Farmers Protest Today Live Updates: 32 ਕਿਸਾਨ ਜੱਥੇਬੰਦੀਆਂ ਨੇ ਲੌਂਗੋਵਾਲ 'ਚ ਪੱਕਾ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ, ਪੁਲਿਸ ਛਾਉਣੀ 'ਚ ਤਬਦੀਲ ਹੋਇਆ ਲੌਂਗੋਵਾਲ
Advertisement

Farmers Protest Today Live Updates: 32 ਕਿਸਾਨ ਜੱਥੇਬੰਦੀਆਂ ਨੇ ਲੌਂਗੋਵਾਲ 'ਚ ਪੱਕਾ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ, ਪੁਲਿਸ ਛਾਉਣੀ 'ਚ ਤਬਦੀਲ ਹੋਇਆ ਲੌਂਗੋਵਾਲ

Farmers Protest in Chandigarh Today Live Updates: ਦੱਸ ਦਈਏ ਕਿ ਕਿਸਾਨਾਂ ਵੱਲੋਂ ਹੜ੍ਹਾਂ ਦਾ ਮੁਆਵਜ਼ਾ, MSP ਤੇ ਮੁਆਵਜ਼ੇ ਸਣੇ ਹੋਰ ਵੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Farmers Protest Today Live Updates: 32 ਕਿਸਾਨ ਜੱਥੇਬੰਦੀਆਂ ਨੇ ਲੌਂਗੋਵਾਲ 'ਚ ਪੱਕਾ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ, ਪੁਲਿਸ ਛਾਉਣੀ 'ਚ ਤਬਦੀਲ ਹੋਇਆ ਲੌਂਗੋਵਾਲ
LIVE Blog

Punjab Farmers Protest Today Live Updates: ਪੰਜਾਬ ਅਤੇ ਹਰਿਆਣਾ ਦੀਆਂ ਕੁੱਲ 16 ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਟ੍ਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ ਵਿਖੇ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਕਿਸਾਨਾਂ ਤੇ ਪੁਲਿਸ ਵਿਚਾਲੇ ਇੱਕ ਝੜਪ ਹੋਈ ਅਤੇ ਇਸ ਦੌਰਾਨ ਇੱਕ ਕਿਸਾਨ ਟਰਾਲੀ ਦੇ ਟਾਇਰ ਥੱਲੇ ਆ ਗਿਆ ਅਤੇ ਸਈਦ ਮੌਤ ਹੋ ਗਈ ਹੈ। 

ਮ੍ਰਿਤਕ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਮੰਡੇਰ ਕਲਾ ਵਜੋਂ ਹੋਈ ਹੈ ਅਤੇ ਉਸਦੀ ਮੌਤ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੁਲਿਸ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਰੇ ਗਏ ਧੱਕੇ ਕਰਕੇ ਪ੍ਰੀਤਮ ਸਿੰਘ ਟਰਾਲੀ ਦੇ ਥੱਲੇ ਆ ਗਿਆ ਸੀ।  

ਦੱਸ ਦਈਏ ਕਿ ਕਿਸਾਨਾਂ ਵੱਲੋਂ ਹੜ੍ਹਾਂ ਦਾ ਮੁਆਵਜ਼ਾ, MSP ਤੇ ਮੁਆਵਜ਼ੇ ਸਣੇ ਹੋਰ ਵੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਤੋਂ ਵੀ ਵਿਸ਼ੇਸ ਪੈਕੇਜ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। 

ਮਿਲੀ ਜਾਣਕਾਰੀ ਦੇ ਮੁਤਾਬਕ ਤਕਰੀਬਨ 24 ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਹ ਵੀ ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤੇ ਕਿਸਾਨਾਂ ਵਿਚਕਾਰ ਇੱਕ ਮੀਟਿੰਗ ਹੋਈ ਸੀ, ਜਿਸ ਵਿੱਚ ਕਿਸਾਨਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਸੀ। ਇਸ ਦੌਰਾਨ ਹੜ੍ਹ ਮੁਆਵਜ਼ੇ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਹੜ੍ਹਾਂ ਲਈ ਮੁਆਵਜ਼ਾ ਦੇਣ ਲਈ ਤਿਆਰ ਹਨ, ਪਰ ਉਨ੍ਹਾਂ ਵੱਲੋਂ ਕੇਂਦਰ ਤੋਂ ਸ਼ਰਤਾਂ ਵਿੱਚ ਰਾਹਤ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਕੇਂਦਰ ਸਰਕਾਰ ਰਾਹਤ ਦਿੰਦੀ ਹੈ ਤਾਂ ਉਹ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਲਈ ਤਿਆਰ ਹਨ। 

