Punjab Breaking Live Updates: ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2487373

Punjab Breaking Live Updates: ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Punjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। 

 

Punjab Breaking Live Updates: ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਪ੍ਰਕਿਰਿਆ ਅੱਜ ਦੁਪਹਿਰ ਬਾਅਦ ਖ਼ਤਮ ਹੋ ਜਾਵੇਗੀ। ਹੁਣ 28 ਅਕਤੂਬਰ ਨੂੰ ਪੜਤਾਲ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰੇਗੀ।

Punjab Breaking Live Updates

 

25 October 2024
10:41 AM

ਸਾਡੀ ਸਰਕਾਰ ਵੱਲੋਂ ਇਕ ਬਿੱਲ ਲਿਆਂਦਾ ਗਿਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ
ਜੋ ਗੈਰ ਕਾਨੂੰਨੀ ਕਾਲੋਨੀਆਂ ਚੱਲ ਰਹੀਆਂ ਸਨ ਉਨਾਂ ਨੂੰ ਠੱਲ ਪਵੇਗੀ
ਅਤੇ ਜੋ ਲੋਕ ਕੁਝ ਅਜਿਹੀਆਂ ਹੀ ਕਾਲੋਨੀਆਂ ਵਿੱਚ ਰਹਿ ਰਹੇ ਸਨ ਉਨਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਤਾਂ ਆਉਂਦੀਆਂ ਸਨ
ਉਸ ਦਾ ਹੱਲ ਕਰ ਦਿੱਤਾ ਗਿਆ
ਭਵਿੱਖ ਵਿੱਚ ਗੈਰ ਕਾਨੂੰਨੀ ਕਾਲੋਨੀਆਂ ਨਹੀਂ ਬਣਨਗੀਆਂ
ਲੋਕਾਂ ਦੀ ਖਜ਼ਲ ਖ਼ੁਆਰੀ ਖਤਮ ਹੋਵੇਗੀ

10:40 AM

ਕੁਝ ਸਮੇਂ ਵਿੱਚ ਹੀ ਪ੍ਰੈੱਸ ਕਾਨਫਰੰਸ ਸ਼ੁਰੂ ਹੋਣ ਵਾਲੀ ਆ
 ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ
ਪ੍ਰੈੱਸ ਕਾਨਫਰੰਸ ਸ਼ੁਰੂ
 ਪੰਜਾਬੀਆਂ ਨੂੰ ਦਿਵਾਲੀ ਦਾ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ
 NOC ਵਾਲੀ ਸ਼ਰਤ ਜੋ ਰਜਿਸਟਰੀ ਸਮੇਂ ਲਾਗੂ ਹੁੰਦੀ ਸੀ ਉਸ ਨੂੰ ਖਤਮ ਕਰ ਦਿੱਤਾ ਹੈ

10:39 AM

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਖੰਨਾ ਅਨਾਜ ਮੰਡੀ
ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਆ ਰਹੀਆਂ ਦਿੱਕਤਾਂ ਦੇ ਚੱਲਦਿਆਂ ਕਿਸਾਨਾਂ ਦੀਆਂ ਸੁਣਨਗੇ ਮੁਸ਼ਕਿਲਾਂ

09:38 AM

ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਸਯੁੰਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਮੁੱਖ ਸੜਕਾਂ ਜਾਮ ਕਰਨਗੇ।

ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਕਿਹਾ ਸੀ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸੂਬਾ ਸਰਕਾਰ 4 ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ। ਸਰਕਾਰ ਕੰਮ ਕਰਨ ਵਿੱਚ ਅਸਫਲ ਰਹੀ ਹੈ।

09:34 AM

CM ਭਗਵੰਤ ਮਾਨ ਨੇ ਕੀਤਾ ਟਵੀਟ 

 

09:21 AM

CM ਭਗਵੰਤ ਮਾਨ

09:05 AM

ਵੀਰਵਾਰ ਨੂੰ ਕਈ ਨੇਤਾਵਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਇਨ੍ਹਾਂ ਜ਼ਿਮਨੀ ਚੋਣਾਂ ਲਈ ਵੀਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾਵਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਬਰਨਾਲਾ ਤੋਂ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਅਤੇ ਕਾਂਗਰਸ ਉਮੀਦਵਾਰ ਕਾਲਾ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਦੋਵਾਂ ਨੇ ਰੋਡ ਸ਼ੋਅ ਵੀ ਕੀਤਾ।

ਪੰਜਾਬ ਦੀ ਹੌਟ ਸੀਟ ਬਣੇ ਗਿੱਦੜਬਾਹਾ ਤੋਂ ਭਾਜਪਾ ਦੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅਤੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਤੋਂ ਇਲਾਵਾ ਚੱਬੇਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਇਸਹਾਕ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਹਰਚਰਨ ਸਿੰਘ ਬਰਾੜ ਅਤੇ 'ਆਪ' ਉਮੀਦਵਾਰ ਹਰਦੀਪ ਸਿੰਘ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ |

08:21 AM

ਦਿਨ ਚੜੇ ਹੀ ਵਾਪਰਿਆ ਦਰਦਨਾਕ ਹਾਦਸਾ,ਬਾਇਕ ਅਤੇ ਸਕੂਟੀ ਵਿੱਚ ਭਿਆਨਕ ਟੱਕਰ ਇੱਕ ਦੀ ਮੌਤ

ਅੱਜ ਦਿਨ ਚੜੇ ਹੀ ਫਰੀਦਕੋਟ ਦੇ ਸੇਠੀ ਡੇਅਰੀ ਚੌਂਕ ਚ ਇੱਕ ਤੇਜ਼ ਰਫਤਾਰ ਬਾਇਕ ਨੇ ਸਕੂਟੀ ਸਵਾਰ ਨੂੰ ਟੱਕਰ ਮਾਰ ਦਿੱਤੀ,ਟੱਕਰ ਇੰਨੀ ਭਿਆਨਕ ਸੀ ਕਿ ਸਕੂਟੀ ਸਵਾਰ ਵਿਅਕਤੀ ਦੀ ਮੌੱਕੇ ਤੇ ਹੀ ਮੌਤ ਹੋ ਗਈ ਜਦਕਿ ਬਾਇਕ ਸਵਾਰ ਵਿਅਕਤੀ ਵੀ ਬੁਰੀ ਤਰ੍ਹਾਂ ਜਖਮੀ ਹੋ ਗਿਆ।ਦੋਨਾਂ ਨੂੰ ਐਮਬੂਲੇਸ ਜਰੀਏ ਹਸਪਤਾਲ ਭੇਜਿਆ ਗਿਆ।ਮੌੱਕੇ ਤੇ ਮੌਜੂਦ ਲੋੱਕਾ ਅਨੁਸਾਰ ਬਿਮਲ ਜੈਨ ਨਾਮਕ ਵਿਅਕਤੀ ਗਊਸ਼ਾਲਾ ਚ ਗਊਆਂ ਦੀ ਸੇਵਾ ਕਰ ਵਾਪਿਸ ਆਪਣੀ ਐਕਟਿਵਾ  ਸਕੂਟੀ ਤੇ ਆ ਰਿਹਾ ਸੀ ਕਿ ਦੂਜੇ ਪਾਸੇ ਤੋ ਇੱਕ ਬਾਇਕ ਜੋ ਬਹੁਤ ਤੇਜ਼ ਰਫਤਾਰ ਸੀ ਸਿੱਧੀ ਆਕੇ ਐਕਟਿਵਾ ਨਾਲ ਜਾ ਟਕਰਾਈ ਜਿਸ ਕਾਰਨ ਸਕੂਟੀ ਸਵਾਰ ਅਤੇ ਬਾਇਕ ਸਵਾਰ ਦੋਨੋ ਹੀ ਬੁਰੀ ਤਰਾਂ ਜ਼ਖਮੀ ਹੋ ਗਏ ਜਿਸ ਦੇ ਚਲਦੇ ਸਕੂਟੀ ਸਵਾਰ ਦੀ ਦੱਸਿਆ ਜਾ ਰਿਹਾ ਕੇ ਮੌਤ ਹੋ ਗਈ ਜਦਕਿ ਬਾਇਕ ਸਵਾਰ ਵੀ ਬੁਰੀ ਤਰਾਂ ਜਖਮੀ ਹੋ ਗਿਆ।ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਦੋ ਮੁੱਖ ਰਸਤਿਆਂ ਤੇ ਪੁਲ ਬਣਦੇ ਹੋਣ ਕਾਰਨ ਇਸ ਰਸਤੇ ਤੇ ਟ੍ਰੈਫਿਕ ਸਮੱਸਿਆ ਬਹੁਤ ਵਧ ਗਈ ਜਿਸ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ।

08:20 AM

ਪੂਰਬੀ ਲੱਦਾਖ ਸੈਕਟਰ ਦੇ ਡੇਮਚੋਕ ਅਤੇ ਡੇਪਸਾਂਗ ਮੈਦਾਨਾਂ ਵਿੱਚ ਦੋ ਰਗੜ ਪੁਆਇੰਟਾਂ 'ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਦਾ ਖੰਡਨ ਸ਼ੁਰੂ ਹੋ ਗਿਆ ਹੈ। ਦੋਵਾਂ ਧਿਰਾਂ ਵਿਚਕਾਰ ਹੋਏ ਸਮਝੌਤਿਆਂ ਦੇ ਅਨੁਸਾਰ, ਭਾਰਤੀ ਫੌਜਾਂ ਨੇ ਸਬੰਧਤ ਖੇਤਰਾਂ ਵਿੱਚ ਪਿਛਲੇ ਟਿਕਾਣਿਆਂ ਵੱਲ ਸਾਜ਼ੋ-ਸਾਮਾਨ ਨੂੰ ਵਾਪਸ ਲੈਣਾ ਸ਼ੁਰੂ ਕਰ ਦਿੱਤਾ ਹੈ: ਰੱਖਿਆ ਅਧਿਕਾਰੀ

08:11 AM

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ।  

 

Trending news