਫਿਰੋਜ਼ਪੁਰ ਤੇ ਸੰਗਰੂਰ ਨੂੰ ਨਵੀਂ ਸੌਗਾਤ! 11 ਸਾਲ ਬਾਅਦ ਹੋਣ ਲੱਗੀ ਸ਼ੁਰੂਆਤ
ਦੱਸ ਦਈਏ ਕਿ ਪੀਜੀਆਈ ਰੋਹਤਕ ਵਿੱਚ ਦਾਖਲ ਕਿਸਾਨ ਪ੍ਰੀਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਬਾਅਦ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਹੀ ਰੋਹਤਕ ਦੇ ਪੀਜੀਆਈ ਵਿੱਚ ਦਾਖਲ ਕਿਸਾਨ ਪ੍ਰੀਤਪਾਲ ਨੂੰ ਲੈ ਕੇ ਕਾਰਵਾਈ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਨੇ ਪੱਤਰ ਲਿਖਿਆ ਸੀ।
ਇਹ ਵੀ ਪੜ੍ਹੋ: Nangal Flyover: ਨੰਗਲ ਫਲਾਈਓਵਰ ਪੂਰੀ ਤਰ੍ਹਾਂ ਹੋਇਆ ਸ਼ੁਰੂ, ਰਾਹਗੀਰਾਂ ਨੂੰ ਮਿਲੀ ਵੱਡੀ ਰਾਹਤ