ਇਹ ਵੀ ਪੜ੍ਹੋ: Punjab Farmers News: ਪੰਜਾਬ ਦੇ ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਖਤਮ, ਜਾਣੋ ਕਿਹੜੀਆਂ ਗੱਲਾਂ 'ਤੇ ਬਣੀ ਸਹਿਮਤੀ

(For more news apart from Punjab Farmers Protest Today Live Updates, stay tuned to Zee PHH)

15 February 2024
06:44 AM

ਰੇਲਾ ਰੋਕਣ ਦਾ ਫੈਸਲਾ
ਬੀਕੇਯੂ ਏਕਤਾ ਉਗਰਾਹਾ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਉੱਤੇ ਹੋਏ ਲਾਠੀ-ਚਾਰਜ ਦੇ ਵਿਰੋਧ ਵਿੱਚ ਸੂਬਾ ਕਮੇਟੀ ਵੱਲੋਂ ਰੇਲਾ ਰੋਕਣ ਦਾ ਫੈਸਲਾ ਕੀਤਾ ਗਿਆ ਜਿਸਦੇ ਚਲਦੇ ਕੱਲ੍ਹ ਅੰਮ੍ਰਿਤਸਰ ਦੇ ਵੱਲਾ ਫਾਟਕ ਤੇ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਗੂ ਨੇ ਕਿਹਾ ਕਿ ਦਿੱਲੀ ਨੂੰ ਜਾਣ ਵਾਲੀਆਂ ਜਿੰਨੀਆਂ ਵੀ ਲਾਈਨਾਂ ਹਨ ਉਹਨਾਂ ਉੱਤੇ 12 ਵਜੇ ਲੈ ਕੇ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਕੱਲ੍ਹ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਇਹ ਰੋਕੋ ਪ੍ਰਦਰਸ਼ਨ ਕੀਤਾ ਜਾਵੇਗਾ।

14:45 PM

Moga News: ਮੋਗਾ ਤੋਂ ਆਏ ਕਿਸਾਨਾਂ ਦੇ ਇੱਕ ਜੱਥੇ ਨੂੰ ਖੰਨਾ ਦੇ ਦੋਰਾਹਾ ਵਿਖੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਬਾਹਰ ਰੋਕ ਲਿਆ ਗਿਆ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਜਿਸ ਕਾਰਨ ਕਿਸਾਨਾਂ ਨੇ ਉਕਤ ਸੜਕ 'ਤੇ ਧਰਨਾ ਦਿੱਤਾ। ਕਿਸਾਨਾਂ ਨੇ ਪੁਲਿਸ ਨੂੰ ਘੇਰ ਲਿਆ ਹੈ। 

14:19 PM

Farmers Protest LIVE: ਦੂਜੇ ਦਿਨ ਵੀ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਰੱਖਿਆ ਗਿਆ - ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਕੁਝ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਗਿਆ ਸੀ।  

14:17 PM

Punjab Farmers Protest: ਕਿਸਾਨਾਂ ਵੱਲੋ ਚੰਡੀਗੜ੍ਹ ਕੂਚ ਕਰਨ ਦੇ ਐਲਾਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰਾਂ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

 

14:13 PM

Mohali Protest News: ਕਿਸਾਨਾਂ ਦੀ ਰੈਲੀ ਨੂੰ ਲੈ ਕੇ ਮੁਹਾਲੀ ਪੁਲਿਸ ਹੋਈ ਮੁਕਤੀਦਾਤਾ, ਜ਼ਿਲ੍ਹੇ ਭਰ ਵਿੱਚ 70 ਦੇ ਕਰੀਬ ਨਾਕੇ ਲਗਾ ਕਿਸਾਨਾਂ ਨੂੰ ਰੋਕਿਆ

