Amritsar News: ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Trending Photos
Amritsar firing news: ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਵਿਖੇ ਤਾਇਨਾਤ ਏ.ਐਸ.ਆਈ. ਮ੍ਰਿਤਕ ਦੀ ਪਛਾਣ ਸਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਸਰੂਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਘਟਨਾ ਸਮੇਂ ਏਐਸਆਈ ਆਪਣੀ ਡਿਊਟੀ ’ਤੇ ਜਾ ਰਿਹਾ ਸੀ। ਜਿੱਥੇ ਬਾਈਕ ਸਵਾਰ ਹਮਲਾਵਰਾਂ ਨੇ ਰਸਤੇ 'ਚ ਉਸ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਦਿਹਾਤੀ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਥਾਂ ’ਤੇ ਇਹ ਘਟਨਾ ਵਾਪਰੀ ਹੈ, ਉਹ ਇੰਡਸਟਰੀ ਜ਼ੋਨ ਹੈ। ਜਿੱਥੇ ਬਹੁਤ ਘੱਟ ਲੋਕ ਆਉਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਜਦੋਂ ਏਐਸਆਈ ਆਪਣੀ ਗੱਡੀ ਵਿੱਚ ਡਿਊਟੀ ਲਈ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ ਤੇ ਗੋਲੀਆਂ ਚਲਾ ਦਿੱਤੀਆਂ। ਇਹ ਇੰਡਸਟਰੀ ਹੋਣ ਕਾਰਨ ਇਸ ਘਟਨਾ ਬਾਰੇ ਕਿਸੇ ਨੂੰ ਪਤਾ ਵੀ ਨਹੀਂ ਲੱਗਾ।
ਸ਼ੁੱਕਰਵਾਰ ਸਵੇਰੇ ਇੱਕ ਰਾਹਗੀਰ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਪੀ-ਡੀ (ਇਨਵੈਸਟੀਗੇਸ਼ਨ) ਜਾਂਚ ਲਈ ਮੌਕੇ 'ਤੇ ਪਹੁੰਚੇ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ’ਤੇ ਲੱਗੇ ਕੁਝ ਸੀਸੀਟੀਵੀ ਵੀ ਆਪਣੇ ਕਬਜ਼ੇ ਵਿੱਚ ਲੈ ਲਏ ਹਨ।
ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਸਿੰਘ ਖਹਿਰਾ ਦੇ ਕੇਸ 'ਚ ਹੋਈ ਸੁਣਵਾਈ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਪੁਲਿਸ ਮੁਲਜ਼ਮਾਂ ਦਾ ਰਸਤਾ ਲੱਭ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਦੋਸ਼ੀਆਂ ਨੇ ਵਾਰਦਾਤ ਲਈ ਕਿਹੜੇ ਰਸਤੇ ਦੀ ਵਰਤੋਂ ਕੀਤੀ ਸੀ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਲਈ ਕਿਵੇਂ ਆਇਆ ਅਤੇ ਕਿੰਨੇ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੀ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ।
ਇਹ ਵੀ ਪੜ੍ਹੋ : Nuh Violence: ਹਰਿਆਣਾ ਦੇ ਨੂੰਹ 'ਚ ਮੁੜ ਤੋਂ ਤਨਾਅ, ਮੰਦਰ ਜਾ ਰਹੀਆਂ ਔਰਤਾਂ 'ਤੇ ਸੁੱਟੇ ਗਏ ਪੱਥਰ