Punjab Breaking Live Updates: ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2589451

Punjab Breaking Live Updates: ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂ

Punjab Breaking Live Updates: ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।

Punjab Breaking Live Updates: ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਇਸ ਕਾਰਨ ਅੱਜ, ਕੱਲ੍ਹ ਅਤੇ ਪਰਸੋਂ ਤੋਂ ਬੱਸਾਂ ਦਾ ਚੱਕਾ ਜਾਮ ਰਹੇਗਾ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਕਾਰਨ (ਅੱਜ) 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates:

06 January 2025
11:20 AM

ਖਨੌਰੀ ਸਰਹੱਦ ਉਪਰ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੋਮਵਾਰ ਦੁਪਹਿਰ ਬਾਅਦ ਹੋਣ ਵਾਲੀ ਹਾਈ ਪਾਵਰ ਕਮੇਟੀ ਦੀ ਖਨੌਜੀਰ ਵਿਖੇ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਹਾਂ-ਪੱਖੀ ਨਤੀਜਾ ਨਿਕਲ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਲਈ ਅਗਲੀ ਤਰੀਕ 10 ਜਨਵਰੀ ਤੈਅ ਕੀਤੀ ਹੈ।

11:19 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

 

10:53 AM

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਹਨ।

 

10:32 AM

ਭਾਰਤ ਵਿਚ HMPV ਦੀ ਐਂਟਰੀ; ਬੈਂਗਲੁਰੂ ਵਿੱਚ 8 ਮਹੀਨੇ ਦਾ ਬੱਚਾ ਵਾਇਰਸ ਦੀ ਲਪੇਟ ਵਿੱਚ ਆਇਆ

ਬੈਂਗਲੁਰੂ ਵਿੱਚ 8 ਮਹੀਨੇ ਦਾ ਬੱਚਾ ਐਚਐਮਪੀਵੀ ਦੀ ਲਪੇਟ ਵਿੱਚ ਆਇਆ ਹੈ। ਅਜਿਹੇ ਵਿੱਚ ਇਹ ਭਾਰਤ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਦੱਸਿਆ ਗਿਆ ਕਿ 8 ਮਹੀਨੇ ਦੇ ਬੱਚੇ ਨੂੰ ਬੁਖਾਰ ਕਾਰਨ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਨਿਯਮਿਤ ਖੂਨ ਟੈਸਟ ਰਾਹੀਂ ਵਾਇਰਸ ਦੀ ਪੁਸ਼ਟੀ ਹੋਈ ਹੈ।

10:13 AM

ਲੁਧਿਆਣਾ ਵਿੱਚ ਹੜਤਾਲ ਕਰਨ ਵਾਲੇ ਕਾਮਿਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਖਤਮ ਕਰਨ ਅਤੇ ਉਸ ਤੋਂ ਇਲਾਵਾ ਹੋਰ ਹੱਕੀ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਹਮੇਸ਼ਾ ਹੀ ਉਹਨਾਂ ਨਾਲ ਟਾਲ ਮਟੋਲ ਕੀਤੀ ਜਾ ਰਹੀ ਹੈ ਪਰ ਜਿਸ ਨੂੰ ਲੈ ਕੇ ਹੁਣ ਉਹਨਾਂ ਬੋਲੋ ਤਿੰਨ ਦਿਨ ਲਈ ਬੱਸਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 7 ਤਰੀਕ ਨੂੰ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੇ ਬਹਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਪਨਬਸ ਤੇ ਪੀਆਰਟੀਸੀ ਦੇ ਕਾਮਿਆਂ ਵੱਲੋਂ ਕੀਤੀ ਕਿ ਹੜਤਾਲ ਕਾਰਨ ਲੋਕਾਂ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ। ਖਾਸ ਕਰਕੇ ਔਰਤਾਂ ਨੂੰ ਜਿਨ੍ਹਾਂ ਲਈ ਬੱਸਾਂ ਵਿੱਚ ਸਫਰ ਫਰੀ ਹੈ। ਉਨ੍ਹਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਏ ਰਿਹਾ ਹੈ।

09:51 AM

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦਾ ਛੇ ਮੈਂਬਰੀ ਵਫਦ ਦੁਪਹਿਰ 3 ਵਜੇ ਕਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰੇਗਾ। ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਬਣਾਈ ਗਈ ਸੀ ਕਮੇਟੀ ਜਿਸ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਉਹਨਾਂ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪਹਿਲਾਂ ਖਨੌਰੀ ਅਤੇ ਸੰਭੂ ਦੋਨੇ ਫ਼ੋਰਮਾ ਵੱਲੋਂ ਇਨਕਾਰ ਫਿਰ ਉਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਨਕਾਰ ਅਤੇ ਫਿਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਕਮੇਟੀ ਨਾਲ ਮੀਟਿੰਗ ਤੋ ਕੋਰੀ ਇਨਕਾਰ ਕਰ ਦਿੱਤੀ ਗਈ ਸੀ। ਹੁਣ ਉਸ ਕਮੇਟੀ ਦਾ ਛੇ ਮੈਂਰੀ ਵਫਦ ਦੁਪਹਿਰ ਸਮੇਂ ਖਨੌਰੀ ਬਾਰਡਰ ਉਤੇ ਖੁਦ ਪੁੱਜ ਕੇ ਮੁਲਾਕਾਤ ਕਰੇਗਾ।

09:39 AM

ਚੰਡੀਗੜ੍ਹ ਦੇ ਸੈਕਟਰ 17 ਵਿੱਚ ਸਥਿਤ ਬਿਲਡਿੰਗ ਢਹਿ ਢੇਰੀ ਹੋ ਗਈ ਹੈ। ਹਾਲਾਂਕਿ ਅਜੇ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਬਿਲਡਿੰਗ ਦੇ ਡਿੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਦਾ ਵੀ ਨੁਕਸਾਨ ਹੋਇਆ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਸੈਕਟਰ 17 ਦੇ ਮਹਿਫਿਲ ਹੋਟਲ ਦੇ ਕੋਲ ਇੱਕ ਲੰਬੇ ਸਮੇਂ ਤੋਂ ਖਾਲੀ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ।

09:36 AM

ਪੰਜਾਬ ਵਿੱਚ ਤਿੰਨ ਦਿਨ ਬੱਸਾਂ ਬੰਦ ਹੋਣ ਕਰਕੇ ਰਾਜਪੁਰਾ ਦੇ ਨੈਸ਼ਨਲ ਹਾਈਵੇ ਉਤੇ ਈਗਲ ਮਾਡਲ ਚੌਕ ਵਿੱਚ ਸਵਾਰੀਆਂ ਖੱਜਲ ਖੁਆਰ ਹੋ ਰਹੀਆਂ ਹਨ। ਇਸ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।

09:20 AM

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ।

 

08:21 AM

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ਾਂ ਵਿਦੇਸ਼ਾਂ ਚੋਂ ਸੰਗਤਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਠੰਡ ਹੋਣ ਦੇ ਬਾਵਜੂਦ ਅਤੇ ਕੋਹਰੇ ਤੋਂ ਬਾਅਦ ਵੀ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

08:20 AM

ਸੁਖਬੀਰ ਬਾਦਲ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਹੱਕ ਹੱਕ ਆਗਾਹ ਗੁਰੂ ਗੋਬਿੰਦ ਸਿੰਘ ॥ ਸ਼ਾਹਿ ਸ਼ਾਹਨਸ਼ਾਹ ਗੁਰੁ ਗੋਬਿੰਦ ਸਿੰਘ ॥ ਸਾਹਿਬ-ਏ-ਕਮਾਲ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ। ਗੁਰੂ ਸਾਹਿਬ ਮਿਹਰ ਕਰਨ ਕਿ ਅਸੀਂ ਉਹਨਾਂ ਦੁਆਰਾ ਬਖਸ਼ੇ ਖ਼ਾਲਸਈ ਮਾਰਗ ਨੂੰ ਜੀਵਨ ਵਿੱਚ ਧਾਰਨ ਕਰਦੇ ਹੋਏ ਜ਼ਬਰ ਅਤੇ ਜ਼ੁਲਮ ਦੇ ਖ਼ਾਤਮੇ ਲਈ ਕਾਰਜ ਕਰੀਏ।

Trending news