16 ਕਿਸਾਨ ਜੱਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਤੇ ਹੜ੍ਹ ਕਰਕੇ ਬਰਬਾਦ ਹੋਈ ਫਸਲਾਂ ਦੇ ਮੁਆਵਜ਼ੇ ਨਾ ਦੇਣ ਨੂੰ ਲੈ ਕੇ ਚੰਡੀਗੜ੍ਹ ਵਿਖੇ ਰੈਲੀ ਕੱਢੀ ਜਾਣੀ ਸੀ। ਇਸ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ 'ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾ ਲਗਾ ਕੇ ਕਿਸਾਨ ਜਥੇਬੰਦੀਆਂ ਨੂੰ ਚੰਡੀਗੜ੍ਹ ਵਿਖੇ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਮੁਹਾਲੀ ਪੁਲਿਸ ਵੱਲੋਂ ਬਾਰਡਰ ਏਰੀਆ ਹੋਣ ਕਾਰਨ 70 ਦੇ ਕਰੀਬ ਨਾਕੇ ਲਗਾ ਕੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਕਿਸਾਨ ਚੰਡੀਗੜ੍ਹ ਵੱਲ ਕੂਚ ਨਾ ਕਰ ਸਕਣ।

12:17 PM

Farmers Protest: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ ਲੁਧਿਆਣਾ ਰੋਡ ਤੇ ਧਰਨਾ ਜਾਰੀ 

ਟ੍ਰੈਕਟਰ ਟਰਾਲੀਆਂ ਰੋਡ 'ਤੇ ਲਗਾ ਕੇ ਤਪਦੀ ਦੁਪਹਿਰ ਵਿੱਚ ਪੰਜਾਬ ਸਰਕਾਰ ਤੋਂ ਕਰ ਰਹੇ ਨੇ ਹੜ੍ਹ ਪੀੜਤ ਲੋਕਾਂ ਲਈ ਮੁਆਵਜ਼ੇ ਅਤੇ ਹੋਰ ਵੱਖ ਵੱਖ ਮੰਗਾ ਨੂੰ ਲੈਕੇ ਦੇ ਰਹੇ ਹਨ ਧਰਨਾ।

12:15 PM

Farmers Protest Today: ਅੰਮ੍ਰਿਤਸਰ ਦਾ ਮਾਨਾਵਾਲਾ ਟੋਲ ਪਲਾਜ਼ਾ ਕਿਸਾਨਾਂ ਨੇ ਕੀਤਾ ਬੰਦ 

ਜਿੱਥੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੂਚ ਕਰ ਰਹੇ ਹਨ, ਉੱਥੇ ਹੀ ਅੰਮ੍ਰਿਤਸਰ ਦੇ ਮਾਨਾਵਾਲਾ ਟੋਲ ਪਲਾਜ਼ਾ 'ਤੇ ਵੀ ਕਿਸਾਨਾਂ ਨੇ ਧਰਨਾ ਦਿੱਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਜਲਦ ਰਿਹਾਅ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਟੋਲ ਪਲਾਜ਼ਾ 'ਤੇ ਧਰਨਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇੱਥੇ ਵੱਡੀ ਪੱਧਰ 'ਤੇ ਪੁਲਸ ਫੋਰਸ ਤਾਇਨਾਤ ਹੈ।

11:47 AM

Farmers Protest: ਸੰਗਰੂਰ ਦੇ ਲੌਂਗੋਵਾਲ ਵਿੱਚ ਅੱਜ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ, ਜਿੱਥੇ ਕੱਲ੍ਹ ਇੱਕ ਕਿਸਾਨ ਦੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਮੌਤ ਹੋ ਗਈ ਸੀ ਉੱਥੇ ਪੁਲਿਸ ਅਤੇ ਕਿਸਾਨਾਂ ਵਿੱਚ ਹੋਈ ਝੜਪ ਵਿੱਚ ਕਈ ਕਿਸਾਨ ਵੀ ਜ਼ਖਮੀ ਹੋ ਗਏ ਸਨ।

ਜਿੱਥੇ ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਹੈ, ਉੱਥੇ ਹੀ ਸੰਗਰੂਰ ਦੇ ਲੌਂਗੋਵਾਲ ਵਿੱਚ ਵੀ ਕਿਸਾਨਾਂ ਦਾ ਵੱਡਾ ਵਰਗ ਪ੍ਰਦਰਸ਼ਨ ਵਿੱਚ ਸ਼ਾਮਲ ਹੈ। ਪੰਜਾਬ ਦੀਆਂ 16 ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੰਗਰੂਰ ਵਿੱਚ ਧਰਨੇ ਵਿੱਚ ਪੰਜਾਬ ਦੀਆਂ 16 ਜਥੇਬੰਦੀਆਂ ਦੇ ਲੋਕ ਹੀ ਪਹੁੰਚਣਗੇ। 

