Sanjay Tandon Interview: ਚੰਡੀਗੜ੍ਹ ਤੋਂ ਇੰਡੀਆ ਗਠਜੋੜ ਨੇ ਮਨੀਸ਼ ਤਿਵਾੜੀ, ਸ਼੍ਰੋਮਣੀ ਅਕਾਲੀ ਦਲ ਨੇ ਹਰਦੀਪ ਬੁਟੇਰਲਾ ਅਤੇ ਬੀਜੇਪੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿੱਚ ਉਤਾਰਰਿਆ ਹੈ।
Trending Photos
Sanjay Tandon Interview: ਚੰਡੀਗੜ੍ਹ ਕੇਂਦਰੀ ਸ਼ਾਸਤ ਪ੍ਰਦੇਸ਼ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬੀਜੇਪੀ ਨੇ ਦੋ ਵਾਰ ਲੋਕ ਸਭਾ ਚੋਣ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਵਿੱਚ ਪਾਉਣ ਵਾਲੀ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ। ਅਤੇ ਲੋਕਲ ਪਾਰਟੀ ਆਗੂ ਅਤੇ ਸਾਬਕਾ ਪ੍ਰਧਾਨ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਹ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਦਸ ਸਾਲ ਪ੍ਰਧਾਨ ਰਹੇ, ਉਨ੍ਹਾਂ ਦੀ ਪ੍ਰਧਾਨਗੀ ਦੌਰਾਨ ਕਿਰਨ ਖੇਰ ਨੇ ਦੋ ਵਾਰ ਲੋਕ ਸਭਾ ਚੋਣਾਂ ਜਿੱਤੀਆਂ ਸਨ। ਸੰਜੇ ਟੰਡਨ ਬੀਜੇਪੀ ਦੇ ਸੀਨੀਅਰ ਆਗੂ ਬਲਰਾਮਜੀ ਟੰਡਨ ਦੇ ਪੁੱਤਰ ਹਨ, ਜੋ ਕਈ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ।
ਜ਼ੀ ਮੀਡੀਆ ਨਾਲ ਗੱਲਬਾਤ ਦੌਰਾਨ ਸੰਜੇ ਟੰਡਨ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਆਪਣੇ ਬਲਬੂਤੇ ਉਨ੍ਹਾਂ ਦੀ ਚੋਣ ਮੁਹਿੰਮ ਦਾ ਸਮਰਥਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦਾ ਪਿਆਰ ਮਿਲ ਰਿਹਾ ਹੈ, ਜਿਸ ਤਰ੍ਹਾਂ ਪਹਿਲਾਂ ਵੀ ਦੋ ਵਾਰ ਪਾਰਟੀ ਨੂੰ ਇਸ ਸੀਟ ਤੋਂ ਜਿੱਤ ਹਾਸਲ ਹੋਈ ਹੈ। ਉਸੇ ਤਰ੍ਹਾਂ ਇਸ ਵਾਰ ਵੀ ਮੈਂ ਇਸ ਸੀਟ ਨੂੰ ਜਿੱਤ ਕੇ ਭਾਰਤੀ ਜਨਤਾ ਪਾਰਟੀ ਦੀ ਝੋਲੀ ਵਿੱਚ ਪਾਵਾਂਗਾ।
