Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ 'ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸ
Advertisement
Article Detail0/zeephh/zeephh2561588

Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ 'ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸ

Punjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  ਜਾਣੋ ਹੁਣ ਤੱਕ ਦੇ ਅਪਡੇਟਸ 

 

Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ 'ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸ
LIVE Blog

Punjab Breaking Live Updates: ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ  21 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 22ਵਾਂ ਦਿਨ ਹੈ। ਖਨੌਰੀ ਬਾਰਡਰ 'ਤੇ ਮਰਨ ਵਰਤ ਉੱਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹਨਾਂ ਦਾ 12 ਕਿਲੋ ਤੋਂ ਵੱਧ ਭਾਰ ਘਟ ਗਿਆ ਹੈ। ਡੱਲੇਵਾਲ ਨੇ ਮਰਨ ਵਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖਨੌਰੀ ਸਰਹੱਦ 'ਤੇ ਮੰਜੇ 'ਤੇ ਲੇਟਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ |

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking Live Updates

 

17 December 2024
11:51 AM

ਸੁਖਦੇਵ ਸਿੰਘ ਢੀਂਡਸਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸੁਖਦੇਵ ਸਿੰਘ ਢੀਂਡਸਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਹਿੱਸੇ ਦੇ 15 ਲੱਖ 78 ਹਜ਼ਾਰ 685 ਰੁਪਏ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੈੱਕ ਭੇਟ ਕੀਤਾ।  

11:12 AM

ਗੁਰੂਗ੍ਰਾਮ ਪੁਲਿਸ ਨੇ ਗਾਇਕ ਬਾਦਸ਼ਾਹ ਦਾ ਚਲਾਨ ਕੱਟਿਆ ਹੈ, ਉਹ ਸੈਕਟਰ 68 'ਚ ਕਰਨ ਔਜਲਾ ਦੇ ਕੰਸਰਟ 'ਚ ਆਏ ਸੀ। ਗਲਤ ਸਾਈਡ 'ਤੇ ਗੱਡੀ ਚਲਾਉਣ 'ਤੇ ਗਾਇਕ ਬਾਦਸ਼ਾਹ ਨੂੰ ਇਹ ਜੁਰਮਾਨਾ ਲੱਗਿਆ ਹੈ। ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੂੰ 15,500 ਰੁਪਏ ਦਾ ਜੁਰਮਾਨਾ ਲਗਾਇਆ ਹੈ।

10:57 AM

ਡੀਸੀ ਪਟਿਆਲਾ ਅਤੇ ਐਸ ਐਸ ਪੀ ਪਟਿਆਲਾ ਖਨੌਰੀ ਬਾਰਡਰ ਤੇ ਪਹੁੰਚੇ ਜਗਜੀਤ ਸਿੰਘ ਡੱਲੇਵਾਲ ਨਾਲ ਕਰ ਰਹੇ ਨੇ ਮੁਲਾਕਾਤ

10:56 AM

ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿੱਚ ਭਾਰੀ ਫੋਰਸ ਤੈਨਾਤ ਕੀਤੀ ਗਈ ਤੇ ਪਿੰਡ ਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਜਿਸ ਦੇ ਵਿਰੋਧ ਵਿੱਚ ਪੰਜ ਕਿਸਾਨ ਚੜ੍ਹੇ ਬਿਜਲੀ ਦੇ ਉੱਚੇ ਟਾਵਰ ਤੇ ਸਥਿਤੀ ਤਣਾਅਪੂਰਨ

