Chandigarh Mayor Election: SC ਨੇ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ
Advertisement
Article Detail0/zeephh/zeephh2119707

Chandigarh Mayor Election: SC ਨੇ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

Chandigarh Mayor Election: ਸੁਣਵਾਈ ਦੇ ਅੰਤ ਵਿੱਚ ਅਦਾਲਤ ਨੇ ਹੁਕਮ ਦਿੱਤਾ ਕਿ ਮੇਅਰ ਦੀ ਚੋਣ ਲਈ ਪਈਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇ ਅਤੇ 8 ਵੋਟਾਂ ਨੂੰ ਵੈਲਿਡ ਮੰਨ ਕੇ ਗਿਣਤੀ ਵਿੱਚ ਸ਼ਾਮਲ ਕੀਤਾ ਜਾਵੇ। ਉਸ ਤੋਂ ਬਾਅਦ ਨਤੀਜੇ ਐਲਾਨੇ ਜਾਣੇ ਹਨ।

Chandigarh Mayor Election:  SC ਨੇ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ 'ਚ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਹੋਈ ਹੈ।  ਕੋਰਟ ਨੇ ਮੇਅਰ ਚੋਣ ਦੇ ਨਤੀਜੇ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰੱਦ ਵੱਟਾਂ ਨੂੰ ਵੈਲਿਡ ਕਰਾਰ ਦਿੰਦੇ ਹੋਏ, ਉਨ੍ਹਾਂ ਵੋਟਾਂ ਨੂੰ ਕੁਲਦੀਪ ਕੁਮਾਰ ਦੇ ਹੱਕ ਵਿੱਚ ਗਿਣਿਆਂ ਜਾਵੇ। ਸੁਪਰੀਮ ਕੋਰਟ ਨੇ ਕੁਲਦੀਪ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਬਣਾਏ ਜਾਣ ਦਾ ਐਲਾਨ ਕਰ ਦਿੱਤਾ ਹੈ। 

ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਬੈਲਟ ਪੇਪਰ ਦਿਖਾਉਣ ਲਈ ਕਿਹਾ ਜੋ ਚੋਣਾਂ ਦੌਰਾਨ ਰੱਦ ਕਰ ਦਿੱਤੇ ਗਏ ਸਨ। ਬੈਲਟ ਪੇਪਰਾਂ ਨੂੰ ਦੇਖਣ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਕੁਲਦੀਪ ਕੁਮਾਰ ਦਾ ਨਾਂਅ 8 ਬੈਲਟ ਪੇਪਰਾਂ 'ਤੇ ਸੀ, ਜਿਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਚੋਣ ਅਧਿਕਾਰੀ ਨੇ ਇਨ੍ਹਾਂ 'ਤੇ ਲਾਈਨ ਲਗਾ ਦਿੱਤੀ ਗਈ ਸੀ। ਸੁਣਵਾਈ ਦੇ ਅੰਤ ਵਿੱਚ ਅਦਾਲਤ ਨੇ ਹੁਕਮ ਦਿੱਤਾ ਕਿ ਮੇਅਰ ਦੀ ਚੋਣ ਲਈ ਪਈਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇ ਅਤੇ 8 ਵੋਟਾਂ ਨੂੰ ਵੈਲਿਡ ਮੰਨ ਕੇ ਗਿਣਤੀ ਵਿੱਚ ਸ਼ਾਮਲ ਕੀਤਾ ਜਾਵੇ। ਅਤੇ ਨਤੀਜੇ ਐਲਾਨੇ ਜਾਣੇ।

ਸੁਪਰੀਮ ਕੋਰਟ ਦੇ ਚੋਣ ਅਧਿਕਾਰੀ ਅਨੀਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਅਨੀਲ ਮਸੀਹ ਨੇ ਆਪਣੀ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੰਮ ਕੀਤਾ ਹੈ, ਜਿਸ ਲਈ ਉਨ੍ਹਾਂ ਖਿਲਾਫ ਮਾਮਲਾ ਚਲਾਇਆ ਜਾਣਾ ਚਾਹੀਦਾ ਹੈ। ਕੋਰਟ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਨੋਟਿਸ ਜਾਰੀ ਕੀਤਾ ਅਤੇ ਪੁੱਛਿਆ ਗਿਆ ਹੈ ਉਹ ਕਾਰਨ ਦੱਸਣ ਕਿ ਉਨ੍ਹਾਂ ਵਿਰੁੱਧ ਧਾਰਾ 340 ਸੀਆਰਪੀਸੀ ਤਹਿਤ ਕਾਰਵਾਈ ਕਿਉਂ ਨਾ ਕੀਤੀ ਜਾਵੇ?

ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਦਿੱਲੀ ਦੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਰ ਅਰਵਿੰਦ ਕੇਜਰੀਵਾਲ ਨੇ ਸੁਆਗਤ ਕੀਤਾ ਹੈ। ਉਨ੍ਹਾਂ ਨੇ ਆਪਣੇ x ਅਕਾਊਂਟ 'ਤੇ ਲਿਖਿਆ... 

ਇਸ ਮੌਕੇ ਕੁਲਦੀਪ ਟੀਟਾ ਨੇ ਕਿਹਾ ਕਿ ਇਹ ਜਿੱਤ ਭਾਰਤ ਦੇ ਸੰਵਿਧਾਨ ਦੀ ਹੋਈ ਹੈ, ਬੀਜੇਪੀ ਦੇ ਮੁੂੰਹ 'ਤੇ ਸੁਪਰੀਮ ਕੋਰਟ ਨੇ ਥੱਪੜ ਮਾਰਿਆ ਹੈ। ਸਾਨੂੰ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਸੀ। 2 ਸਾਲ ਪਹਿਲਾਂ ਵੀ ਅਸੀਂ ਮੇਅਰ ਬਣਾ ਸਕਦੇ ਸਨ, ਪਰ ਬੀਜੇਪੀ ਪਿਛਲੇ ਕਈ ਸਾਲਾਂ ਤੋਂ ਧੱਕਾ ਕਰਕੇ ਆਪਣਾ ਮੇਅਰ ਬਣਾ ਲੈਂਦੀ ਸੀ। ਇਸ ਸਾਲ ਵੀ ਅਜਿਹਾ ਹੀ ਕੀਤਾ ਪਰ ਸੁਪਰੀਮ ਕੋਰਟ ਨੇ ਸਾਡੇ ਨਾਲ ਧੱਕਾ ਨਹੀਂ ਹੋਣ ਦਿੱਤਾ। ਮੈਂ ਕੋਰਟ ਦਾ ਧੰਨਵਾਦ ਕਰਦਾ ਹਾਂ।

ਕੁਲਦੀਪ ਟੀਟਾ ਨੂੰ ਮੇਅਰ ਐਲਾਨੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਉਨ੍ਹਾਂ ਨੇ ਲਿਖਿਆ...ਕੁਲਦੀਪ ਕੁਮਾਰ ਗਰੀਬ ਘਰ ਦਾ ਮੁੰਡਾ ਹੈ। ਭਾਰਤ ਗਠਜੋੜ ਦੀ ਤਰਫੋਂ, ਚੰਡੀਗੜ੍ਹ ਦਾ ਮੇਅਰ ਬਣਨ 'ਤੇ ਬਹੁਤ-ਬਹੁਤ ਵਧਾਈਆਂ। ਇਹ ਭਾਰਤੀ ਲੋਕਤੰਤਰ ਅਤੇ ਮਾਣਯੋਗ ਸੁਪਰੀਮ ਕੋਰਟ ਦੀ ਬਦੌਲਤ ਹੀ ਸੰਭਵ ਹੋਇਆ ਹੈ। ਅਸੀਂ ਆਪਣੇ ਲੋਕਤੰਤਰ ਅਤੇ ਖੁਦਮੁਖਤਿਆਰ ਸੰਸਥਾਵਾਂ ਦੀ ਨਿਰਪੱਖਤਾ ਨੂੰ ਕਿਸੇ ਵੀ ਕੀਮਤ 'ਤੇ ਬਰਕਰਾਰ ਰੱਖਣਾ ਹੈ।

ਪੂਰਾ ਮਾਮਲਾ ਕੀ ਹੈ?

ਦੱਸ ਦਈਏ ਚੰਡੀਗੜ੍ਹ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਚੋਣ ਅਧਿਕਾਰੀ ਨੇ ਕਾਂਗਰਸ ਅਤੇ ਆਪ ਦੀਆਂ ਅੱਠ ਵੋਟਾਂ ਰੱਦ ਕਰਾਰ ਦਿੱਤੀ ਸਨ। ਜਿਸ ਤੋਂ ਬਾਅਦ 16 ਵੋਟਾਂ ਵਾਲੇ ਭਾਜਪਾ ਦੇ ਮੇਅਰ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਗਿਆ। ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮਿਲ ਕੇ ਲੜੀ ਸੀ। ਦੋਵਾਂ ਪਾਰਟੀਆਂ ਨੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

Trending news