Chandigarh School Holiday News: ਚੰਡੀਗੜ੍ਹ 'ਚ 10 ਤੇ 11 ਜੁਲਾਈ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ
Advertisement
Article Detail0/zeephh/zeephh1772461

Chandigarh School Holiday News: ਚੰਡੀਗੜ੍ਹ 'ਚ 10 ਤੇ 11 ਜੁਲਾਈ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ

Chandigarh School Holiday News:  ਚੰਡੀਗੜ੍ਹ ਪ੍ਰਸ਼ਾਸਨ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਸਕੂਲਾਂ ਵਿੱਚ 10 ਤੇ 11 ਜੁਲਾਈ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

Chandigarh School Holiday News: ਚੰਡੀਗੜ੍ਹ 'ਚ 10 ਤੇ 11 ਜੁਲਾਈ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ

School Holiday News:  ਚੰਡੀਗੜ੍ਹ ਵਿੱਚ ਵੱਖ-ਵੱਖ ਥਾਈਂ ਭਰੇ ਹੋਏ ਪਾਣੀ ਕਾਰਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਕਾਰਨ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਕਾਫੀ ਹਿੱਸਿਆਂ ਵਿੱਚ ਪਾਣੀ ਭਰਨ ਕਾਰਨ ਬੱਚਿਆਂ ਦਾ ਸਕੂਲ ਆਉਣ-ਜਾਣ ਵਿੱਚ ਭਾਰੀ ਦਿੱਕਤ ਦੇ ਖ਼ਦਸ਼ੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਫ਼ੈਸਲਾ ਲਿਆ ਹੈ। ਚੰਡੀਗੜ੍ਹ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਹੈ। 

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਪ੍ਰਸ਼ਾਸਨ ਨੇ ਸਕੂਲ ਪ੍ਰਬੰਧਕਾਂ, ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ 10 ਅਤੇ 11 ਜੁਲਾਈ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਯਕੀਨ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ ਦੇ ਲੋਕਾਂ ਨੂੰ ਪਹਿਲੀ ਵਾਰ ਅਜਿਹਾ ਤੇਜ਼ ਮੀਂਹ ਦੇਖਣ ਨੂੰ ਮਿਲਿਆ। ਚੰਡੀਗੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ 24 ਘੰਟਿਆਂ ਵਿੱਚ 322.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸ਼ਨਿੱਚਰਵਾਰ ਸਵੇਰੇ 8:30 ਵਜੇ ਤੋਂ ਐਤਵਾਰ ਸਵੇਰੇ 8:30 ਵਜੇ ਤੱਕ 322.2 ਮਿਲੀਮੀਟਰ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ ਇੰਨੀ ਬਾਰਿਸ਼ ਪਹਿਲਾਂ ਕਦੇ ਨਹੀਂ ਹੋਈ।

ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਨਗਰ ਨਿਗਮ ਦੇ ਕਰਮਚਾਰੀ ਵੀ ਸੇਮ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਲੱਗੇ ਹੋਏ ਹਨ। ਮੀਂਹ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ। ਤਾਪਮਾਨ ਆਮ ਨਾਲੋਂ 8 ਡਿਗਰੀ ਸੈਲਸੀਅਸ ਘੱਟ ਕੇ 23 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : Chandigarh Weather Update: ਚੰਡੀਗੜ੍ਹ ਵਿੱਚ ਰਿਕਾਰਡ ਤੋੜ ਬਾਰਿਸ਼; ਪਾਣੀ ਵਿੱਚ ਡੁੱਬੇ ਕਈ ਇਲਾਕੇ

 ਇਸ ਦੇ ਮੱਦੇਨਜ਼ਰ ਸੁਖਨਾ ਝੀਨ ਦੇ ਪ੍ਰਬੰਧਨ ਵੱਲੋਂ ਤਿੰਨੋਂ ਵਿੱਚੋਂ 2 ਫਲੱਡ ਗੇਟ ਖੋਲ੍ਹ ਦਿੱਤੇ ਗਏ। ਪਹਿਲਾਂ ਗੇਟ ਕਰੀਬ 5.30 ਅਤੇ ਦੂਜਾ ਗੇਟ 6:15 ਵਜੇ ਖੋਲ੍ਹਿਆ ਗਿਆ ਹੈ। ਚੰਡੀਗੜ੍ਹ ਸਥਿਤ ਸੁਖਨਾ ਝੀਲ ਦਾ ਪਾਣੀ ਓਵਰ ਫਲੋਅ ਹੋ ਗਿਆ ਹੈ। ਝੀਲ ਦਾ ਪਾਣੀ ਕਲੱਬ ਤੱਕ ਪਹੁੰਚ ਗਿਆ ਹੈ।
ਪਾਣੀ ਭਰਨ ਕਾਰਨ ਪ੍ਰਸ਼ਾਸਨ ਕਈ ਸੜਕਾਂ ਬੰਦ ਹੋ ਗਈਆਂ ਹਨ। ਇਸ ਕਾਰਨ ਆਵਾਜਾਈ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ : Chandigarh Weather Rain Today: 5-5 ਫੁੱਟ ਪਾਣੀ ਵਿੱਚ ਡੁੱਬੀਆਂ ਗੱਡੀਆਂ, ਵੀਡੀਓ ਰਾਹੀਂ ਵੇਖੋ ਚੰਡੀਗੜ੍ਹ ਦਾ ਹਾਲ

Trending news