Chandigarh News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ “ਏਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਪੰਜਾਬ ਰਾਜ ਭਵਨ ਵਿਖੇ ਬੂਟਾ ਲਗਾਇਆ
Advertisement
Article Detail0/zeephh/zeephh2430069

Chandigarh News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ “ਏਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਪੰਜਾਬ ਰਾਜ ਭਵਨ ਵਿਖੇ ਬੂਟਾ ਲਗਾਇਆ

Chandigarh News: ਸਮਾਗਮ ਦੌਰਾਨ ਬੋਲਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਇਹ ਬੂਟੇ ਲਗਾਉਣ ਦੀ ਮੁਹਿੰਮ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ‘ਏਕ ਪੇਡ ਮਾਂ ਕੇ ਨਾਮ’ (ਮਾਂ ਲਈ ਇੱਕ ਰੁੱਖ) ਦੇ ਤਹਿਤ ਚਲਾਈ ਜਾ ਰਹੀ ਹੈ।

Chandigarh News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ “ਏਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਪੰਜਾਬ ਰਾਜ ਭਵਨ ਵਿਖੇ ਬੂਟਾ ਲਗਾਇਆ

Chandigarh News: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਨਾਲ ਪੰਜਾਬ ਰਾਜ ਭਵਨ ਦੇ ਕੈਂਪਸ ਵਿੱਚ ‘ਰੁਦਰਾਕਸ਼’ ਦੇ ਬੂਟੇ ਦੇ ਨਾਲ ਨਾਲ ਹੋਰ ਕਈ ਫਲਦਾਰ ਬੂਟੇ ਵੀ ਲਾਏ। ਇਸ ਮੌਕੇ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਵੱਲੋਂ ਵੀ ਵੱਖ-ਵੱਖ ਫ਼ਲਦਾਰ ਰੁੱਖਾਂ ਦੇ ਬੂਟੇ ਲਗਾਏ ਗਏ।

ਸਮਾਗਮ ਦੌਰਾਨ ਬੋਲਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਇਹ ਬੂਟੇ ਲਗਾਉਣ ਦੀ ਮੁਹਿੰਮ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ‘ਏਕ ਪੇਡ ਮਾਂ ਕੇ ਨਾਮ’ (ਮਾਂ ਲਈ ਇੱਕ ਰੁੱਖ) ਦੇ ਤਹਿਤ ਚਲਾਈ ਜਾ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਪੂਰੀ ਦੁਨੀਆਂ ਗਲੋਬਲ ਵਾਰਮਿੰਗ ਕਾਰਨ ਜਲਵਾਯੂ ਪਰਿਵਰਤਨ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਨ ਮੌਸਮ ਅਤੇ ਕੁਦਰਤ ਦਾ ਸੰਤੁਲਨ ਵਿਗੜ ਰਿਹਾ ਹੈ। ਇਸ ਨਾਲ ਧਰਤੀ ਉੱਤੇ ਮਨੁੱਖਾਂ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਬਹੁਤ ਸਾਰੇ ਖ਼ਤਰੇ ਪੈਦਾ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੁਨੀਆਂ ਪ੍ਰਗਤੀ ਦੇ ਰਾਹ ‘ਤੇ ਅੱਗੇ ਵਧ ਰਹੀ ਹੈ, ਅੱਜ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਵਾਤਾਵਰਨ ਸੁਰੱਖਿਆ ਸਬੰਧੀ ਚਿੰਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਏਕ ਪੇਡ ਮਾਂ ਕੇ ਨਾਮ’ ਮੁਹਿੰਮ ਜਲਵਾਯੂ ਤਬਦੀਲੀ ਦੀ ਸਮੱਸਿਆ ਦਾ ਸਹੀ ਹੱਲ ਹੈ।

ਰਾਜਪਾਲ ਨੇ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਰੁੱਖ ਲਗਾਉਣ ਲਈ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਅਤੇ ਵੱਧ ਤੋਂ ਵੱਧ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਤ ਨਾ ਰਹਿਣ ਸਗੋਂ ਵੱਡੇ ਹੋਣ ਤੱਕ ਉਨ੍ਹਾਂ ਦੀ ਸੰਭਾਲ ਵੀ ਕਰਨ। ਇਸ ਮੌਕੇ ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਭਵਨ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੀ ਮੌਜੂਦ ਸਨ।

 

 

 

 

 

Trending news