Bribe Case: ਪੰਜਾਬ ਰੋਡਵੇਜ਼ ਵਿੱਚ ਤਾਇਨਾਤ ਸਹਾਇਕ ਕੰਟਰੋਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।
Trending Photos
Bribe Case: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਰੋਡਵੇਜ਼ ਵਿੱਚ ਤਾਇਨਾਤ ਸਹਾਇਕ ਕੰਟਰੋਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਟੈਕਸ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਇਸ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਅਤੇ ਲੇਖਾ) ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁਅੱਤਲ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਲੁਧਿਆਣਾ ਵਿੱਚ ਤਾਇਨਾਤ ਸਨ ਤੇ ਉਨ੍ਹਾਂ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਇੱਕ ਪੱਤਰ ਰਾਹੀਂ ਦੱਸਿਆ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਕਲੀਅਰ ਪ੍ਰੋਬੇਸ਼ਨ ਕਰਨ ਦੇ ਏਵੱਜ ਵਿੱਚ ਰਿਸ਼ਵਤ ਮੰਗਦਾ ਹੈ।
ਚੀਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਤੇ ਡਾਇਰੈਕਟਰ (ਖਜ਼ਾਨਾ ਅਤੇ ਲੇਖਾ) ਮੁਹੰਮਦ ਤਇਅਬ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੱਖ-ਵੱਖ ਅਖ਼ਬਾਰਾਂ ਵਿੱਚ ਛਪੀਆਂ ਵੀਡੀਓ ਕਲਿੱਪ ਅਤੇ ਖ਼ਬਰਾਂ ਵੀ ਪ੍ਰਾਪਤ ਹੋਈਆਂ ਹਨ।
ਇਹ ਵੀ ਪੜ੍ਹੋ : Tarntaran Encounter: ਮੁਕਾਬਲੇ ਮਗਰੋਂ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਲੁਟੇਰਾ ਹੋਇਆ ਜ਼ਖ਼ਮੀ
ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਿਛਲੇ ਡੇਢ ਸਾਲ ਦੌਰਾਨ 400 ਤੋਂ ਜ਼ਿਆਦਾ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