10:10 AM

ਰਸਤਾ ਨਾ ਦੇਣ ਨੂੰ ਲੈ ਕੇ ਫਾਇਰਿੰਗ

ਬੀਤੀ ਦੇਰ ਰਾਤ ਮੋਹਾਲੀ ਦੇ ਪਿੰਡ ਲਾਂਡਰਾਂ ਵਿਖੇ ਰੋਡ ਰੇਜ ਦਾ ਮਾਮਲਾ ਆਇਆ ਸਾਹਮਣੇ ਜਿਸ ਵਿੱਚ ਪਿੰਡ ਦੇ ਪੰਚ ਗੁਰਪ੍ਰੀਤ ਸਿੰਘ ਤੇ ਅਣਪਛਾਤੇ ਵਿਅਕਤੀ ਵੱਲੋਂ ਤਿੰਨ ਰਾਊਂਡ ਫਾਇਰ ਕਰ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰਸਤੇ ਨੂੰ ਲੈ ਕੇ ਆਪਸ ਵਿੱਚ ਹੋਈ ਕਹਾ ਸੁਣੀ ਤੋਂ ਬਾਅਦ ਹਮਲਾਵਰ ਵੱਲੋਂ ਤਿੰਨ ਰਾਊਂਡ ਫਾਇਰ ਗੁਰਪ੍ਰੀਤ ਸਿੰਘ ਦੀ ਕਾਰ ਉੱਪਰ ਕੀਤੇ ਗਏ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਕਿਸੇ ਵੀ ਤਰੀਕੇ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਆਪਣੀ ਪਤਨੀ ਨਾਲ ਐਚ ਆਰ ਨੰਬਰ ਕਾਰ ਵਿੱਚ ਸਵਾਰ ਸੀ 

09:43 AM

SKM ਰਾਜਨੀਤਿਕ ਦੀ ਬੈਠਕ ਜੋ 23 ਤਰੀਕ ਨੂੰ ਰੱਖੀ ਗਈ ਸੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਦੇ ਉਸਨੂੰ ਬਦਲ ਕੇ ਕੱਲ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ 2 ਵਜੇ ਕਰ ਦਿੱਤਾ ਹੈ ਤਾਂ ਜੋ ਰਲੇਵੇ ਬਾਰੇ ਕੋਈ ਫ਼ੈਸਲਾ ਲਿੱਤਾ ਜਾ ਸਕੇ - ਰਾਜੇਵਾਲ

09:39 AM

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨਾਲ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ 'ਤੇ ਵਿਚਾਰ ਕਰਨ ਲਈ 19 ਦਸੰਬਰ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਸਮੁੱਚੀ ਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਇਸ ਮੀਟਿੰਗ ਵਿੱਚ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਰਹਿਣਗੇ।
-ਪੰਜਾਬ ਦੇ ਖੇਤੀਬਾੜੀ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਹ ਖਰੜਾ ਸਾਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਹੈ ਕਿਉਂਕਿ ਇਹ ਕੇਂਦਰ ਵੱਲੋਂ ਪੰਜਾਬ ਦੀ ਮੰਡੀ ਸਿਸਟਮ ਅਤੇ ਮਾਰਕੀਟ ਕਮੇਟੀ ਨੂੰ ਖ਼ਤਮ ਕਰਨ ਵੱਲ ਚੁੱਕਿਆ ਗਿਆ ਕਦਮ ਹੈ।

