Punjab Chandigarh Weather Update: ਪੱਛਮੀ ਗੜਬੜੀ ਕਰਕੇ ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਅਲਰਟ ਹੈ। ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਅਤੇ ਬਰਫਬਾਰੀ ਹੋਈ ਜਿਸ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
Trending Photos
Punjab Chandigarh Weather Update: ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ ਇੱਕਦਮ ਬਦਲ ਗਿਆ ਹੈ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਪਹਾੜਾਂ 'ਚ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ।
ਸੀਤ ਲਹਿਰ ਦਾ ਅਲਰਟ ਜਾਰੀ
ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟ
ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਠੰਡ ਹੋਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜੀ ਸਰਗਰਮ ਹੈ, ਜੋ ਹੁਣ ਦਿੱਲੀ-ਹਰਿਆਣਾ ਸਰਹੱਦ 'ਤੇ ਚੱਕਰਵਾਤ ਦੇ ਰੂਪ ਵਿੱਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।
ਹੁਣ ਤੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 11 ਦਸੰਬਰ ਤੋਂ ਠੰਡ ਤੁਹਾਨੂੰ ਪਰੇਸ਼ਾਨ ਕਰ ਸਕਦੀ ਹੈ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਹਿਮਾਚਲ ਵਿੱਚ ਬਰਫਬਾਰੀ ਹੋ ਰਹੀ ਹੈ ਜਿਸ ਤੋਂ ਬਾਅਦ ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਜਿਸ ਕਾਰਨ ਹੁਣ ਠੰਡ ਹੋਰ ਵੱਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।