Panchkula News: ਪੰਚਕੂਲਾ ਵਿੱਚ ਹਾਦਸੇ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।
Trending Photos
Panchkula News: ਪੰਚਕੂਲਾ ਦੇ ਇੱਕ ਪਿੰਡ ਵਿੱਚ ਦਰਦਨਾਕ ਹਾਦਸਾ ਵਾਪਰਨ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪੰਚਕੂਲਾ ਦੇ ਪਿੰਡ ਜਾਸਪੁਰ ਵਿੱਚ ਕਮਲਾ ਇੱਟ ਭੱਠੇ ਉਤੇ ਕੰਧ ਡਿੱਗਣ ਕਾਰਨ ਥੱਲੇ ਆਉਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀਆਂ ਲਾਸ਼ਾਂ ਨੂੰ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ।
ਪਿੰਡ ਜਾਸਪੁਰ ਵਿੱਚ ਲੰਮੇ ਸਮੇਂ ਤੋਂ ਮਜ਼ਦੂਰ ਕੰਮ ਕਰਦੇ ਹਨ। ਕਾਬਿਲੇਗੌਰ ਹੈ ਕਿ ਇਹ ਮਜ਼ਦੂਰ ਯੂਪੀ ਅਲੀਗੜ੍ਹ ਦੇ ਰਹਿਣ ਵਾਲੇ ਹਨ। ਇਸ ਦਰਮਿਆਨ 4 ਬੱਚੇ ਉਥੇ ਖੇਡ ਰਹੇ ਸਨ ਕਿ ਅਚਾਨਕ ਕੰਧ ਉਨ੍ਹਾਂ ਉਪਰ ਡਿੱਗ ਪਈ। ਤਿੰਨ ਬੱਚਿਆਂ ਦੀ ਮਲਬੇ ਥੱਲੇ ਆਉਣ ਕਾਰਨ ਮੌਤ ਹੋ ਗਈ ਅਤੇ ਇੱਕ ਬੱਚੇ ਦੇ ਸੱਟਾਂ ਲੱਗੀਆਂ ਹਨ।
ਕੰਧ ਡਿੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਉੱਥੇ ਇੱਕ ਬੱਚਾ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਾਲਿਆਂ ਨੇ ਜਲਦਬਾਜ਼ੀ 'ਚ ਬੱਚਿਆਂ ਨੂੰ ਮਲਬੇ 'ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਤਿੰਨ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇੱਥੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੇ ਪਿੰਡ ਪਟਵਾਰੀ ਨਗਲਾ ਦਾ ਨਵਾਬ ਸਿੰਘ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਇੱਥੇ ਉਹ 15 ਸਾਲਾਂ ਤੋਂ ਇੱਟਾਂ ਦੇ ਭੱਠੇ ਵਿੱਚ ਕੰਮ ਕਰ ਰਿਹਾ ਹੈ। ਬੁੱਧਵਾਰ ਸਵੇਰੇ 11 ਵਜੇ ਪਰਿਵਾਰ ਇੱਟਾਂ ਬਣਾਉਣ ਦਾ ਕੰਮ ਕਰ ਰਿਹਾ ਸੀ। ਅਚਾਨਕ ਕੰਧ ਡਿੱਗਣ ਨਾਲ 6 ਸਾਲ ਦੀ ਰਾਫੀਆ, 5 ਸਾਲ ਦੇ ਮੁਹੰਮਦ ਸਾਦ ਅਤੇ 2 ਸਾਲ ਦੇ ਜੀਸ਼ਾਨ ਦੀ ਮੌਤ ਹੋ ਗਈ।
ਕੰਧ ਡਿੱਗਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ
ਜ਼ਖ਼ਮੀ 5 ਸਾਲਾ ਬੱਚਾ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਮਾਮਲੇ ਵਿੱਚ ਡਾਕਟਰ ਗੌਰਵ ਪ੍ਰਜਾਪਤੀ ਦਾ ਕਹਿਣਾ ਹੈ ਕਿ ਤਿੰਨਾਂ ਵਿੱਚੋਂ 2 ਬੱਚਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਲਾਜ ਦੌਰਾਨ ਇਕ ਬੱਚੇ ਦੀ ਮੌਤ ਹੋ ਗਈ। ਪੁੱਛਗਿੱਛ ਦੌਰਾਨ ਤਿੰਨਾਂ ਮ੍ਰਿਤਕ ਬੱਚਿਆਂ ਦੇ ਪਿਤਾ ਨਵਾਬ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਇਆ ਬੱਚਾ ਕਿਸੇ ਹੋਰ ਪਰਿਵਾਰ ਨਾਲ ਸਬੰਧਤ ਹੈ।
ਪੁਲਿਸ ਪੁੱਛਗਿੱਛ ਕਰ ਰਹੀ ਹੈ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਇਸ ਮਾਮਲੇ 'ਚ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਭੱਠੇ ਦੇ ਮਾਲਕ ਤੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਸਥਾਨਕ ਪ੍ਰਸ਼ਾਸਨ ਅਤੇ ਮਜ਼ਦੂਰ ਸੰਗਠਨਾਂ ਨੂੰ ਵੀ ਇਸ ਘਟਨਾ ਦੀ ਜਾਂਚ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਭੱਠੇ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਲਈ ਵੀ ਉਨ੍ਹਾਂ ਵੱਲੋਂ ਫੈਸਲੇ ਲੈਣੇ ਜ਼ਰੂਰੀ ਹਨ।