Nangal News: 8 ਮਹੀਨਿਆਂ ਦੀ ਗਰਭਵਤੀ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
trendingNow,recommendedStories0/zeephh/zeephh1925341

Nangal News: 8 ਮਹੀਨਿਆਂ ਦੀ ਗਰਭਵਤੀ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Nangal News: ਨੰਗਲ ਦੇ ਪਿੰਡ ਮੋਜੋਵਾਲ ਵਿੱਚ ਇੱਕ ਔਰਤ ਵੱਲੋਂ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ।

 Nangal News: 8 ਮਹੀਨਿਆਂ ਦੀ ਗਰਭਵਤੀ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Nangal News: ਨੰਗਲ ਦੇ ਪਿੰਡ ਮੋਜੋਵਾਲ ਵਿੱਚ ਇੱਕ ਔਰਤ ਵੱਲੋਂ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਨੰਗਲ ਪੁਲਿਸ ਨੇ ਘਟਨਾ ਸਥਾਨ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ ਤੇ ਉਹ 8 ਮਹੀਨੇ ਦੀ ਗਰਭਵਤੀ ਸੀ ਅਤੇ ਉਸ ਦੇ ਬੱਚੇ ਦੀ ਵੀ ਗਰਭ ਵਿੱਚ ਮੌਤ ਹੋ ਗਈ , ਜਿਸ ਦੀ ਪੁਸ਼ਟੀ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਨੇ ਵੀ ਕੀਤੀ ਹੈ।

ਇਸ ਤੋਂ ਇਲਾਵਾ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਤੀ ਅਨੁਸਾਰ ਰਿਸ਼ਤੇਦਾਰਾਂ ਦੇ ਵਿਆਹ 'ਚ ਜਾਣ ਦੀ ਜ਼ਿੱਦ ਕਰ ਰਹੀ ਸੀ ਜਦਕਿ ਮ੍ਰਿਤਕਾ ਦੇ ਮਾਤਾ ਪਿਤਾ ਦਾ ਦੋਸ਼ ਹੈ ਕਿ ਕਥਿਤ ਤੌਰ 'ਤੇ ਉਸ ਦੇ ਸਹੁਰਿਆਂ ਵੱਲੋਂ ਉਸ ਨੂੰ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।

 ਮ੍ਰਿਤਕ ਪੂਜਾ ਦੇ ਪਤੀ ਰਾਹੁਲ ਅਨੁਸਾਰ ਮ੍ਰਿਤਕਾ ਦੇ ਕਿਸੇ ਰਿਸ਼ਤੇਦਾਰ ਦਾ ਵਿਆਹ ਸਮਾਗਮ ਸੀ ਅਤੇ ਉਹ ਉੱਥੇ ਜਾਣ ਦੀ ਜ਼ਿੱਦ ਕਰ ਰਹੀ ਸੀ ਜਦੋਂਕਿ ਉਸ ਨੇ (ਰਾਹੁਲ) ਉਸ ਨੂੰ ਸ਼ਾਮ ਨੂੰ ਜਾਣ ਲਈ ਕਿਹਾ ਸੀ। ਉਹ ਆਪਣੇ ਵਾਲ ਕਟਵਾਉਣ ਗਿਆ ਅਤੇ ਉਸਨੂੰ ਆਪਣੀ ਪਤਨੀ ਦੇ ਫਾਹਾ ਲਗਾਉਣ ਦੀ ਸੂਚਨਾ ਫੋਨ ਤੋਂ ਮਿਲੀ। ਦੂਜੇ ਪਾਸੇ ਮ੍ਰਿਤਕ ਦੇ ਭਰਾ ਸੰਜੀਵ ਤੇ ਭੈਣ ਨੇ ਆਪਣੇ ਸਹੁਰੇ ਪਰਿਵਾਰ 'ਤੇ ਭੈਣ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : Punjab News: ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਵੱਡੇ ਸਿਆਸੀ ਲੋਕਾਂ ਦੀਆਂ ਬੱਸਾਂ ਦੇ ਪਰਮਿਟ ਕੀਤੇ ਰੱਦ

ਦੂਜੇ ਪਾਸੇ ਸਿਵਲ ਹਸਪਤਾਲ 'ਚ ਡਿਊਟੀ 'ਤੇ ਤਾਇਨਾਤ ਡਾਕਟਰ ਪ੍ਰਤੀਕਸ਼ਾ ਨੇ ਦੱਸਿਆ ਕਿ ਜਦੋਂ ਤੱਕ ਪੂਜਾ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ ਤੇ ਬੱਚੇ ਦੀ ਵੀ ਗਰਭ 'ਚ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੰਗਲ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ICICI Bank Fraud Case: ਆਈਸੀਆਈਸੀਆਈ ਬੈਂਕ ਨਾਲ ਆਨਲਾਈਨ 15 ਕਰੋੜ ਰੁਪਏ ਦੀ ਠੱਗੀ; ਮਾਮਲਾ ਦਰਜ

ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ

Trending news