Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ: 5 ਸ਼ਹਿਰਾਂ ਵਿੱਚ AQI 200 ਤੋਂ ਪਾਰ
Advertisement
Article Detail0/zeephh/zeephh2521924

Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ: 5 ਸ਼ਹਿਰਾਂ ਵਿੱਚ AQI 200 ਤੋਂ ਪਾਰ

Punjab Chandigarh Weather Update:  ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੈ। 5 ਸ਼ਹਿਰਾਂ ਵਿੱਚ AQI 200 ਤੋਂ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ 10 ਡਿਗਰੀ ਦੀ ਗਿਰਾਵਟ ਆਈ ਹੈ। ਚੰਡੀਗੜ੍ਹ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ।

Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ: 5 ਸ਼ਹਿਰਾਂ ਵਿੱਚ AQI 200 ਤੋਂ ਪਾਰ

Punjab Weather Update: ਪੰਜਾਬ ਵਿੱਚ ਠੰਡ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੈ। 5 ਸ਼ਹਿਰਾਂ ਵਿੱਚ AQI 200 ਤੋਂ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ 10 ਡਿਗਰੀ ਦੀ ਗਿਰਾਵਟ ਆਈ ਹੈ। ਚੰਡੀਗੜ੍ਹ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਕਈ ਥਾਵਾਂ ਉੱਤੇ ਪ੍ਰਦੂਸ਼ਣ ਬਹੁਤ ਜ਼ਿਆਦਾ ਵੱਧ ਗਿਆ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 888 ਮਾਮਲੇ ਦਰਜ ਕੀਤੇ ਗਏ, ਜੋ ਕਿ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਅੰਕੜਾ ਹੈ।

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਚੰਗੀ ਧੁੱਪ
ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਚੰਗੀ ਧੁੱਪ ਹੈ। ਜਿਸ ਕਾਰਨ ਦਿਨ ਦਾ ਤਾਪਮਾਨ ਆਮ ਵਾਂਗ ਹੋ ਰਿਹਾ ਹੈ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਲਗਾਤਾਰ ਘਟਦਾ ਜਾ ਰਿਹਾ ਹੈ। ਬੀਤੀ ਰਾਤ ਤਾਪਮਾਨ 1.5 ਡਿਗਰੀ ਹੇਠਾਂ ਆ ਗਿਆ। ਇੰਨਾ ਹੀ ਨਹੀਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਤਾਪਮਾਨ 'ਚ ਇਸ ਗਿਰਾਵਟ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Weather Update: ਚੰਡੀਗੜ੍ਹ ਤੇ ਪੰਜਾਬ ਦੇ 15 ਜ਼ਿਲ੍ਹਿਆਂ 'ਚ ਧੁੰਦ ਨੂੰ ਲੈ ਕੇ ਅਲਰਟ, ਧੁੱਪ ਕਾਰਨ ਤਾਪਮਾਨ ਹੋਇਆ ਆਮ 
 

ਪਰਾਲੀ ਸਾੜਨ ਦੇ 750 ਮਾਮਲੇ ਦਰਜ
ਇਸ ਤੋਂ ਪਹਿਲਾਂ ਪਰਾਲੀ ਸਾੜਨ ਦੇ 750 ਮਾਮਲੇ ਦਰਜ ਕੀਤੇ ਗਏ ਸਨ। ਜਦੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਹਨ, ਤਾਂ ਇਸ ਦਾ ਸਿੱਧਾ ਅਸਰ ਆਲੇ-ਦੁਆਲੇ ਦੇ ਖੇਤਰਾਂ ਦੀ ਹਵਾ ਦੀ ਗੁਣਵੱਤਾ 'ਤੇ ਪੈਂਦਾ ਹੈ। ਪੰਜਾਬ 'ਚ 24 ਘੰਟਿਆਂ ਦੌਰਾਨ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ। 

ਪੰਜਾਬ ਦੇ ਨਾਲ-ਨਾਲ ਦਿੱਲੀ 'ਤੇ ਵੀ ਇਸ ਦਾ ਅਸਰ ਪੈ ਰਿਹਾ ਹੈ। ਜੇਕਰ ਅਸੀਂ ਇਸ ਸਮੇਂ ਹਵਾ ਦੀ ਗਤੀ ਵੱਲ ਧਿਆਨ ਦੇਈਏ ਤਾਂ ਇਸਦਾ ਦਿਸ਼ਾ ਦਿੱਲੀ ਵੱਲ ਹੈ। ਪਿਛਲੀ ਵਾਰ ਵੀ ਜਦੋਂ ਪਰਾਲੀ ਸਾੜਨ ਦੇ ਮਾਮਲੇ ਵਧੇ ਸਨ ਤਾਂ ਦਿੱਲੀ ਵੱਲ ਹਵਾ ਪ੍ਰਦੂਸ਼ਣ ਹੌਲੀ-ਹੌਲੀ ਵਧਿਆ ਸੀ। ਇਹੀ ਕਾਰਨ ਹੈ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਹੈ। ਇਸ ਦੇ ਨਾਲ ਹੀ ਪੰਜਾਬ ਦੇ 8 ਵਿੱਚੋਂ 5 ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਤੋਂ ਵੱਧ ਹੈ। ਜਦਕਿ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਮਾਮੂਲੀ ਕਮੀ ਦੇਖੀ ਗਈ ਹੈ।

ਇਹ ਵੀ ਪੜ੍ਹੋ: . By Election 2024 Voting Updates: 5 ਸੂਬਿਆਂ ਦੀਆਂ 15 ਵਿਧਾਨ ਸਭਾ ਸੀਟਾਂ ਅਤੇ 1 ਲੋਕ ਸਭਾ ਸੀਟ 'ਤੇ ਉਪ ਚੋਣਾਂ ਅੱਜ
 

Trending news