08:12 AM

ਫਰੀਦਕੋਟ ਪੁਲਿਸ ਵੱਲੋਂ  ਅੱਧੀ ਰਾਤ ਨੂੰ ਕੀਤੀ ਅਚਨਚੇਤ ਚੈਕਿੰਗ, ਥਾਣਿਆ ਦੀ ਵੀ ਕੀਤੀ ਗਈ ਚੈਕਿੰਗ।
ਕਰੀਬ 10 ਪੁਲਿਸ ਅਧਿਕਾਰੀਆਂ ਅਤੇ 250 ਪੁਲਿਸਕਰਮੀਆਂ ਨਾਲ ਮਿਲ ਕੇ ਅੱਜ ਫਰੀਦਕੋਟ ਪੁਲਿਸ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਜਿਸ ਤਹਿਤ ਸ਼ਹਿਰ ਦੇ ਸਾਰੇ ਹਿੱਸਿਆਂ ਚ ਨਾਕੇਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਅਭਿਆਨ ਦੌਰਾਨ ਉਚ ਅਧਿਕਾਰੀਆਂ ਦੇ ਨਾਲ ਨਾਲ ਡੀਆਈਜੀ ਫਰੀਦਕੋਟ ਅਸ਼ਵਨੀ ਕੁਮਾਰ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਖ਼ਾਸ ਕਰ ਸ਼ਾਮਿਲ ਹੋਏ।ਉਸ ਦੌਰਾਨ ਜਿਥੇ ਉਨ੍ਹਾਂ ਨਾਕਿਆ ਦੀ ਚੈਕਿੰਗ ਕੀਤੀ ਗਈ ਨਾਲ ਹੀ ਥਾਣਿਆ ਦੀ ਚੈਕਿੰਗ ਕਰ ਉਥੇ ਰਾਤ ਵੇਲੇ ਤੈਨਾਤ ਪੁਲਿਸਕਰਮੀਆਂ ਨਾਲ ਗੱਲਬਾਤ ਕਰ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਥਾਣੇ ਦਾ ਰਿਕਾਰਡ ਵੀ ਚੈਕ ਕੀਤਾ।

ਇਸ ਮੌਕੇ ਐਸਐਸਪੀ ਫਰੀਦਕੋਟ ਨੇ ਦੱਸਿਆ ਕੇ ਅੱਜ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ Jਇਸ ਤਹਿਤ ਵਾਹਨਾਂ ਅਤੇ ਟੂ ਵ੍ਹਹਿਲਰਾਂ ਦੀ ਚੈਕਿੰਗ ਕੀਤੀ ਗਈ ਅਤੇ ਬੇਵਜਹਾ ਰਾਤ ਨੂੰ ਘੁੰਮ ਰਹੇ ਨੌਂਜਵਾਨਾ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ।ਉਨ੍ਹਾਂ ਕਿਹਾ ਕਿ ਇਸ ਅਭਿਆਨ ਨਾਲ ਸ਼ਰਾਰਤੀ ਅਨਸਰਾਂ ਅੰਦਰ ਪੁਲਿਸ ਦਾ ਇੱਕ ਖੌਫ ਪੈਦਾ ਹੁੰਦਾ ਹੈ ਜਦੋ ਪੁਲਿਸ ਕਰਮੀ ਫੀਲਡ ਚ ਹੁੰਦੇ ਹਨ।ਉਨ੍ਹਾਂ ਕਿਹਾ ਕਿ ਅੱਗੇ ਆਉਦੇ ਧੂੰਦਾ ਦੇ ਮੌਸਮ ਚ ਵਾਰਦਾਤਾਂ ਚ ਇਜ਼ਾਫਾ ਹੁੰਦਾ ਹੈ ਜਿਸ ਨੂੰ ਰੋਕਣ ਲਈ ਸਮੇਂ ਸਮੇ ਤੇ ਇਸ ਤਰਾਂ ਦੇ ਚੈਕਿੰਗ ਅਭਿਆਨ ਜਾਰੀ ਰੱਖੇ ਜਾਣਗੇ।ਉਨ੍ਹਾਂ ਦੱਸਿਆ ਕਿ ਰਾਤ 9.30 ਵਜ਼ੇ ਤੋ 1 ਵਜੇ ਤੱਕ ਚੈਕਿੰਗ ਜਾਰੀ ਰਹੇਗੀ ਅਤੇ ਪੁਲਿਸ ਵੱਲੋਂ ਸ਼ਨਾਖਤ ਕੀਤੇ ਕੁਜ ਹੌਟ ਸਪਾਟ ਜਿਥੇ ਵਾਰਦਾਤਾਂ ਜਿਆਦਾ ਹੁੰਦੀਆਂ ਹਨ ਉਥੇ ਲਗਾਤਾਰ ਨਜ਼ਰ ਬਣਾਈ ਜਾ ਰਹੀ ਹੈ।

