Punjab Nagar Nigam Election: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਨਗਰ ਨਿਗਮ, 41 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਵੋਟਾਂ ਪੈਣਗੀਆਂ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਨਤੀਜੇ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ।
Trending Photos
Punjab Nagar Nigam Election: ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ ਇਹ ਚੋਣਾਂ ਅੰਮ੍ਰਿਤਸਰ, ਲੁਧਿਆਣਾ, ਫ਼ਗਵਾੜਾ, ਜਲੰਧਰ ਤੇ ਪਟਿਆਲਾ ਵਿਖੇ ਹੋਣਗੀਆਂ। ਇੱਥੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਵੋਟਿੰਗ ਪ੍ਰਕਿਰਿਆ ਚੱਲੇਗੀ ਅਤੇ ਫਿਰ ਸ਼ਾਮ ਨੂੰ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਇਸ ਦੌਰਾਨ ਆਪਣੇ ਨਾਲ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਹੈ ਅਤੇ ਡੀਸੀ ਆਪਣੇ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਹਥਿਆਰ ਇਕੱਠੇ ਕਰਨ ਦਾ ਫੈਸਲਾ ਕਰਨਗੇ। ਨਗਰ ਨਿਗਮ ਲਈ 381 ਵਾਰਡਾਂ ਲਈ ਚੋਣਾਂ ਹੋਣਗੀਆਂ।
ਕੁੱਲ ਕਿੰਨੇ ਵੋਟਰ ?
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ, 32 ਹਜ਼ਾਰ ਵੋਟਰ ਹਨ। ਜਿਨ੍ਹਾ ਵਿੱਚ 19 ਲੱਖ, 55 ਹਜ਼ਾਰ ਮਰਦ ਵੋਟਰ ਹਨ, 17 ਲੱਖ, 75 ਹਜ਼ਾਰ ਔਰਤਾਂ ਵੋਟਰ ਹਨ।
ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ, ਜਦਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਪੰਜਾਬ ਰਾਜ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।
ਨਗਰ ਨਿਗਮਾਂ ਦੇ 381 ਵਾਰਡ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡ ਹਨ। ਕੁੱਲ 1,609 ਪੋਲਿੰਗ ਸਥਾਨਾਂ ਵਿੱਚ 3,809 ਪੋਲਿੰਗ ਬੂਥ ਹਨ। ਇਨ੍ਹਾਂ ਵਿੱਚੋਂ 344 ਪੋਲਿੰਗ ਸਥਾਨਾਂ ਦੀ ਪਛਾਣ ਅਤਿ ਸੰਵੇਦਨਸ਼ੀਲ ਅਤੇ 665 ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਪੁਲਿਸ ਵਿਭਾਗ ਦੇ ਕੁੱਲ 21,500 ਜਵਾਨ ਅਤੇ ਹੋਮ ਗਾਰਡ ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ।