Beant Singh Murder Case: ਬੇਅੰਤ ਸਿੰਘ ਕਤਲ ਕੇਸ 'ਚ ਜੇਲ੍ਹ 'ਚ ਬੰਦ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ
Advertisement
Article Detail0/zeephh/zeephh2383100

Beant Singh Murder Case: ਬੇਅੰਤ ਸਿੰਘ ਕਤਲ ਕੇਸ 'ਚ ਜੇਲ੍ਹ 'ਚ ਬੰਦ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਗੁਰਮੀਤ ਸਿੰਘ 27 ਸਾਲ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ। ਉਸ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ 2023 ਵਿੱਚ ਦਿੱਤੇ ਹੁਕਮ ਵਿੱਚ ਉਮਰ ਕੈਦ ਦੀ ਸਜ਼ਾ ਪ

 Beant Singh Murder Case: ਬੇਅੰਤ ਸਿੰਘ ਕਤਲ ਕੇਸ 'ਚ ਜੇਲ੍ਹ 'ਚ ਬੰਦ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

Beant Singh Murder Case/ਮਨੋਜ ਜੋਸ਼ੀ: ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਗੁਰਮੀਤ ਸਿੰਘ 27 ਸਾਲ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ। ਉਸ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ 2023 ਵਿੱਚ ਦਿੱਤੇ ਹੁਕਮ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਮੁਲਜ਼ਮਾਂ ਨੂੰ ਨਿਯਮਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਸੀ। ਪਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਸਬੰਧੀ ਫੈਸਲਾ ਸਮਰੱਥ ਅਧਿਕਾਰੀਆਂ ਕੋਲ ਪੈਂਡਿੰਗ ਸੀ, ਜਿਸ 'ਤੇ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।

1995 ਤੋਂ ਸਲਾਖਾਂ ਪਿੱਛੇ ਆਪਣੀ ਸਜ਼ਾ ਕੱਟ ਰਿਹਾ 
ਗੌਰਤਲਬ ਹੈ ਕਿ ਗੁਰਮੀਤ ਸਿੰਘ 1995 ਤੋਂ ਸਲਾਖਾਂ ਪਿੱਛੇ ਆਪਣੀ ਸਜ਼ਾ ਕੱਟ ਰਿਹਾ ਹੈ। 27 ਮਈ 2007 ਨੂੰ ਬਲਵੰਤ ਸਿੰਘ, ਜਗਤਾਰ ਸਿੰਘ ਤਾਰਾ ਸਮੇਤ ਨਸੀਬ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ।

ਦਾਇਰ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਨਵਰੀ 2023 ਦੇ ਇੱਕ ਮਾਣਹਾਨੀ ਦੇ ਇੱਕ ਫੈਸਲੇ 'ਤੇ ਅਧਾਰਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਾਲ 2022 ਦੇ ਇੱਕ ਕੇਸ ਵਿੱਚ ਜੂਨ 2023 ਵਿੱਚ ਦਿੱਤੇ ਫੈਸਲੇ ਨੂੰ ਪੇਸ਼ ਕਰਦਿਆਂ ਦਲੀਲਾਂ ਵੀ ਦਿੱਤੀਆਂ ਗਈਆਂ। ਵਕੀਲ ਰਵਿੰਦਰ ਸਿੰਘ ਅਨੁਸਾਰ ਮੰਗਲਵਾਰ ਨੂੰ ਜ਼ਮਾਨਤ ਬਾਂਡ ਦੀ ਕਾਰਵਾਈ ਪੂਰੀ ਨਾ ਹੋਣ ਕਾਰਨ ਗੁਰਮੀਤ ਸਿੰਘ ਨੂੰ ਅੱਜ ਬੁੱਧਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Amritsar Accident: ਛੁੱਟੀ ਆਏ ਫ਼ੌਜੀ ਦੀ ਐਕਸੀਡੈਂਟ ਦੌਰਾਨ ਹੋਈ ਮੌਤ

ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿੱਚ 27 ਸਾਲ ਪੂਰੇ ਕਰ ਚੁੱਕਾ ਹੈ। ਉਸਨੇ ਦਲੀਲ ਦਿੱਤੀ ਕਿ ਉਨ੍ਹਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕਈ ਹੋਰ ਉਮਰ ਕੈਦੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ।

Trending news