Tarntaran News: ਕੌਮਾਂਤਰੀ ਹਵਾਲਾ ਰੈਕੇਟ ਨਾਲ ਜੁੜੇ 6 ਲੋਕ 1 ਕਰੋੜ 14 ਲੱਖ ਰੁਪਏ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement
Article Detail0/zeephh/zeephh1855612

Tarntaran News: ਕੌਮਾਂਤਰੀ ਹਵਾਲਾ ਰੈਕੇਟ ਨਾਲ ਜੁੜੇ 6 ਲੋਕ 1 ਕਰੋੜ 14 ਲੱਖ ਰੁਪਏ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ

Tarntaran News: ਸੀਆਈਏ ਸਟਾਫ ਦੀ ਟੀਮ ਵੱਲੋਂ ਅੰਤਰਰਾਸ਼ਟਰੀ ਹਵਾਲਾ ਰੈਕੇਟ ਨਾਲ ਜੁੜੇ 6 ਲੋਕਾਂ ਨੂੰ 1 ਕਰੋੜ 14 ਲੱਖ ਦੀ ਹਵਾਲਾ ਰਾਸ਼ੀ ਅਤੇ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

Tarntaran News: ਕੌਮਾਂਤਰੀ ਹਵਾਲਾ ਰੈਕੇਟ ਨਾਲ ਜੁੜੇ 6 ਲੋਕ 1 ਕਰੋੜ 14 ਲੱਖ ਰੁਪਏ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ

Tarntaran News: ਤਰਨਤਾਰਨ ਸੀਆਈਏ ਸਟਾਫ ਦੀ ਟੀਮ ਵੱਲੋਂ ਅੰਤਰਰਾਸ਼ਟਰੀ ਹਵਾਲਾ ਰੈਕੇਟ ਨਾਲ ਜੁੜੇ 6 ਲੋਕਾਂ ਨੂੰ 1 ਕਰੋੜ 14 ਲੱਖ ਦੀ ਹਵਾਲਾ ਰਾਸ਼ੀ ਅਤੇ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੋ ਤਸਕਰਾਂ ਨੂੰ 1 ਕਿਲੋ 200 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਉਕਤ ਹਵਾਲਾ ਨੈਟਵਰਕਰ ਦਾ ਖੁਲਾਸਾ ਹੋਇਆ। ਇਹ ਨੈਟਵਰਕ ਭਾਰਤ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਕੰਮ ਕਰ ਰਿਹਾ ਹੈ।

ਜਾਣਕਾਰੀ ਮੁਤਾਬਕ ਸੀ. ਆਈ. ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਮੁਖ਼ਬਰ ਖਾਸ ਵੱਲੋਂ ਮਿਲੀ ਇਤਲਾਹ ਦੌਰਾਨ ਕਾਰਵਾਈ ਕਰਦੇ ਹੋਏ ਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀਆਨ ਪਿੰਡ ਪੰਜਵੜ,, ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਸੁਖਮਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਹੇਰ ਜ਼ਿਲ੍ਹਾ ਅੰਮ੍ਰਿਤਸਰ ਅਤੇ ਸ਼ੁਸ਼ਾਕ ਵਾਧਵਾਨ ਪੁੱਤਰ ਭਾਰਤ ਭੂਸ਼ਨ ਵਾਸੀ ਸ਼ੇਰਗੰਜ (ਮੱਧ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰਦੇ ਹੋਏ ਇਨ੍ਹਾਂ ਕੋਲੋਂ 1 ਕਿੱਲੋ 200 ਗ੍ਰਾਮ ਹੈਰੋਇਨ, ਇਕ ਪਿਸਤੌਲ 315, 1 ਰੌਂਦ, 30 ਲੱਖ ਰੁਪਏ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀ ਗਈ ਹੈ। ਜਦਕਿ ਨਿਰਮਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੰਜਵੜ, ਨਵੀਨ ਭਾਟੀਆ ਵਾਸੀ ਅੰਮ੍ਰਿਤਸਰ ਅਤੇ ਨੀਰਜ ਵਾਸੀ ਲੁਧਿਆਣਾ ਦੀ ਗ੍ਰਿਫਤਾਰੀ ਸਬੰਧੀ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਸਨ। 

ਸੋਮਵਾਰ ਨੂੰ ਤਰਨਤਾਰਨ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਡੀਐੱਸਪੀ (ਡੀ) ਅਰੁਣ ਸ਼ਰਮਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਪੁਲਿਸ ਪਾਰੀ ਸਮੇਤ 2 ਸਤੰਬਰ ਨੂੰ ਲਵਜੀਤ ਸਿੰਘ ਉਰਫ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਸੁਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਬਿੱਟੀ ਪੁੱਤਰ ਸੁੱਚਾ ਸਿੰਘ ਵਾਸੀਆਨ ਪੰਜਵੜ ਬਾਰੇ ਸੂਚਨਾ ਮਿਲੀ ਸੀ ਕਿ ਉਹ ਲੋਕ ਵੱਡੇ ਪੱਧਰ ’ਤੇ ਹੈਰੋਇਨ ਅਤੇ ਨਜਾਇਜ ਅਸਲ੍ਹੇ ਦੀ ਸਪਲਾਈ ਕਰਦੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : Mohali news: ਮੁਹਾਲੀ 'ਚ ਰਸਤਾ ਖੋਲ੍ਹਣ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

 

Trending news