Amritsar News: ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਰੋਕਣਾ ਪਿਆ ਮਹਿੰਗਾ; ਤਸਕਰਾਂ ਨੇ ਘਰ 'ਤੇ ਹਮਲਾ ਕਰਕੇ ਔਰਤਾਂ ਦੇ ਪਾੜੇ ਕੱਪੜੇ
Advertisement
Article Detail0/zeephh/zeephh1854944

Amritsar News: ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਰੋਕਣਾ ਪਿਆ ਮਹਿੰਗਾ; ਤਸਕਰਾਂ ਨੇ ਘਰ 'ਤੇ ਹਮਲਾ ਕਰਕੇ ਔਰਤਾਂ ਦੇ ਪਾੜੇ ਕੱਪੜੇ

Amritsar News: ਅੰਮ੍ਰਿਤਸਰ ਵਿੱਚ ਗ਼ੈਰ ਸਮਾਜਿਕ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਘਰ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

Amritsar News: ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਰੋਕਣਾ ਪਿਆ ਮਹਿੰਗਾ; ਤਸਕਰਾਂ ਨੇ ਘਰ 'ਤੇ ਹਮਲਾ ਕਰਕੇ ਔਰਤਾਂ ਦੇ ਪਾੜੇ ਕੱਪੜੇ

Amritsar News:  ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਨਸ਼ਾ ਸਪਲਾਈ ਕਰਨ ਤੋਂ ਇਲਾਵਾ ਨਸ਼ਾ ਤਸਕਰ ਆਪਣੇ ਰਸਤੇ ਵਿੱਚ ਅੜਿੱਕਾ ਬਣਨ ਵਾਲੇ ਲੋਕਾਂ ਉਪਰ ਬੇਖੌਫ ਹਮਲਾ ਕਰਕੇ ਉਨ੍ਹਾਂ ਨੂੰ ਡਰਾ-ਧਮਕਾ ਰਹੇ ਹਨ।

ਤਾਜਾ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਦਾ ਹੈ ਜਿੱਥੇ ਕਿ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਦੇ ਗੁੱਸੇ ਦਾ ਉਦੋਂ ਸਾਹਮਣਾ ਕਰਨਾ ਪਿਆ ਜਦੋਂ ਉਸ ਵੱਲੋਂ ਆਪਣੇ ਪਿੰਡ ਵਿੱਚ ਨਸ਼ਾ ਵੇਚਣ ਤੋਂ ਸਮੱਗਲਰ ਨੂੰ ਰੋਕਿਆ ਗਿਆ ਤੇ ਉਸ ਨੌਜਵਾਨ ਵੱਲੋਂ ਸਾਥੀਆਂ ਨਾਲ ਮਿਲ ਕੇ ਦੇਰ ਰਾਤ ਸਰਪੰਚ ਤੇ ਸਰਪੰਚ ਦੇ ਪਰਿਵਾਰ ਦੇ ਜੀਆਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲਾਵਾਰਾਂ ਨੇ ਅੱਧੀ ਦਰਜਨ ਦੇ ਕਰੀਬ ਗੱਡੀਆਂ ਉਪਰ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਾਇਆ ਗਿਆ।

ਅੰਮ੍ਰਿਤਸਰ ਦੇ ਮਜੀਠਾ ਜਿੱਥੇ ਕੁਝ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਸਰਪੰਚ ਉਪਰ ਹਮਲਾ ਇਸ ਕਰਕੇ ਕਰ ਗਿਆ ਹੈ ਕਿਉਂਕਿ ਉਨ੍ਹਾਂ ਵੱਲੋਂ ਨਸ਼ਾ ਵੇਚਣ ਨੂੰ ਲੈ ਕੇ ਪਿੰਡ ਵਿੱਚ ਰੋਕਿਆ ਜਾਂਦਾ ਸੀ ਇਨ੍ਹਾਂ ਨਸ਼ਾ ਤਸਕਰਾਂ ਦਾ ਹੌਸਲਾ ਇੰਨਾ ਬੁਲੰਦ ਸੀ ਕਿ ਦੇਰ ਰਾਤ ਉਨ੍ਹਾਂ ਦੇ ਘਰ ਦੇ ਵਿੱਚ ਵੜ੍ਹ ਕੇ ਔਰਤਾਂ ਦੇ ਕੱਪੜੇ ਤੱਕ ਪਾੜੇ ਗਏ ਅਤੇ ਅੱਧੀ ਦਰਜਨ ਦੇ ਕਰੀਬ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ।

