Chandigarh Weather News: ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ਼ ਕਾਫੀ ਬਦਲ ਗਿਆ ਹੈ। ਦਿਨ ਵੇਲੇ ਤਿੱਖੀ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲ ਗਈ ਹੈ।
Trending Photos
Chandigarh Weather News: ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ਼ ਕਾਫੀ ਬਦਲ ਗਿਆ ਹੈ। ਦਿਨ ਵੇਲੇ ਤਿੱਖੀ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲ ਗਈ ਹੈ। ਲੋਕ ਦਿਨ ਵੇਲੇ ਗਰਮ ਕੱਪੜਿਆਂ ਦਾ ਹੁਣ ਘੱਟ ਇਸਤੇਮਾਲ ਕਰਦੇ ਨਜ਼ਰ ਆ ਰਹੇ ਹਨ।
ਤੇਜ਼ ਧੁੱਪ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਵੱਧ ਹੋ ਗਿਆ ਹੈ। ਮਹੀਨੇ ਦੀ ਸ਼ੁਰੂਆਤ ਵਿੱਚ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਤਬਦੀਲੀ ਆਈ ਸੀ। ਹੁਣ ਚੰਡੀਗੜ੍ਹ ਦਾ ਤਾਪਮਾਨ ਸਥਿਰ ਹੈ। ਸੂਰਜ ਹਰ ਰੋਜ਼ ਚਮਕ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਮੌਸਮ ਅਜਿਹਾ ਹੀ ਰਹੇਗਾ।
ਅਗਲੇ 5 ਦਿਨਾਂ ਤੱਕ ਤਾਪਮਾਨ 'ਚ ਕੋਈ ਗਿਰਾਵਟ ਨਹੀਂ ਦੇਖਣ ਨੂੰ ਮਿਲੇਗੀ ਪਰ ਹੌਲੀ-ਹੌਲੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਨੂੰ ਪਾਰ ਕਰ ਸਕਦਾ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਹੈ। ਰਾਤ ਨੂੰ ਵੀ ਪਾਰਾ 7 ਤੋਂ 9 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਸੀ।
ਇਹ ਵੀ ਪੜ੍ਹੋ : Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ
ਆਉਣ ਵਾਲੇ ਦਿਨਾਂ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 23 ਤੋਂ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਹੀ ਰਹਿ ਸਕਦਾ ਹੈ। ਸੋਮਵਾਰ ਨੂੰ ਵੀ ਮੌਸਮ ਸਾਫ਼ ਰਹੇਗਾ ਅਤੇ ਦਿਨ ਵੇਲੇ ਧੁੱਪ ਰਹੇਗੀ। ਇਸ ਦੌਰਾਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : AAP Goindwal Rally News: ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਗੋਇੰਦਵਾਲ ਥਰਮਲ ਪਲਾਂਟ ਦਾ ਉਦਘਾਟਨ