Punjab Breaking Live Updates: ਪੰਜਾਬ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਵਧੀਕ ਮੁੱਖ ਸਕੱਤਰ ਨਾਲ ਮੀਟਿੰਗ ਅੱਜ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2603292

Punjab Breaking Live Updates: ਪੰਜਾਬ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਵਧੀਕ ਮੁੱਖ ਸਕੱਤਰ ਨਾਲ ਮੀਟਿੰਗ ਅੱਜ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

Punjab Breaking Live Updates: ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇੱਕ ਪਾਸੇ ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ’ਤੇ ਮਰਨ ਵਰਤ ਜਾਰੀ ਹੈ, ਉਥੇ ਹੀ ਦੂਜੇ ਪਾਸੇ ਖਨੌਰੀ ਸਰਹੱਦ ’ਤੇ 111 ਕਿਸਾਨ ਮਰਨ ਵਰਤ ’ਤੇ ਬੈਠੇ ਹਨ। ਅੱਜ 111 ਕਿਸਾਨਾਂ ਦੇ ਮਰਨ ਵਰਤ ਦਾ ਦੂਜਾ ਦਿਨ ਹੈ।

 

  • Punjab Breaking Live Updates:  ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 52ਵਾਂ ਦਿਨ ਹੈ। ਭੁੱਖ ਹੜਤਾਲ 'ਤੇ ਬੈਠੇ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਹੁਣ ਤੱਕ ਦੀ ਮੈਡੀਕਲ ਜਾਂਚ ਦੀਆਂ ਸਾਰੀ ਰਿਪੋਰਟ ਮੰਗ ਲਈ ਹੈ।

Trending Photos

Punjab Breaking Live Updates: ਪੰਜਾਬ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਵਧੀਕ ਮੁੱਖ ਸਕੱਤਰ ਨਾਲ ਮੀਟਿੰਗ ਅੱਜ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਅੱਜ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਨਾਲ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਮੀਟਿੰਗ  ਸੱਦੀ ਗਈ ਹੈ। ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੀਟਿੰਗ ਮਗਰੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਨੂੰ ਲੰਬੇ ਸਮੇਂ ਤੋਂ ਡੀਸੀ ਦਫ਼ਤਰੀ ਮੁਲਾਜ਼ਮਾਂ ਵੱਲੋਂ ਮੰਗਾਂ ਦੀ ਪੂਰਤੀ ਲਈ ਵਿਭਾਗੀ ਤੌਰ 'ਤੇ ਮੰਗ ਪੱਤਰ ਭੇਜਿਆ ਗਿਆ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਦੱਸ ਦੇਈਏ ਕਿ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਪਹਿਲਾਂ ਹੜਤਾਲ ਦਾ ਐਲਾਨ ਕੀਤਾ ਸੀ, ਜਿਸ ਨੂੰ ਲੈ ਕੇ ਅੱਜ ਮੀਟਿੰਗ ਬੁਲਾਈ ਗਈ ਹੈ।

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates: 

16 January 2025
10:12 AM

ਪੀਆਰਟੀਸੀ ਪਨ ਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੇ ਰਾਤਰੀ ਭੱਤੇ ਵਿੱਚ ਕੀਤਾ ਗਿਆ ਵਾਧਾ 

ਦਿੱਲੀ ਲਈ 60 ਰੁਪਏ ਤੋਂ ਵਧਾ ਕੇ 120 ਕੀਤਾ ਗਿਆ 

ਸ਼ਿਮਲਾ ਲਈ 60 ਰੁਪਏ ਤੋਂ ਵਧਾ ਕੇ 90 ਰੁਪਏ ਕੀਤਾ ਗਿਆ। 

ਬਾਕੀ ਸ਼ਹਿਰਾਂ ਲਈ 50 ਤੋਂ ਵਧਾ ਕੇ 60 ਕਰ ਦਿੱਤਾ ਗਿਆ।

09:28 AM

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜਿਸ ਲਈ ਚੰਡੀਗੜ੍ਹ ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸੈਟਅੱਪ ਲਗਾਇਆ ਗਿਆ ਹੈ। ਜਿਥੋਂ ਇਹ ਮੀਟਿੰਗ ਹੋਵੇਗੀ।

09:27 AM

ਅੱਜ ਪੰਜਾਬ ਭਰ 'ਚ ਵਕੀਲ ਹੜਤਾਲ 'ਤੇ ਜਾਣਗੇ।  ਫਤਿਹਗੜ੍ਹ ਸਾਹਿਬ 'ਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਪੁਲਿਸ ਖਿਲਾਫ਼ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

08:25 AM

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਅੱਜ ਸਵੇਰੇ 11 ਵਜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣਗੇ। ਅਕਾਲ ਤਖ਼ਤ ਸਾਹਿਬ ਸੱਤ ਮੈਂਬਰੀ ਕਮੇਟੀ ਬਣਾ ਕੇ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੇ ਮੁੱਦੇ 'ਤੇ ਮੀਟਿੰਗ ਕਰਨਗੇ। ਬੀਬੀ ਜਗੀਰ ਕੌਰ, ਗੁਰਪ੍ਰਤਾਪ ਵਡਾਲਾ, ਭਾਈ ਮਨਜੀਤ ਸਿੰਘ ਤੇ ਹੋਰ ਆਗੂ ਮਿਲਣਗੇ।

08:24 AM

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ 'ਤੇ ਘਰ 'ਚ ਵੜ੍ਹ ਕੇ ਚਾਕੂ ਨਾਲ ਕੀਤਾ ਹਮਲਾ; ਜ਼ਖ਼ਮੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਘਰ 'ਤੇ ਘੁਸਪੈਠੀਏ ਨੇ ਚਾਕੂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ।

Trending news