Om Prakash Chautala: ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
Trending Photos
Om Prakash Chautala: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਯਾਦ ਕੀਤਾ।
89 ਸਾਲਾ ਸ੍ਰੀ ਚੌਟਾਲਾ, ਭਾਰਤ ਦੇ 6ਵੇਂ ਉਪ ਪ੍ਰਧਾਨ ਮੰਤਰੀ, ਚੌਧਰੀ ਦੇਵੀ ਲਾਲ ਦੇ ਪੁੱਤਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਸਨ। ਸ. ਸੰਧਵਾਂ ਨੇ ਚੌਟਾਲਾ ਦੇ ਹਰਿਆਣਾ ਦੇ ਲੋਕਾਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਚੌਟਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ: Om Prakash Chautala Death: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਹੋਇਆ ਦੇਹਾਂਤ
ਹਰਿਆਣਾ ਦੀ ਸਿਆਸਤ ਨਾਲ ਜੁੜੀ ਦੁਖਦ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਚੌਟਾਲਾ ਨੂੰ ਸਵੇਰੇ 11.30 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ, ਪਰ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਦੱਸ ਦੇਈਏ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।