Shaheed Diwas News: ਅੱਜ ਪੂਰਾ ਦੇਸ਼ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਿਜਦਾ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਸਿਜਦਾ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ।
Trending Photos
Shaheed Diwas News: ਸੀਐਮ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਪਿੰਡ ਖਟਕੜ ਕਲਾਂ ਵਿਖੇ ਸਿਜਦਾ ਕੀਤਾ। ਮੁੱਖ ਮੰਤਰੀ ਨੇ ਸਭ ਤੋਂ ਪਹਿਲਾ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਯਾਦਗਰ ਉਪਰ ਸਿਜਦਾ ਕੀਤਾ। ਉਪਰੰਤ ਉਨ੍ਹਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸਮਾਰਕ ਉਪਰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਉਪਰ ਨਮਨ ਕੀਤਾ। ਅੰਤ ਵਿਚ ਉਹ ਖਟਕੜ ਦੇ ਮਿਊਜੀਅਮ 'ਚ ਬਣੀ ਆਰਟ ਗੈਲਰੀ ਦੇਖ ਕੇ ਵਾਪਸ ਚਲੇ ਗਏ।
ਕਰੀਬ ਅੱਧੇ ਘੰਟੇ 'ਚ ਸਾਰਾ ਸਮਾਗਮ ਖ਼ਤਮ ਹੋ ਗਿਆ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੈਬਗੜ੍ਹ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦਾ ਦਰਸਾਏ ਹੋਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮਗਰੋਂ ਸੀਐਮ ਮਾਨ ਦਿੱਲੀ ਜੰਤਰ-ਮੰਤਰ 'ਤੇ ਹੋਣ ਵਾਲੀ ਮੀਟਿੰਗ ਪਿੱਛੋਂ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੰਤਰ-ਮੰਤਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਦਿੱਲੀ 'ਚ ਇਹ ਜਨ ਸਭਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ
ਗੌਰਤਲਬ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਵਿੱਚ ਪਹਿਲੀ ਵਾਰ 'ਆਪ' ਦੀ ਸਰਕਾਰ ਬਣੀ ਸੀ। ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਪੈੜਾਂ 'ਤੇ ਚੱਲਦਿਆਂ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : Punjab News: ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਫੈਸਲਾ