Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ
Advertisement
Article Detail0/zeephh/zeephh2554485

Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ

Punjab Breaking Live Updates:  ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਤੀਜਾ ਦਿਨ ਹੈ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ
LIVE Blog

Punjab Breaking Live Updates: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ।  ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਇਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਸ਼ਾਮਲ ਹਨ। ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਸ ਤੋਂ ਇਲਾਵਾ ਕਿਸਾਨ ਵੀ ਅੱਜ ਵੱਡਾ ਐਲਾਨ ਕਰ ਸਕਦੇ ਹਨ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

 

Punjab Breaking Live Updates:

12 December 2024
12:24 PM

ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨਾਭਾ ਦੇ ਪਟਿਆਲਾ ਗੇਟ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਉਤੇ ਬੈਠ ਗਏ ਹਨ। ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤਕ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ ਤਾਂ ਨਾਭਾ ਵਿੱਚ ਵੀ ਮੇਰੀ ਭੁੱਖ ਹੜਤਾਲ ਜਾਰੀ ਰਹੇਗੀ ਸਮੇਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਹਰਿਆਣਾ ਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

09:01 AM

ਰੂਸ ਤੇ ਯੂਕ੍ਰੇਨ ਜੰਗ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਰੂਸ ਸਰਕਾਰ ਨੇ ਪੀਆਰ ਤੇ ਮਾਲੀ ਮਦਦ ਦਿੱਤੀ।

08:57 AM

ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਪਹੁੰਚੇ।
ਅੱਜ ਸੇਵਾ ਦਾ 10 ਵਾਂ ਦਸਵਾਂ ਦਿਨ 
ਕੱਲ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਸੇਵਾ ਸੰਪੂਰਨ ਕਰਨਗੇ।

07:41 AM

 ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਚੰਡੀਗੜ੍ਹ ਵਿੱਚ 14 ਦਸੰਬਰ ਨੂੰ ਹੋਣ ਵਾਲੇ ਸ਼ੋਅ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ਉਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੁਸਾਂਝ ਨੂੰ ਪਟਿਆਲੇ ਪੈੱਗ, 5 ਤਾਰਾ ਥੇਕੇ ਅਤੇ ਕੇਸ ਤੋੜ-ਮਰੋੜ ਕੇ ਗੀਤ ਨਾ ਗਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

07:41 AM

ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਦੇ ਪੰਜਵੇਂ ਪੜਾਅ ਦੇ ਹਿੱਸੇ ਵਜੋਂ ਸੁਖਬੀਰ ਬਾਦਲ ਵੀਰਵਾਰ ਨੂੰ ਮੁਕਤਸਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨਗੇ। ਕਾਬਿਲੇਗੌਰ ਹੈ ਕਿ ਸੁਖਬੀਰ ਬਾਦਲ ਦੀ ਸੇਵਾ ਅੱਜ ਆਖਰੀ ਦਿਨ ਹੈ।

 

06:50 AM

ਨਸ਼ਾ ਤਸਕਰਾਂ ਖਿਲਾਫ਼ ਮੋਗਾ ਪੁਲਿਸ ਦਾ ਵੱਡਾ ਐਕਸ਼ਨ
ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਦਾ ਵੱਡਾ ਐਕਸ਼ਨ ਲਿਆ। ਨਸ਼ਾ ਤਸਕਰਾਂ ਦੀ ਕੁੱਲ 2 ਕਰੋੜ 33 ਲੱਖ,76 ਹਜ਼ਾਰ ਰੁਪਏ ਦੀ (2,33,76000/-) ਪ੍ਰਾਪਰਟੀ ਫਰੀਜ਼ ਕਰ ਦਿੱਤੀ ਹੈ। ਥਾਣਾ ਕੋਟ ਈਸੇ ਖਾਂ ਦੇ 04 ਵੱਖ ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ 68-ਐੱਫ ਦੇ ਕੇਸ ਤਿਆਰ ਕਰਕੇ ਕੁੱਲ 1 ਕਰੋੜ,49 ਲੱਖ,27 ਹਜਾਰ ਰੁਪਏ(1,49,27,000) ਦੀ ਪ੍ਰਾਪਰਟੀ ਫਰੀਜ਼ ਕੀਤੀ ਹੈ। ਇਸ ਤੋਂ ਇਲਾਵਾ ਥਾਣਾ ਫਤਿਹਗੜ ਪੰਜਤੂਰ ਦੇ ਵੱਖ ਵੱਖ ਮੁਕੱਦਮਿਆਂ ਵਿੱਚ ਕੁੱਲ 1 ਕਰੋੜ 55 ਲੱਖ,34 ਹਜਾਰ 600 ਰੁਪਏ (1,55,34,600/-ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ।

 

Trending news