Punjab Chandigarh Weather: ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ 'ਚ ਅੱਜ ਭਾਰੀ ਗਿਰਾਵਟ ਆਈ ਹੈ। 6 ਸ਼ਹਿਰਾਂ 'ਚ AQI 300 ਨੂੰ ਪਾਰ ਕਰ ਗਿਆ ਹੈ।
Trending Photos
Punjab Chandigarh Weather Update: ਅਕਤੂਬਰ ਮਹੀਨੇ ਅਕਸਰ ਦੇਖਿਆ ਹੋਵੇਗਾ ਕਿ ਇਸ ਵੇਲੇ ਤੱਕ ਠੰਡ ਹੋ ਜਾਂਦੀ ਹੈ ਪਰ ਇਸ ਸਾਲ ਅਜੇ ਤੱਕ ਠੰਡ ਨੇ ਦਸਤਕ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਅੱਜ ਭਾਰੀ ਗਿਰਾਵਟ ਆਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਪਿੰਡਾਂ ਵਿੱਚ ਠੰਡ ਜ਼ਿਆਦਾ ਹੋ ਗਈ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ।
0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ
ਪੰਜਾਬ ਦੇ ਔਸਤ (Punjab Weather Update) ਤਾਪਮਾਨ 'ਚ ਜਿੱਥੇ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਉਥੇ ਚੰਡੀਗੜ੍ਹ 'ਚ 1.3 ਡਿਗਰੀ ਦਾ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33.9 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਦੇ ਸਭ ਤੋਂ ਗਰਮ ਸ਼ਹਿਰ ਬਠਿੰਡਾ ਅਤੇ ਫਰੀਦਕੋਟ ਦਾ ਤਾਪਮਾਨ 35.9 ਡਿਗਰੀ ਰਿਹਾ, ਜਦੋਂ ਕਿ ਸਭ ਤੋਂ ਠੰਡਾ ਸ਼ਹਿਰ ਪਠਾਨਕੋਟ 14.4 ਡਿਗਰੀ ਰਿਹਾ।
ਇਹ ਵੀ ਪੜ੍ਹੋ: Punjab Chandigarh Weather: ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ (Punjab Weather Update) 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ। ਦੀਵਾਲੀ ਤੋਂ ਬਾਅਦ ਹੋਰ ਬਦਲਾਅ ਦੇਖਣ ਨੂੰ ਮਿਲਣਗੇ। ਹਾਲਾਂਕਿ, ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਉੱਤਰੀ ਭਾਰਤ ਵਿੱਚ ਖੁਸ਼ਕ ਠੰਢ ਰਹੇਗੀ। ਮੌਸਮ ਦੇ ਇਸ ਬਦਲਾਅ ਦੇ ਵਿਚਕਾਰ ਪ੍ਰਦੂਸ਼ਣ ਲਗਾਤਾਰ ਲੋਕਾਂ ਦਾ ਸਾਹ ਘੁੱਟ ਰਿਹਾ ਹੈ।
ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ
ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ (Punjab Weather Update) ਨਵਾਂ ਅਪਡੇਟ ਵੀ ਆਇਆ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਵਿੱਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ, ਜਿਸ ਕਾਰਨ ਠੰਢ ਵਧੇਗੀ। ਅਜਿਹੇ 'ਚ ਵਿਭਾਗ ਨੇ ਪੰਜਾਬ ਦੇ ਲੋਕਾਂ ਨੂੰ ਗਰਮ ਕੱਪੜੇ ਉਤਾਰਨ ਦੀ ਸਲਾਹ ਦਿੱਤੀ ਹੈ।