Muktsar News: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਭਾਰੀ ਅਸਲੇ ਸਮੇਤ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Trending Photos
Muktsar News: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਭਾਰੀ ਅਸਲੇ ਸਮੇਤ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗੈਂਗਸਟਰ ਬਿੱਲਾ ਗਿਰੋਹ ਨਾਲ ਸਬੰਧਤ ਹਨ। ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਲੁਬਾਣਿਆਂਵਾਲੀ ਵਿਖੇ ਨਾਕਾਬੰਦੀ ਦੌਰਾਨ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗੈਂਗਸਟਰ ਫਿਰੋਜ਼ਪੁਰ ਦੇ ਬਿੱਲਾ ਗਿਰੋਹ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ : Punjab Bandh Today Live Updates: ਪੰਜਾਬ 'ਚ ਅੱਜ ਬੰਦ ਦਾ ਐਲਾਨ, ਫਿਰੋਜਪੁਰ 'ਚ ਸਕੂਲਾਂ ਦੀ ਛੁੱਟੀ
ਕਾਬੂ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ ਕਾਲੀ ਸ਼ੂਟਰ, ਮੇਹਰ ਸਿੰਘ ਤੇ ਵਿਸ਼ਾਲ ਵਜੋਂ ਹੋਈ ਹੈ। ਇਨ੍ਹਾਂ ਤੋਂ 2 ਪਿਸਤੌਲ 32 ਬੋਰ, 2 315 ਦੇਸੀ ਕੱਟਾ, ਇੱਕ 12 ਬੋਰ ਦੇਸੀ ਕੱਟਾ ਬਰਾਮਦ ਹੋਇਆ। ਕਾਲੀ ਸ਼ੂਟਰ ਉਤੇ ਇਸ ਤੋਂ ਪਹਿਲਾਂ 11 ਵੱਖ-ਵੱਖ ਮਾਮਲੇ, ਵਿਸ਼ਾਲ ਉਤੇ 2 ਮਾਮਲੇ ਅਤੇ ਮੇਹਰ ਉਤੇ 9 ਮਾਮਲੇ ਦਰਜ ਹਨ। ਮੇਹਰ ਸ੍ਰੀ ਮੁਕਤਸਰ ਸਾਹਿਬ ਵਿੱਚ ਆੜ੍ਹਤ ਦੀ ਦੁਕਾਨ ਉਤੇ ਲੁੱਟ ਤੇ ਲੱਖੇਵਾਲੀ ਵਿਖੇ ਪੈਟਰੋਲ ਪੰਪ ਲੁੱਟ ਵਿੱਚ ਵੀ ਸ਼ਾਮਿਲ ਸੀ।
ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਲੁਧਿਆਣਾ ਪੁਲਿਸ ਨੇ ਗੈਂਗਸਟਰ ਪੁਨੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੀਆਈਏ-2 ਦੀ ਪੁਲਿਸ ਨੂੰ ਇਹ ਸਫਲਤਾ ਮਿਲੀ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਥਾਣਾ ਟਿੱਬਾ ਦੇ ਸੁਭਾਸ਼ ਨਗਰ ਚੌਕੀ ਵਿੱਚ ਪਾਈ ਸੀ। ਪੁਨੀਤ ਬੈਂਸ ਸ਼੍ਰੀ ਅਮਰਨਾਥ ਯਾਤਰਾ 'ਤੇ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਅੱਧ ਵਿਚਾਲੇ ਹੀ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਪੁਨੀਤ ਨੂੰ ਸ਼ਾਸਤਰੀ ਨਗਰ ਸਥਿਤ ਇੱਕ ਘਰ 'ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਲੰਮੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤੋਂ ਇਲਾਵਾ ਸੀਆਈਏ ਲੁਧਿਆਣਾ ਦੀ ਟੀਮ ਨੇ ਲੰਬੇ ਸਮੇਂ ਤੋਂ ਭਗੌੜੇ ਗੈਂਗਸਟਰ ਜਤਿੰਦਰ ਸਿੰਘ ਉਰਫ ਜਿੰਦੀ ਨੂੰ ਗ੍ਰਿਫਤਾਰ ਕਰ ਲਿਆ ਸੀ।
ਪੰਜਾਬ ਪੁਲਿਸ ਨੇ ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਆਰੰਭੀ ਹੋਈ ਹੈ। ਪੁਲਿਸ ਗੈਂਗਸਟਰਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : Sidhu Moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਨਾਮਜ਼ਦ ਵਿਅਕਤੀਆਂ ਦੀ ਹੋਈ ਪੇਸ਼ੀ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ।