Anandpur Sahib Crime News: ਪੁਲਿਸ ਨੇ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਬਦਮਾਸ਼ਾਂ ਕੀਤੇ ਕਾਬੂ
Advertisement
Article Detail0/zeephh/zeephh2025210

Anandpur Sahib Crime News: ਪੁਲਿਸ ਨੇ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਬਦਮਾਸ਼ਾਂ ਕੀਤੇ ਕਾਬੂ

Anandpur Sahib Crime News: ਤਿੰਨੋ ਨੌਜਵਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਇਨ੍ਹਾਂ ਆਰੋਪੀਆਂ ਵੱਲੋਂ ਦੋ ਵਿਅਕਤੀਆਂ ਦਾ ਕਤਲ ਵੀ ਕੀਤਾ ਗਿਆ ।

Anandpur Sahib Crime News: ਪੁਲਿਸ ਨੇ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਬਦਮਾਸ਼ਾਂ ਕੀਤੇ ਕਾਬੂ

Anandpur Sahib Crime News: ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇੱਕ ਅੰਨੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਸੱਤ ਮੋਟਰਸਾਈਕਲ ਸਮੇਤ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਫੜੇ ਗਏ ਤਿੰਨੋ ਨੌਜਵਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਇਨ੍ਹਾਂ ਆਰੋਪੀਆਂ ਵੱਲੋਂ ਦੋ ਵਿਅਕਤੀਆਂ ਦਾ ਕਤਲ ਵੀ ਕੀਤਾ ਗਿਆ ।

ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਅਜੇ ਕੁਮਾਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪੁੱਡਾ ਪਾਰਕ ਅਨੰਦਪੁਰ ਸਾਹਿਬ ਵਿਖੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ ਜਿਸ ਦੀ ਸ਼ਨਾਖਤ ਨਹੀਂ ਹੋ ਸਕੀ ਸੀ । ਪੋਸਟਮਾਰਟਮ ਉਪਰੰਤ ਡਾਕਟਰ ਨੇ ਦੱਸਿਆ

ਮ੍ਰਿਤਕ ਦੀ ਮੌਤ ਦਾ ਕਾਰਨ ਛਾਤੀ ਵਿੱਚ ਤੇਜ਼ਧਾਰ ਹਥਿਆਰ ਨਾਲ ਲੱਗੀ ਸੱਟ ਹੈ। ਇਸ ਕਤਲ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾ਼ਫ਼ ਕਤਲ ਦਾ ਮੁਕਦਮਾ ਦਰਜ ਕਰ ਲਿਆ ਸੀ । ਉਸ ਤੋਂ ਬਾਅਦ ਪੁਲਿਸ ਨੂੰ ਇੱਕ ਮੋਟਰਸਾਈਕਲ ਚੋਰੀ ਦੀ ਇੱਕ ਰਿਪੋਰਟ ਮਿਲੀ

ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ ਨੇ ਇਨ੍ਹਾਂ ਤੋਂ ਸਖ਼ਤੀ ਨਾਲ ਪੁੱਛਿਗੱਛ ਕੀਤਾ ਤਾਂ ਇਨ੍ਹਾਂ ਨੇ ਕਤਲ ਦੀ ਵਾਰਦਾਤ ਦਾ ਜੁਰਮ ਵੀ ਕਬੂਲਿਆ ।

ਪੁਲਿਸ ਨੇ ਦੱਸਿਆ ਕਿ ਇਨ੍ਹਾਂ ਨੇ ਮਿਲ ਕੇ  ਪੁੱਡਾ ਪਾਰਕ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਅਣਪਛਾਤੇ ਵਿਅਕਤੀ ਤੋਂ 4500 ਰੁਪਏ ਦੀ ਲੁੱਟ ਕੀਤੀ ਜਦੋ ਉਸ ਵਿਅਕਤੀ ਨੇ ਵਿਰੋਧ ਕੀਤਾ ਤਾਂ ਇਨ੍ਹਾਂ ਨੇ ਉਸ ਦਾ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ।

ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਮੁਕਦਮਾ ਨੰਬਰ 145 ਅਧੀਨ 302 , 34 ਆਈਪੀਸੀ ਦੀ ਧਾਰਾ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਾਮਜਦ ਕੀਤਾ ਗਿਆ । ਇਨ੍ਹਾਂ ਵਿੱਚੋਂ 2 ਦੋਸ਼ੀ ਇੱਕ ਕਤਲ ਕੇਸ ਵਿੱਚ ਅੰਬਾਲਾ ਜੇਲ ਵਿੱਚ ਬੰਦ ਸਨ , ਜਿਨਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਜੇਲ ਤੋਂ ਲਿਆ ਕੇ ਇਸ ਮੁਕਦਮਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁੱਛਗਿੱਛ ਦੌਰਾਨ ਇਹਨਾਂ ਦੋਸ਼ੀਆਂ ਕੋੋਲੋ ਵਾਰਦਾਤ ਵਿੱਚ ਵਰਤਿਆ ਚਾਕੂ ਅਤੇ ਦੋਵੇਂ ਮੋਟਰਸਾਈਕਲ ਬਰਾਮਦ ਕਰ ਲਏ ਗਏ, ਇਸ ਤੋਂ ਇਲਾਵਾ ਹੋਰ ਪੰਜ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਜੋ ਇਹਨਾਂ ਦੋਸ਼ੀਆਂ ਨੇ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਹੋਰ ਥਾਵਾਂ ਤੋਂ  ਖੋਹੇ ਸਨ।

ਪੁਲਿਸ ਨੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 26-12-23 ਤੱਕ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਦੋਸ਼ੀਆਂ ਪਾਸੋਂ ਹੋਰ ਵਾਰਦਾਤ ਬਾਰੇ ਖੁਲਾਸੇ ਹੋਣ ਦੀ ਉਮੀਦ ਹੈ ।

Trending news