07:57 AM

ਅੱਜ ਸਵੇਰੇ 10:30 ਵਜੇ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ ਸੀ.ਪੀ.ਪੀ ਦਫ਼ਤਰ, ਸੰਵਿਧਾਨ ਸਦਨ ਵਿਖੇ ਸਦਨ ਵਿੱਚ ਅੱਜ ਦੇ ਕਾਰੋਬਾਰ ਬਾਰੇ ਵਿਚਾਰ ਕਰਨ ਲਈ ਬੁਲਾਈ ਗਈ ਹੈ।

07:54 AM

ਕਾਂਗਰਸ ਦੇ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਅੱਜ ਦੀ ਅਹਿਮ ਕਾਰਵਾਈ ਲਈ ਸਦਨ ਵਿੱਚ ਹਾਜ਼ਰੀ ਲਾਜ਼ਮੀ ਕੀਤੀ ਗਈ ਹੈ।

07:38 AM

#Chandigarh: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਬਲਾਤਕਾਰ ਅਤੇ ਕਤਲ ਕੇਸ ਦੀ ਸੁਣਵਾਈ ਪੰਜਾਬ-ਹਰਿਆਣਾ ਹਾਈਕੋਰਟ 'ਚ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਸਬੰਧ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਇਹ ਮਾਮਲਾ 12 ਸਾਲ ਪੁਰਾਣਾ ਹੈ ਅਤੇ ਸ਼ੇਖਪੁਰਾ ਦੇ ਗੁਰਦੁਆਰਾ ਪਰਮੇਸ਼ਰ ਦੁਆਰ ਦੇ ਬਾਹਰ ਬੇਹੋਸ਼ੀ ਦੀ ਹਾਲਤ 'ਚ ਮਿਲੀ ਔਰਤ ਦੀ ਮੌਤ ਨਾਲ ਸਬੰਧਤ ਹੈ। ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ 'ਤੇ ਥਾਣਾ ਪਸਿਆਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਨਵੀਂ ਐਫਆਈਆਰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 (ਕਤਲ), 376 (ਬਲਾਤਕਾਰ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਦਰਜ ਕੀਤੀ ਗਈ ਹੈ।

07:38 AM

#ਸ਼ੰਭੂ ਬਾਰਡਰ: ਦਿੱਲੀ ਅੰਦੋਲਣ 2.0 ਦੇ ਤਹਿਤ ਕਿਸਾਨਾਂ ਦਾ ਪ੍ਰਦਰਸ਼ਨ 308ਵੇਂ ਦਿਨ ਵੀ ਜਾਰੀ ਹੈ। 13 ਫਰਵਰੀ ਤੋਂ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ 'ਤੇ ਡੇਰੇ ਲਾਏ ਹੋਏ ਹਨ।

07:37 AM

#ਨਵੀਂ ਦਿੱਲੀ: ਭਾਜਪਾ ਨੇ ਆਪਣੇ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਅੱਜ ਸਦਨ ਵਿੱਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਦਾ ਵ੍ਹਿਪ ਜਾਰੀ ਕੀਤਾ ਕਿਉਂਕਿ ਕੁਝ ਮਹੱਤਵਪੂਰਨ ਵਿਧਾਨਕ ਕੰਮਾਂ 'ਤੇ ਚਰਚਾ ਹੋਣੀ ਹੈ।

07:36 AM

'ਵਨ ਨੇਸ਼ਨ ਵਨ ਇਲੈਕਸ਼ਨ' ਬਿੱਲ ਲੋਕ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਅਤੇ ਫਿਰ ਇਸ ਨੂੰ ਦੋਵਾਂ ਸਦਨਾਂ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾ ਸਕਦਾ ਹੈ।

07:02 AM

Parliament Winter Session: ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ।

Trending news