ਇਸ ਵਿੱਚ ਇੱਕ ਬਲੈਰੋ ਗੱਡੀ, ਦੋ ਟਿਪਰ ਤੇ ਇੱਕ ਮੋਟਰਸਾਈਕਲ ਵੀ ਸ਼ਾਮਿਲ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ ਉਸ ਵੱਲੋਂ ਆਪਣੇ ਪਿੰਡ ਵਿੱਚ ਨਸ਼ਾ ਨਾ ਵੇਚਣ ਨੂੰ ਲੈ ਕੇ ਇਨ੍ਹਾਂ ਤਸਕਰਾਂ ਨੂੰ ਰੋਕਿਆ ਗਿਆ ਸੀ। ਉਸ ਵੇਲੇ ਵੀ ਉਨ੍ਹਾਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਪਰ ਰਾਤ ਉਨ੍ਹਾਂ ਦਾ ਪੁੱਤਰ ਜਦੋਂ ਘਰ ਵਾਪਸ ਆ ਰਿਹਾ ਸੀ ਉਸ ਵੇਲੇ ਵੀ ਉਨ੍ਹਾਂ ਵੱਲੋਂ ਪੁੱਤਰ ਉਪਰ ਹਮਲਾ ਕੀਤਾ ਗਿਆ।

ਉਨ੍ਹਾਂ ਦਾ ਫਿਰ ਵੀ ਗੁੱਸਾ ਸ਼ਾਂਤ ਨਹੀਂ ਹੋਇਆ ਤਾਂ ਹਮਲਵਾਰਾਂ ਵੱਲੋਂ ਪਿੰਡ ਵਿੱਚ ਦੁਬਾਰਾ ਤੋਂ ਬਾਹਰੋਂ ਨੌਜਵਾਨ ਨਾਲ ਮਿਲ ਕੇ ਭੰਨ ਤੋੜ ਕੀਤੀ ਗਈ। ਸਰਪੰਚ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਉਨ੍ਹਾਂ ਦਾ ਹਲਕਾ ਅਤੇ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੋ ਸਕੇ।

ਦੂਜੇ ਪਾਸੇ ਸਮਾਜਸੇਵੀ ਤੇ ਵਾਲਮੀਕਿ ਸਮਾਜ ਦੇ ਨੇਤਾ ਦਾ ਨਿਤਨ ਗਿੱਲ ਉਰਫ਼ ਮਨੀ ਜੋ ਕਿ ਮੌਕੇ ਉਤੇ ਪੁੱਜੇ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਵਿੰਨ੍ਹਿਆ ਗਿਆ ਕਿ ਪੰਜਾਬ ਸਰਕਾਰ ਬੇਸ਼ੱਕ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੀ ਪਰ ਜਿਹੜਾ ਵਿਅਕਤੀ ਨਸ਼ਾ ਵੇਚਣ ਖਿਲਾਫ਼ ਆਵਾਜ਼ ਚੁੱਕਦਾ ਹੈ ਉਸ ਉਤੇ ਹੀ ਜਾਨਲੇਵਾ ਹਮਲਾ ਕੀਤਾ ਜਾਂਦਾ ਹੈ।

ਉਥੇ ਹੀ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਤੇ ਸਰਪੰਚ ਵਿਚਾਲੇ ਪੁਰਾਣੀ ਰੰਜ਼ਿਸ਼ ਸੀ, ਜਿਸ ਕਾਰਨ ਇਹ ਹਮਲਾ ਹੋਇਆ ਹੈ। ਪੁਲਿਸ ਦੋਵੇਂ ਧਿਰਾਂ ਦੇ ਪੱਖ ਜਾਣ ਕੇ ਬਣਦੀ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਉਤੇ ਪੁਲਿਸ ਪਾਰਟੀ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਸੀ।

ਇਹ ਵੀ ਪੜ੍ਹੋ : Mohali news: ਮੁਹਾਲੀ 'ਚ ਰਸਤਾ ਖੋਲ੍ਹਣ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

Trending news