Haryana News: ਹਰਿਆਣਾ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਆਨਲਾਈਨ ਬਣਾਇਆ ਜਾ ਸਕਦਾ ਹੈ ਮੰਡੀ ਗੇਟ ਪਾਸ
Advertisement
Article Detail0/zeephh/zeephh2448830

Haryana News: ਹਰਿਆਣਾ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਆਨਲਾਈਨ ਬਣਾਇਆ ਜਾ ਸਕਦਾ ਹੈ ਮੰਡੀ ਗੇਟ ਪਾਸ

Haryana Paddy procurement started: ਕਿਸਾਨ ਸਰਕਾਰ ਦੁਆਰਾ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਆਪਣੀ ਫਸਲ ਵੇਚ ਸਕਣਗੇ।

Haryana News: ਹਰਿਆਣਾ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਆਨਲਾਈਨ ਬਣਾਇਆ ਜਾ ਸਕਦਾ ਹੈ ਮੰਡੀ ਗੇਟ ਪਾਸ

Haryana Paddy procurement: ਹਰਿਆਣਾ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਦਰਅਸਲ ਇਸ ਵਾਰ ਝੋਨੇ ਦੀ ਖਰੀਦ  27 ਸਤੰਬਰ ਤੋਂ 15 ਨਵੰਬਰ ਤੱਕ ਕੀਤੀ ਜਾਵੇਗੀ।ਹਰਿਆਣਾ ਵੱਲੋਂ ਕੇਂਦਰ ਸਰਕਾਰ ਨੂੰ ਜਲਦੀ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਭਾਰਤ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਖਰੀਦ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਮਐਸਪੀ 'ਤੇ ਕੀਤੀ ਜਾਵੇਗੀ।

ਇਸ ਵਾਰ ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ (ਐਚਐਸਏਐਮਬੀ) ਨੇ ਮੰਡੀ ਗੇਟ ਪਾਸ ਲਈ ਪ੍ਰਣਾਲੀ ਲਾਗੂ ਕੀਤੀ ਹੈ। ਕਿਸਾਨ ਘਰ ਬੈਠੇ ਹੀ ਗੇਟ ਪਾਸ ਆਨਲਾਈਨ ਬਣਾ ਸਕਦੇ ਹਨ ਜਿਹੜੇ ਕਿਸਾਨਾਂ ਕੋਲ ਇਹ ਸਹੂਲਤ ਨਹੀਂ ਹੈ, ਉਨ੍ਹਾਂ ਨੂੰ ਮੰਡੀ ਵਿੱਚ ਹੀ ਗੇਟ ਪਾਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: Punjab Weather Update: ਬੇਮੌਸਮੀ ਬਰਸਾਤ ਦੇ ਨਾਲ ਕਿਸਾਨਾਂ ਨੂੰ ਇੱਕ ਵਾਰ ਫਿਰ ਝੱਲਣੀ ਪਈ ਕੁਦਰਤ ਦੀ ਮਾਰ! ਜੀਰੀ ਦੀ ਫਸਲ ਹੋਈ ਨਸ਼ਟ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸਮੇਤ ਹੋਰ ਖਰੀਦ ਏਜੰਸੀਆਂ ਨੇ ਖਰੀਦ ਪ੍ਰਕਿਰਿਆ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰੀ ਮਾਪਦੰਡਾਂ ਅਨੁਸਾਰ ਝੋਨੇ ਦੀ ਨਮੀ ਦੀ ਸਹੀ ਸੀਮਾ ਤੱਕ ਲੈ ਕੇ ਆਉਣ ਅਤੇ ਵਿਕਰੀ ਲਈ ਪੇਸ਼ ਕਰਨ ਤਾਂ ਜੋ ਫਸਲ ਦੀ ਤੁਰੰਤ ਖਰੀਦ ਯਕੀਨੀ ਬਣਾਈ ਜਾ ਸਕੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਹੋਰ ਖਰੀਦ ਏਜੰਸੀਆਂ ਵੱਲੋਂ ਫਸਲ ਖਰੀਦ ਦੀ ਸਾਰੀ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਇਸ ਵਾਰ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ (ਐਚਐਸਏਐਮਬੀ) ਨੇ ਮੰਡੀ ਗੇਟ ਪਾਸ ਲਈ ਨਵੀਂ ਵਿਵਸਥਾ ਲਾਗੂ ਕੀਤੀ ਹੈ ਜਿਸ ਨਾਲ ਕਿਸਾਨ ਘਰ ਬੈਠੇ ਹੀ ਖੁਦ ਮੰਡੀ ਗੇਟ ਪਾਸ ਬਣਾ ਸਕਦੇ ਹਨ। ਇਸ ਤੋਂ ਇਲਾਵਾ, ਜਿਨ੍ਹਾਂ ਕਿਸਾਨਾਂ ਦੇ ਕੋਲ ਗੇਟ ਪਾਸ ਦੀ ਸਹੂਲਤ ਨਹੀਂ ਹੋਵੇਗੀ, ਉਨ੍ਹਾਂ ਨੁੰ ਮੰਡੀ ਦੇ ਗੇਟ 'ਤੇ ਹੀ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ।

Trending news