ਬੀਤ ਕਲ ਮਰਨ ਵਾਲੇ ਕਿਸਾਨ ਦਾ ਪੋਸਟਮਾਰਟਮ ਅੱਜ ਪਟਿਆਲਾ ਵਿੱਚ ਹੋਵੇਗਾ। ਜਿੱਥੇ ਪੁਲਿਸ ਵੱਲੋਂ ਦਰਜਨਾਂ ਕਿਸਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਉੱਥੇ ਕਿਸਾਨ ਬੀਤੇ ਕਲ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ।

11:14 AM

Punjab Farmers Protest: ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕਾਂਗ ਨੇ ਕਿਹਾ ਕਿ, "ਇਹ ਕਿਸਾਨਾਂ ਦਾ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਖਿਲਾਫ ਹੈ।"

11:05 AM

Farmers Protest: ਹਰਜੀਤ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਜੱਥੇਬੰਦੀਆਂ ਪ੍ਰਦਰਸ਼ਨ ਕਰਨ ਦਾ ਬਹਾਨਾ ਲੱਭਦੀਆਂ ਹਨ।  

10:38 AM

Farmers Protest Today: ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ? 

  • ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਇੱਕ ਸਾਲ ਲਈ ਕਰਜ਼ੇ ਮੁਆਫ 
  • ਜਾਨੀ ਨੁਕਸਾਨ ਦਾ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਦੀ ਮੰਗ 
  • ਮਾਰੇ ਗਏ ਪਸ਼ੂਆਂ ਲਈ 1 ਲੱਖ ਰੁਪਏ, ਢਹਿ ਚੁੱਕੇ ਘਰਾਂ ਲਈ 5 ਲੱਖ ਰੁਪਏ ਦਾ ਮੁਆਵਜ਼ਾ 
  • ਹੜ੍ਹ ਦੌਰਾਨ ਨੁਕਸਾਨੀਆਂ ਗਈਆਂ ਫ਼ਸਲਾਂ ਲਈ 50 ਹਾਜ਼ਰ ਰੁਪਏ ਪ੍ਰਤੀ ਏਕੜ ਮੁਆਵਜ਼ਾ 
  • ਹੜ੍ਹਾਂ ਨਾਲ ਹੋਏ ਨੁਕਸਾਨ ਲਈ 50 ਹਾਜ਼ਰ ਕਰੋੜ ਦੇ ਵਿਵੇਸ਼ ਪੈਕੇਜ ਦੀ ਮੰਗ 
  • ਘੱਗਰ ਦਰਿਆ ਪਲਾਂ ਮੁਤਾਬਕ ਸਾਰੇ ਦਾਰੀਅਵਣ ਦਾ ਪੱਕਾ ਹੱਲ 
  • ਕੇਂਦਰ ਸਾਰੀਆਂ ਫ਼ਸਲਾਂ ਦਾ MSP ਗਰੰਟੀ ਕਾਨੂੰਨ ਤੁਰੰਤ ਲਾਗੂ ਕਰੇ 
  • ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨਰੇਗਾ ਸਕੀਮ ਤੁਰੰਤ ਚਾਲੂ ਕੀਤੀ ਜਾਵੇ 
  • ਦਿੱਲੀ ਮੋਰਚੇ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਰੱਦ ਕੀਤੇ ਜਾਣ 
10:16 AM

Chandigarh News: ਕਿਸਾਨ ਵੱਲੋਂ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦੇ ਤਹਿਤ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਵੱਡਾ ਟ੍ਰੈਫਿਕ ਜਾਮ ਦੇਖਣ ਨੂੰ ਮਿਲ ਰਿਹਾ ਹੈ।   

10:02 AM

Farmers Protest News Live: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਟੋਲ ਪਲਾਜ਼ਾ ਅਜ਼ੀਜ਼ਪੁਰ ਬਨੂੜ!  

