CM Bhagwant mann News: ਕਿਸਾਨਾਂ ਉਤੇ ਪਈ ਕੁਦਰਤੀ ਮਾਰ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਗਿਰਦਾਵਰੀ ਕਰਕੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਵਿਧਾਇਕਾਂ ਨੂੰ ਵੀ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ।
Trending Photos
CM Bhagwant mann News: ਪਿਛਲੇ ਦਿਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ ਸੀਐਮ ਭਗਵੰਤ ਸਿੰਘ ਮਾਨ ਨੇ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਮਾਨ ਨੇ ਕਿਹਾ ਕਿ ਸਾਰੇ ਵਿਧਾਇਕ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ ਵਿੱਚ ਜਾ ਕੇ ਜਲਦ ਤੋਂ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਤਾਂ ਕਿ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਪਰ ਦਿੱਤੀ ਹੈ। ਸੀਐਮ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ।
ਪਿਛਲੇ ਦਿਨੀਂ ਪਏ ਮੀਂਹ ਕਾਰਨ ਸੂਬੇ 'ਚ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਖ਼ਰਾਬ ਹੋਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਸੀਐਮ ਭਗਵੰਤ ਮਾਨ ਨੇ ਐਤਵਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ 'ਆਪ' ਦੇ ਸਾਰੇ ਵਿਧਾਇਕ ਵੀ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਸੀਐੱਮ ਮਾਨ ਨੇ ਟਵਿੱਟਰ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਟਵੀਟ 'ਚ ਉਨ੍ਹਾਂ ਲਿਖਿਆ 'ਪਿਛਲੇ ਦਿਨਾਂ ਵਿੱਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ…ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ 'ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ…'
ਇਹ ਵੀ ਪੜ੍ਹੋ : Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ 'ਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਅਫ਼ਸਰਾਂ ਨੂੰ ਵੀ ਪਿੰਡਾਂ ’ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤੇ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Amritpal Singh latest News: ਪੰਜਾਬ 'ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ BKU ਨੇ ਕੀਤਾ ਵੱਡਾ ਐਲਾਨ! ਕੱਲ੍ਹ ਹੋ ਸਕਦਾ ਹੈ ਇਹ...