Punjab Weather Update: ਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਹੁਣ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਲਰਟ 19 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ।
Trending Photos
Punjab Weather Update: ਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਹੁਣ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਲਰਟ 19 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ 'ਚ ਜੰਮੂ-ਕਸ਼ਮੀਰ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੇਂ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇੱਕ ਵਾਰ ਫਿਰ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਢਾ ਸ਼ਹਿਰ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
15 ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਤੋਂ ਘੱਟ
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਸ਼ ਦੇ ਸਮਤਲ ਖੇਤਰਾਂ ਵਿੱਚ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ। ਜਿੱਥੇ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਫਰੀਦਕੋਟ ਦਾ ਤਾਪਮਾਨ ਵੀ ਇਸ ਦੇ ਨੇੜੇ ਹੀ ਦਰਜ ਕੀਤਾ ਗਿਆ। ਗੁਰਦਾਸਪੁਰ 'ਚ 2 ਡਿਗਰੀ, ਫਾਜ਼ਿਲਕਾ 'ਚ 2.6, ਰੋਪੜ 'ਚ 2.1, ਗੁਰਦਾਸਪੁਰ 'ਚ 3.5 ਅਤੇ ਅੰਮ੍ਰਿਤਸਰ 'ਚ 3.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Ludhiana News: ਬੁੱਢਾ ਦਰਿਆ ਦੀ ਸਫ਼ਾਈ ਦਾ ਕੰਮ ਕੇਂਦਰ ਸਰਕਾਰ ਤੋਂ ਬਿਨਾਂ ਨਹੀਂ ਹੋ ਸਕਦਾ-ਰਾਜਾ ਵੜਿੰਗ
ਮੌਸਮ ਵਿਭਾਗ ਅਨੁਸਾਰ ਐਤਵਾਰ ਸਵੇਰੇ 8:30 ਵਜੇ ਤੋਂ ਪਹਿਲਾਂ ਦੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਤੇਜ਼ ਸੀਤ ਲਹਿਰ ਚੱਲੀ। ਪੱਛਮੀ ਰਾਜਸਥਾਨ, ਪੱਛਮੀ ਬੰਗਾਲ ਦੇ ਗੰਗਾ ਦੇ ਖੇਤਰ, ਉੱਤਰ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਅਲੱਗ-ਥਲੱਗ ਖੇਤਰ ਵੀ ਸਾਧਾਰਨ ਸੀਤ ਲਹਿਰ ਦੀ ਲਪੇਟ ਵਿੱਚ ਹਨ। ਇਸ ਦੇ ਉਲਟ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਅਤੇ ਇਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਰਾਹਤ ਮਿਲੀ।
ਸ਼ਨੀਵਾਰ ਰਾਤ ਨੂੰ ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ ਮਨਫੀ 3.4 ਡਿਗਰੀ ਸੀ, ਜੋ ਕਿ ਪਿਛਲੀ ਰਾਤ ਦੇ 4.6 ਡਿਗਰੀ ਤੋਂ ਥੋੜ੍ਹਾ ਬਿਹਤਰ ਹੈ। ਸੈਲਾਨੀਆਂ ਦੇ ਪਸੰਦੀਦਾ ਸਥਾਨ ਗੁਲਮਰਗ 'ਚ ਪਾਰਾ ਜ਼ੀਰੋ ਤੋਂ 3.8 ਡਿਗਰੀ ਹੇਠਾਂ ਦਰਜ ਕੀਤਾ ਗਿਆ, ਜੋ ਕਿ ਬੀਤੀ ਰਾਤ ਨਾਲੋਂ ਚਾਰ ਡਿਗਰੀ ਵੱਧ ਹੈ। ਅਮਰਨਾਥ ਯਾਤਰਾ ਦੇ ਆਧਾਰ ਕੈਂਪ ਸਥਾਨ ਪਹਿਲਗਾਮ ਵਿੱਚ ਵੀ ਘੱਟੋ-ਘੱਟ ਤਾਪਮਾਨ ਮਨਫ਼ੀ 4.8 ਡਿਗਰੀ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਨਾਲੋਂ ਤਿੰਨ ਡਿਗਰੀ ਵੱਧ ਹੈ।
ਇਹ ਵੀ ਪੜ੍ਹੋ : Sarwan Pandher: ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