ਉਮੀਦਵਾਰ ਸੰਜੇ ਟੰਡਨ ਨੇ ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈਕੇ ਵੀ ਨਿਸ਼ਾਨਾ ਸਾਧਿਆਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਗਠਜੋੜ ਪੂਰੀ ਤਰ੍ਹਾਂ ਸਵਾਰਥੀ ਹੈ। ਸੱਤਾ ਵਿੱਚ ਆਉਣ ਲਈ ਇਨ੍ਹਾਂ ਪਾਰਟੀ ਨੇ ਗਠਜੋੜ ਕੀਤਾ ਹੈ, ਪਹਿਲਾਂ ਇੱਕ ਦੂਜੇ ਨੂੰ ਕੋਸਦੇ ਰਹੇ, ਜਦੋਂ ਚੋਣਾਂ ਦੀ ਵਾਰੀ ਆਈ ਤਾਂ ਇੱਕਠੇ ਹੋ ਗਏ। ਇਹ ਚੰਡੀਗੜ੍ਹ 'ਚ ਦੋਵੇਂ ਇਕੱਠੇ ਚੋਣ ਲੜ ਰਹੇ ਹਨ, ਪਰ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ 'ਚ ਉਹ ਇਕ ਦੂਜੇ ਦੇ ਖਿਲਾਫ ਚੋਣ ਲੜ ਰਹੇ ਹਨ। ਜਿਸ ਤੋਂ ਇਹ ਸਾਫ ਜਾਹਿਰ ਹੁੰਦਾ ਹੈ।
ਚੰਡੀਗੜ੍ਹ ਵਿੱਚ ਵਿਰੋਧੀ ਉਮੀਦਵਾਰ ਬੀਜੇਪੀ ਪ੍ਰਤੀ ਭੰਡੀ ਪ੍ਰਚਾਰ ਕਰ ਰਹੇ ਹਨ, ਪਰ ਉਨ੍ਹਾਂ ਦਾ ਮਕਸਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਜੋ ਕੰਮ ਪਿਛਲੇ ਕਈ ਸਾਲਾ ਵਿੱਚ ਹੋਏ ਹਨ। ਉਹ ਕਾਂਗਰਸ ਵੇਲੇ ਨਹੀਂ ਹੋਏ, ਜਦੋਂ ਦੀ ਬੀਜੇਪੀ ਸੱਤਾ ਵਿੱਚ ਆਈ ਹੈ। ਦੇਸ਼ ਨੇ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕੀਤੀ ਹੈ।
ਸੰਜੇ ਟੰਡਨ ਨੇ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾਰੀ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਬਾਰੇ ਹਰ ਕੋਈ ਜਾਣਦਾ ਹੈ। ਜਿੱਥੋਂ ਹਲਕੇ ਤੋਂ ਵੀ ਮਨੀਸ਼ ਤਿਵਾੜੀ ਚੋਣ ਜਿੱਤ ਦੇ ਹਨ, ਮੁੜ ਕੇ ਉਹ ਉਥੋਂ ਚੋਣ ਨਹੀਂ ਲੜਦੇ। ਪਹਿਲਾਂ ਉਨ੍ਹਾਂ ਨੇ ਲੁਧਿਆਣਾ ਤੋਂ ਚੋਣ ਲੜੀ, ਅਗਲੀ ਵਾਰ ਉਹ ਅਨੰਦਪੁਰ ਸਾਹਿਬ ਚਲੇ ਗਏ। ਇਸ ਵਾਰ ਉਹ ਚੰਡੀਗੜ੍ਹ ਤੋਂ ਚੋਣ ਲੜ ਰਹੇ ਹਨ। ਇਸ ਲਈ ਚੰਡੀਗੜ੍ਹ ਦੇ ਲੋਕ ਇਸ ਵਾਰ ਉਨ੍ਹਾਂ ਨੂੰ ਸਬਕ ਸਿਖਾਉਣਗੇ।
ਸੰਜੇ ਟੰਡਨ ਦੇ ਪਿਤਾ ਬਲਰਾਮਜੀ ਦਾਸ ਟੰਡਨ ਕਈ ਵਾਰ ਵਿਧਾਇਕ ਰਹੇ ਅਤੇ ਉਹ ਪੰਜਾਬ ਦੇ ਇੱਕ ਸ਼ਕਤੀਸ਼ਾਲੀ ਭਾਜਪਾ ਆਗੂ ਸਨ ਅਤੇ ਅਕਾਲੀ ਅਤੇ ਭਾਜਪਾ ਦੇ ਗਠਜੋੜ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ। ਇਸ 'ਤੇ ਸੰਜੇ ਟੰਡਨ ਨੇ ਕਿਹਾ ਕਿ ਭਾਵੇਂ ਚੰਡੀਗੜ੍ਹ 'ਚ ਅਕਾਲੀ ਦਲ ਦਾ ਹੁਣ ਕੋਈ ਗਠਜੋੜ ਨਹੀਂ ਹੈ ਪਰ ਚੰਡੀਗੜ੍ਹ 'ਚ ਅਕਾਲੀ ਦਲ ਦਾ ਕੋਈ ਵੱਡਾ ਆਧਾਰ ਨਹੀਂ ਹੈ।