CM ਕੈਪਟਨ ਨੇ ਸ਼ਹੀਦ ਸਲੀਮ ਖ਼ਾਨ ਦੇ ਪਰਿਵਾਰ ਲਈ 50 ਲੱਖ ਦੀ ਆਰਥਿਕ ਮਦਦ ਦਾ ਕੀਤਾ ਐਲਾਨ
Advertisement

CM ਕੈਪਟਨ ਨੇ ਸ਼ਹੀਦ ਸਲੀਮ ਖ਼ਾਨ ਦੇ ਪਰਿਵਾਰ ਲਈ 50 ਲੱਖ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਮੁੱਖ ਮੰਤਰੀ ਕੈਪਟਨ ਨੇ  ਲਾਂਸ ਨਾਇਕ ਸਲੀਮ ਖ਼ਾਨ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਕੈਪਟਨ ਨੇ  ਲਾਂਸ ਨਾਇਕ ਸਲੀਮ ਖ਼ਾਨ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ :   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ  ਦੇ  ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ,ਭਾਰਤ-ਚੀਨ ਸਰਹੱਦ ਨੇੜੇ ਸ਼ਿਓਕ ਵਿਖੇ ਸ਼ਹੀਦ ਹੋਣ ਵਾਲੇ  ਪਟਿਆਲਾ ਦੇ 24 ਸਾਲਾਂ ਨੌਜਵਾਨ ਫ਼ੌਜੀ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ ਅਤੇ ਪੂਰਨ ਸਹਿਯੋਗ ਦੇਵੇਗੀ

 ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ''ਲੱਦਾਖ ਵਿੱਚ ਲਾਂਸ ਨਾਇਕ ਸਲੀਮ ਖਾਨ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪਟਿਆਲਾ ਜ਼ਿਲੇ ਦੇ ਪਿੰਡ ਮਰਦਾਂਹੇੜੀ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ, ਦੇਸ਼ ਆਪਣੇ ਬਹਾਦਰ ਸੈਨਿਕ ਨੂੰ ਸਲਾਮ ਕਰਦਾ ਹੈ। ਜੈ ਹਿੰਦ।''
ਬੰਗਾਲ ਇੰਜਨੀਅਰ ਗਰੁੱਪ ਦਾ ਲਾਂਸ ਨਾਇਕ ਸਲੀਮ ਖਾਨ 25 ਜੂਨ ਨੂੰ ਲੱਦਾਖ ਖੇਤਰ ਵਿੱਚ ਅਸਲ ਕੰਟਰੋਲ ਰੇਖਾ 'ਤੇ ਦਰਿਆ ਕੋਲ ਗਸ਼ਤ ਕਰਦਿਆਂ ਲੜਾਈ ਦਾ ਸ਼ਿਕਾਰ ਹੋ ਗਿਆ ਸੀ

 ਸਲੀਮ ਖਾਨ ਦੀ ਮ੍ਰਿਤਕ ਦੇਹ ਨੂੰ ਸਨਿੱਚਰਵਾਰ  ਜੱਦੀ ਪਿੰਡ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਦਫਨਾਇਆ ਗਿਆ ਜਿੱਥੇ ਸੂਬਾ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਂਟ ਕੀਤੀ 

 

Trending news