Punjab Chandigarh Weather Update: ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ 19 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੈ ਅਤੇ 8 ਜ਼ਿਲ੍ਹਿਆਂਵਿੱਚ ਮੀਂਹ ਦਾ ਅਲਰਟ ਹੈ। ਅਬੋਹਰ ਵਿੱਚ ਪਾਰਾ 4.1 ਡਿਗਰੀ ਤੱਕ ਪਹੁੰਚ ਗਿਆ ਹੈ।
Trending Photos
Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਦਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਕਈ ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਯੈਲੋ ਧੁੰਦ ਦਾ ਅਲਰਟ
ਪੱਛਮੀ ਗੜਬੜੀ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਕੱਲ੍ਹ ਨੂੰ ਵੀ ਹੋਵੇਗਾ ਜਿਸ ਕਾਰਨ ਅੱਜ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਵਿੱਚ ਯੈਲੋ ਧੁੰਦ ਦਾ ਅਲਰਟ ਹੈ। ਪੰਜਾਬ ਵਿੱਚ ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਜਾਰੀ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ! ਇਸ ਦਿਨ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
ਮੀਂਹ ਪੈਣ ਦੀ ਸੰਭਾਵਨਾ
ਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਅਬੋਹਰ ਵਿੱਚ ਸਭ ਤੋਂ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Migraine Symptoms: ਕੀ ਤੁਹਾਨੂੰ ਵੀ ਪੀਰੀਅਡਸ ਦੌਰਾਨ ਹੁੰਦਾ ਹੈ ਸਿਰ ਦਰਦ? ਹੋ ਸਕਦੇ ਹਨ ਇਸ ਦੇ ਲੱਛਣ
ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ ਵਿੱਚ ਆਸਮਾਨ 'ਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿੱਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।