Punjab Weather Update: ਚੰਡੀਗੜ੍ਹ ਦਾ ਮਾਹੌਲ ਬਣਿਆ ਜ਼ਹਿਰੀਲਾ: AQI 341 ਤੱਕ ਪਹੁੰਚਿਆ, ਪੰਜਾਬ 'ਚ ਤਾਪਮਾਨ 0.4 ਡਿਗਰੀ ਡਿੱਗਿਆ, ਅੱਜ ਧੁੰਦ ਲਈ ਔਰੇਂਜ ਅਲਰਟ ਹੈ।
Trending Photos
Punjab Weather Update: ਪੰਜਾਬ ਵਿੱਚ ਕਈ ਥਾਵਾਂ 'ਤੇ ਅੱਜ ਸਰਦੀ ਦੀ ਪਹਿਲੀ ਸੰਘਣੀ ਧੁੰਦ ਨੇ ਦਸਤਕ ਦਿੱਤੀ ਹੈ। ਸੜਕਾਂ ਉੱਪਰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ ਸੜਕਾਂ ਉੱਪਰ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਇਸ ਸੰਘਣੀ ਧੁੰਦ ਕਰਕੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਦੇ ਚਲਦੇ ਰਾਹਗੀਰ ਆਪਣੇ ਵਾਹਨਾਂ ਉੱਪਰ ਬਹੁਤ ਹੀ ਹੌਲੀ ਰਫਤਾਰ ਵਿੱਚ ਜਾ ਰਹੇ ਹਨ। ਜੇਕਰ ਗੱਲ ਕਰੀਏ ਪਿਛਲੇ ਕੁਝ ਸਾਲਾਂ ਦੇ ਮੌਸਮ ਦੀ ਤਾਂ ਹਮੇਸ਼ਾ ਮੌਸਮ ਦਾ ਬਦਲਾਅ ਅਕਤੂਬਰ- ਨਵੰਬਰ ਤੱਕ ਦੇਖਣ ਨੂੰ ਮਿਲ ਜਾਂਦਾ ਹੈ। ਪਰ ਇਸ ਵਾਰ ਮੌਸਮ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੇਖਣ ਨੂੰ ਨਹੀਂ ਮਿਲ ਰਹੀ ਹੈ।
ਪਰ ਹੁਣ ਮੌਸਮ ਵਿੱਚ ਕੁਝ ਤਬਦੀਲੀ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਦੇ ਵੇਲੇ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ ਵੀ ਗੰਭੀਰ ਹੋ ਗਈ ਹੈ।
ਚੰਡੀਗੜ੍ਹ ਦਾ AQI ਸੋਮਵਾਰ ਸਵੇਰੇ 5 ਵਜੇ 341 ਦਰਜ
ਚੰਡੀਗੜ੍ਹ ਦਾ AQI ਸੋਮਵਾਰ ਸਵੇਰੇ 5 ਵਜੇ 341 ਦਰਜ ਕੀਤਾ ਗਿਆ। ਭਾਵੇਂ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ ਵੀ ਪ੍ਰਦੂਸ਼ਿਤ ਹੈ, ਪਰ ਮੰਡੀ ਗੋਬਿੰਦਗੜ੍ਹ ਦਾ ਤਾਂ ਸਭ ਤੋਂ ਬੁਰਾ ਹਾਲ ਹੈ। ਇੱਥੇ AQI 270 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ ਠੰਡ ਵਧਣ ਲੱਗੀ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 1.7 ਡਿਗਰੀ ਘੱਟ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਕਈ ਥਾਵਾਂ 'ਤੇ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਐਤਵਾਰ ਨੂੰ ਚੰਡੀਗੜ੍ਹ ਦਾ AQI ਦਿੱਲੀ ਨੂੰ ਪਛਾੜ ਗਿਆ ਸੀ। ਚੰਡੀਗੜ੍ਹ ਦਾ AQI 339 'ਤੇ ਪਹੁੰਚ ਗਿਆ ਸੀ, ਜਦਕਿ ਦਿੱਲੀ ਦਾ AQI 334 ਦਰਜ ਕੀਤਾ ਗਿਆ ਸੀ।