Trending Photos
Paddy Season News: ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਲਵਾਈ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ 'ਚ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ ਜੋ 21 ਜੂਨ ਤਕ ਚੱਲੇਗੀ। ਇਸ ਤਹਿਤ ਸੂਬੇ ਨੂੰ 4 ਜ਼ੋਨਾਂ 'ਚ ਵੰਡਿਆ ਗਿਆ ਹੈ। CM ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਬਿਜਲੀ-ਪਾਣੀ 8 ਘੰਟੇ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਬਿਜਲੀ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਨੀਰੀ ਲਗਾਉਣ ਦੇ ਲਈ ਰੋਜ਼ਾਨਾ 4 ਘੰਟੇ ਬਿਜਲੀ ਮਿਲੇਗੀ। ਜੋ ਸਿੱਧੀ ਬਜਾਈ (ਡੀਐਸਆਰ ਰਾਹੀਂ) ਕਰਨਗੇ ਉਨ੍ਹਾਂ ਨੂੰ 1500 ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਵਾਲਿਆਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਕੱਦੂ ਨਾ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਕੀਤੇ ਟਵੀਟ 'ਚ ਉਨ੍ਹਾਂ ਲਿਖਿਆ ਸੀ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲਾ ਪਾਣੀ ਬਚਾਉਣਾ ਸਾਡਾ ਮੁੱਖ ਮਕਸਦ ਹੈ। ਪਿਛਲੇ ਸਾਲ ਵੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਸੀ। ਇਹ ਤਕਨੀਕ 30 ਤੋਂ 40 ਫੀਸਦੀ ਪਾਣੀ ਦੀ ਬਚਤ ਕਰਦੀ ਹੈ।
ਇਹ ਵੀ ਪੜ੍ਹੋ : Punjab News: ਜਲੰਧਰ 'ਚ 'ਆਪ' ਦੀ ਜਿੱਤ ਤੋਂ ਬਾਅਦ 17 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਪਹਿਲੇ ਜ਼ੋਨ ਤਹਿਤ ਸਰਹੱਦ ਉਪਰ ਤਾਰ ਦੇ ਪਾਰ 10 ਜੂਨ ਤੋਂ ਝੋਨਾ ਲੱਗੇਗਾ।
ਦੂਜੇ ਜ਼ੋਨ ਤਹਿਤ 16 ਜੂਨ ਤੋਂ 7 ਜ਼ਿਲ੍ਹਿਆਂ 'ਚ ਝੋਨੇ ਲੱਗੇਗਾ
ਤੀਜ਼ੇ ਜ਼ੋਨ 'ਚ 19 ਜੂਨ ਤੋਂ ਮੁਹਾਲੀ, ਰੋਪੜ ਸਣੇ 7 ਜ਼ਿਲ੍ਹਿਆਂ 'ਚ ਲਵਾਈ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : CISCE ICSE, ISC Toppers List 2023: ICSE ਤੇ ISC 2023 ਪ੍ਰੀਖਿਆਵਾਂ ਦੇ ਨਤੀਜਿਆਂ 'ਚ ਕੁੜੀਆਂ ਅੱਗੇ; ਵੇਖੋ ਟਾਪਰਾਂ ਦੀ ਸੂਚੀ