ਟੋਲ ਪਲਾਜ਼ਾ ਅਜ਼ੀਜ਼ਪੁਰ ਬਨੂੜ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ। ਦਰਅਸਲ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਮਾਰਚ ਕੀਤਾ ਜਾਣਾ ਹੈ ਅਤੇ ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਟੋਲ ਪਲਾਜ਼ਾ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਨੂੜ ਸੈੱਲ ਟੈਕਸ ਬੈਰੀਅਰ, ਸ਼ੰਭੂ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਵੀ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ।

ਟੋਲ ਪਲਾਜ਼ਾ 'ਤੇ ਸੀਸੀਟੀਵੀ ਵੈਨ, ਵਾਟਰ ਕੈਨਨ, ਐਂਬੂਲੈਂਸ ਵੀ ਮੌਜੂਦ ਹਨ।

09:02 AM

Farmers Protest News: ਕੁਝ ਹੀ ਦੇਰ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਚੰਡੀਗੜ੍ਹ ਵੱਲ ਨੂੰ ਕੂਚ ਕਰਨਗੇ ਕਿਸਾਨ 

08:59 AM

Farmers Protest News: ਪੰਚਕੂਲਾ ਤੋਂ ਵੀ ਖ਼ਬਰ ਆ ਰਹੀ ਹੈ ਕਿ 22 ਅਗਸਤ ਨੂੰ ਕਿਸਾਨਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ ਅਤੇ ਇਸ ਦੌਰਾਨ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਜਾਣੀ ਸੀ। ਹਾਲਾਂਕਿ ਪੁਲਿਸ ਵੱਲੋਂ ਕਿਸਾਨਾਂ ਨੂੰ ਨਜ਼ਰ ਬੰਦ ਕਰ ਦਿੱਤਾ ਗਿਆ ਹੈ। 

08:50 AM

Farmers Protest Today: ਚੰਡੀਗੜ ਧਰਨੇ 'ਤੇ ਜਾਣ ਤੋਂ ਪਹਿਲਾਂ ਕਿਸਾਨ ਲੀਡਰ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਨਾਕਾਮ! ਪੂਰੀ ਜਾਣਕਾਰੀ ਲਈ, ਇੱਥੇ ਕਲਿੱਕ ਕਰੋ 

08:23 AM

Chandigarh News: ਚੰਡੀਗੜ੍ਹ ਵੱਲ ਕਿਸਾਨਾਂ ਦੇ ਕੂਚ ਦੇ ਐਲਾਨ ਨੂੰ ਦੇਖਦਿਆਂ ਚੰਡੀਗੜ੍ਹ-ਮੁਹਾਲੀ 'ਚ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਟ੍ਰਾਈਸਿਟੀ ਦੇ 27 ਐਂਟਰੀ ਪੁਆਇੰਟ ਸੀਲ ਕਰ ਦਿੱਤੇ ਗਏ ਹਨ। ਹੋਰ ਵਰਵੇਆਂ ਲਈ, ਇੱਥੇ ਕਲਿੱਕ ਕਰੋ 

07:30 AM

Chandigarh News: ਇਸ ਦੌਰਾਨ ਚੰਡੀਗੜ੍ਹ ਵਿੱਚ ਵੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਜਿੱਥੇ ਮਾਹੌਲ ਭੱਖਣ ਦੇ ਆਸਾਰ ਹਨ ਉੱਥੇ ਚੰਡੀਗੜ੍ਹ ਪੁਲਿਸ ਵੱਲੋਂ ਵੀ ਤਿਆਰੀ ਮੁਕੰਮਲ ਕਰ ਲਈ ਗਈ ਹੈ।   

07:29 AM

Farmers Protest in Chandigarh: ਬੀਤੇ ਦਿਨੀਂ ਹੋਈ ਕਿਸਾਨ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਵਿੱਚ ਭਾਰੀ ਰੋਸ ਹੈ ਅਤੇ ਇਸ ਦੌਰਾਨ ਅੱਜ ਦੇ ਦਿਨ ਵੀ ਮਾਹੌਲ ਤਣਾਅਪੂਰਨ ਰਹਿਣ ਦੇ ਆਸਾਰ ਹਨ।  

07:26 AM

Farmers Protest Today: ਕਿਸਾਨਾਂ ਦੇ ਇਸ ਧਰਨੇ ਨੂੰ ਦੇਖਦਿਆਂ ਮੁਹਾਲੀ ਵਿੱਚ ਭਾਰੀ ਪੁਲਿਸ ਵਬਲ ਤਾਇਨਾਤ ਕੀਤਾ ਗਿਆ ਹੈ ਅਤ ਤੜਕੇ ਸਵੇਰੇ ਤੋਂ ਹੀ ਮੁਹਾਲੀ ਦੀਆਂ ਸੜਕਾਂ 'ਤੇ ਪੁਲਿਸ ਬਲ ਤਾਇਨਾਤ ਹੈ।   

Trending news